ਚੰਡੀਗੜ, 21 ਅਗਸਤ (ਪੰਜਾਬੀ ਰਾਈਟਰ)- ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਮੰਗਾਂ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੀ ਪੰਜਾਬ ਬੰਦ ਦੀ ਕਾਲ ਦਾ ਪੂਰੇ ਪੰਜਾਬ ’ਚ ਪੂਰਨ ਅਸਰ ਦੇਖਣ ਨੂੰ ਮਿਲਿਆ। ਸ਼ਹਿਰਾਂ ਦੀਆਂ ਜ਼ਿਆਦਾਤਰ ਦੁਕਾਨਾਂ, ਵਪਾਰਕ ਅਦਾਰੇ ਅਤੇ ਮੁੱਖ ਬਾਜ਼ਾਰ ਪੂਰੀ ਤਰਾਂ ਬੰਦ ਰਹੇ, ਜਿਸ ਕਾਰਨ ਆਮ ਜਨਜੀਵਨ ਪ੍ਰਭਾਵਿਤ ਰਿਹਾ। ਪਿੰਡਾਂ ’ਚ ਵੀ ਬੰਦ ਨੂੰ ਭਰਪੂਰ ਸਮਰਥਨ ਦਿੱਤਾ ਗਿਆ। ਬੰਦ ਦੇ ਸੱਦੇ ਤਹਿਤ ਸਵੇਰੇ 7 ਵਜੇ ਤੋਂ ਹੀ ਬਾਜ਼ਾਰਾਂ ਵਿੱਚ ਦੁਕਾਨਾਂ ਦੇ ਸ਼ਟਰ ਬੰਦ ਰਹੇ। ਸੜਕਾਂ ’ਤੇ ਵੀ ਆਮ ਦਿਨਾਂ ਦੇ ਮੁਕਾਬਲੇ ਆਵਾਜਾਈ ਕਾਫ਼ੀ ਘੱਟ ਨਜ਼ਰ ਆਈ। ਵੱਖ-ਵੱਖ ਥਾਵਾਂ ’ਤੇ ਇਨਸਾਫ਼ ਪਸੰਦ ਜਥੇਬੰਦੀਆਂ ਦੇ ਆਗੂਆਂ ਵੱਲੋਂ ਬਜ਼ਾਰਾਂ ਵਿੱਚ ਆ ਕੇ ਲੋਕਾਂ ’ਤੇ ਦੁਕਾਨਦਾਰਾਂ ਨੂੰ ਬੰਦ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ। ਇਸ ਮੌਕੇ ਉਹਨਾਂ ਵੱਲੋਂ ਐੱਚ.ਡੀ.ਐੱਫ.ਸੀ. ਬੈਂਕ ਦੇ ਬਾਹਰ ਜਾ ਕੇ ਵੀ ਬੈਂਕ ਮੈਨੇਜਰ ਨੂੰ ਅਪੀਲ ਕੀਤੀ ਕਿ ਉਹ 2 ਵਜੇ ਤੱਕ ਬੈਂਕ ਨੂੰ ਬੰਦ ਰੱਖਣ।
ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਬੰਦ ਦਾ ਮੁੱਖ ਮਕਸਦ ਲੰਬੇ ਸਮੇਂ ਤੋਂ ਜੇਲਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਸਰਕਾਰਾਂ ’ਤੇ ਦਬਾਅ ਬਣਾਉਣਾ ਹੈ। ਉਨਾਂ ਕਿਹਾ ਕਿ ਜਿਹੜੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨਾਂ ਨੂੰ ਕਾਨੂੰਨ ਅਨੁਸਾਰ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਉਨਾਂ ਸਰਕਾਰਾਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਠੋਸ ਕਦਮ ਚੁੱਕਣ ਦੀ ਮੰਗ ਕੀਤੀ। ਬੰਦ ਦੇ ਮੱਦੇਨਜ਼ਰ ਹਰ ਪਾਸੇ ਪੁਲਿਸ ਪ੍ਰਸਾਸ਼ਨ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ। ਇਸ ਮੌਕੇ ਜ਼ਿੰਮੇਵਾਰ ਉੱਚ ਪੁਲਿਸ ਅਧਿਕਾਰੀਆਂ ਨੇ ਐਲਾਨ ਕੀਤਾ ਕਿ ਮੁੱਖ ਬਾਜ਼ਾਰਾਂ ਅਤੇ ਸੰਵੇਦਨਸ਼ੀਲ ਥਾਵਾਂ ’ਤੇ ਪੁਲਿਸ ਮੁਲਾਜ਼ਮ ਤਾਇਨਾਤ ਕੀਤੀ ਗਏ ਹਨ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਉਹਨਾਂ ਨੇ ਕਿਹਾ ਵੀ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਮਾਹੌਲ ਖ਼ਰਾਬ ਨਹੀਂ ਕਰਨ ਦਿੱਤਾ ਜਾਵੇਗਾ ਜੇਕਰ ਕੋਈ ਵੀ ਇਸ ਦੌਰਾਨ ਉਲੰਘਣਾ ਕਰਦਾ ਪਾਇਆ ਜਾਂਦਾ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ
ਬੰਦ ਦੌਰਾਨ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਆਮ ਵਪਾਰਕ ਗਤੀਵਿਧੀਆਂ ਪ੍ਰਭਾਵਿਤ ਰਹੀਆਂ। ਸਰਕਾਰੀ ਸਕੂਲਾਂ ਤੋਂ ਇਲਾਵਾ ਸ਼ਹਿਰ ਦੇ ਜ਼ਿਆਦਾਤਰ ਪ੍ਰਾਈਵੇਟ ਸਕੂਲ ਵੀ ਬੰਦ ਰਹੇ। ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਦੌਰਾਨ ਪੂਰੇ ਪੰਜਾਬ ਵਿਚ ਬੰਦ ਦਾ ਮਹੌਲ ਵੇਖਣ ਨੂੰ ਮਿਲਿਆ।

.jpg)
.jpg)
.jpg)
.jpg)














































.jpg)











.jpg)








.jpg)




























.jpg)


