ਚੰਡੀਗੜ੍ਹ, 13 ਸਤੰਬਰ (ਪੰਜਾਬੀ ਰਾਈਟਰ)- ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੇ ਨਵੇਂ ਨਿਯੁਕਤ ਜਨਰਲ ਸਕੱਤਰ ਅਤੇ ਪੰਜਾਬ ਦੇ ਇੰਚਾਰਜ ਸਚਿਨ ਪਾਇਲਟ ਨੇ ਮੀਡੀਆ ਨਾਲ ਇੱਕ ਵਿਸ਼ੇਸ਼ ਗੱਲਬਾਤ ਦੌਰਾਨ ਕਈ ਅਹਿਮ ਮੁੱਦਿਆਂ ’ਤੇ ਖੁੱਲ੍ਹ ਕੇ ਗੱਲ ਕੀਤੀ। ਜ਼ਿਕਰਯੋਗ ਹੈ ਕਿ ਸਚਿਨ ਪਾਇਲਟ 15 ਸਤੰਬਰ ਨੂੰ ਪੰਜਾਬ ਆ ਰਹੇ ਹਨ।ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਪਾਰਟੀ ਦੇ ਅੰਦਰੂਨੀ ਮਤਭੇਦਾਂ ਅਤੇ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਚਰਚਾ ਕੀਤੀ। ਉਨ੍ਹਾਂ ਪਾਰਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਫੁੱਟ ਜਾਂ ਧੜੇ੍ਹਬੰਦੀ ਹੋਣ ਤੋਂ ਸਪੱਸ਼ਟ ਇਨਕਾਰ ਕਰਦਿਆਂ ਕਿਹਾ ਕਿ ਇਸ ਨੂੰ ਵਧਾ-ਚੜ੍ਹਾ ਕੇ ਦੱਸਿਆ ਜਾ ਰਿਹਾ ਹੈ। ਉਨ੍ਹਾਂ ਮੁਤਾਬਕ ਵੱਡੀਆਂ ਪਾਰਟੀਆਂ ਵਿੱਚ ਕਈ ਮੁੱਦਿਆਂ ਨੂੰ ਲੈ ਕੇ ਥੋੜ੍ਹਾ-ਬਹੁਤ ਮੱਤਭੇਦ ਹੋਣਾ ਸੁਭਾਵਿਕ ਹੈ ਪਰ ਅਸਲ ਵਿੱਚ ਫੁੱਟ ਦਾ ਸ਼ਿਕਾਰ ਤਾਂ ਆਮ ਆਦਮੀ ਪਾਰਟੀ (ਆਪ) ਹੈ, ਜਿਸ ਦੇ ਕਈ ਸੰਸਦ ਮੈਂਬਰ ਪਾਰਟੀ ਛੱਡ ਚੁੱਕੇ ਹਨ।
ਪਾਰਟੀ ਵਿੱਚ ਮੁੱਖ ਮੰਤਰੀ ਦੇ ਅਹੁਦੇ ਲਈ ਬਹੁਤ ਸਾਰੇ ਦਾਅਵੇਦਾਰ ਹੋਣ ਦੇ ਸਵਾਲ ’ਤੇ ਸਚਿਨ ਪਾਇਲਟ ਨੇ ਕਿਹਾ ਕਿ ਇਹ ਵੱਡੀ ਗੱਲ ਨਹੀਂ ਸਗੋਂ ਇਹ ਤਾਂ ਖ਼ੁਸ਼ਕਿਸਮਤੀ ਹੈ ਕਿ ਪਾਰਟੀ ਕੋਲ ਮੁੱਖ ਮੰਤਰੀ ਦੇ ਕਈ ਉਮੀਦਵਾਰ ਹਨ। ਉਨ੍ਹਾਂ ਆਖਿਆ ਕਿ ਕਾਂਗਰਸ ਪਾਰਟੀ ਕੋਲ ਤਜਰਬੇਕਾਰ, ਸੀਨੀਅਰ, ਊਰਜਾਵਾਨ ਅਤੇ ਯੋਗ ਆਗੂਆਂ ਦੀ ਕੋਈ ਕਮੀ ਨਹੀਂ ਹੈ। ਜਦੋਂ ਉਨ੍ਹਾਂ ਤੋਂ ਇਹ ਪੁੱਛਿਆ ਗਿਆ ਕਿ ਕੀ 2017 ਅਤੇ 2022 ਵਾਂਗ ਇਸ ਵਾਰ ਵੀ ਕਾਂਗਰਸ ਪਾਰਟੀ ਵੱਲੋਂ ਕਿਸੇ ਇੱਕ ਮੁੱਖ ਮੰਤਰੀ ਦੇ ਚਿਹਰੇ ਨੂੰ ਪਹਿਲਾਂ ਤੋਂ ਪੇਸ਼ ਕੀਤਾ ਜਾਵੇਗਾ ਤਾਂ ਉਨ੍ਹਾਂ ਸਪੱਸ਼ਟ ਕੀਤਾ ਕਿ ਰਵਾਇਤੀ ਤੌਰ ’ਤੇ ਕਾਂਗਰਸ ਵਿਰੋਧੀ ਧਿਰ ਵਿੱਚ ਹੋਣ ਸਮੇਂ ਸਮੂਹਿਕ ਤੌਰ ’ਤੇ (ਕੋਲੈਕਟਿਵ ਲੀਡਰਸ਼ਿਪ ਵਿੱਚ) ਚੋਣ ਲੜਦੀ ਹੈ। ਸਚਿਨ ਪਾਇਲਟ ਨੇ ਬਹੁਤ ਹੀ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪਾਰਟੀ ਦਾ ਇਸ ਸਮੇਂ ਸਭ ਤੋਂ ਪਹਿਲਾ ਅਤੇ ਮੁੱਖ ਟੀਚਾ ਚੋਣਾਂ ਜਿੱਤ ਕੇ ਬਹੁਮਤ ਹਾਸਲ ਕਰਨਾ ਹੈ। ਚੋਣ ਜਿੱਤਣ ਤੋਂ ਬਾਅਦ ਸਾਰੇ ਵਿਧਾਇਕਾਂ, ਪਾਰਟੀ ਵਰਕਰਾਂ ਅਤੇ ਉੱਚ ਆਗੂਆਂ ਦੀ ਸਹਿਮਤੀ ਅਤੇ ਵੱਖ-ਵੱਖ ਹਾਲਾਤ ਮੁਤਾਬਕ ਇਹ ਤੈਅ ਕੀਤਾ ਜਾਵੇਗਾ ਕਿ ਅਗਲਾ ਆਗੂ ਕੌਣ ਹੋਵੇਗਾ ਅਤੇ ਕਿਸ ਨੂੰ ਕਿਹੜੀ ਭੂਮਿਕਾ ਜਾਂ ਜ਼ਿੰਮੇਵਾਰੀ ਮਿਲਣੀ ਚਾਹੀਦੀ ਹੈ?
ਪੰਜਾਬ ਵਿੱਚ ਨਸ਼ਾ ਮਾਫ਼ੀਆ ਅਤੇ ਗੈਂਗਸਟਰਵਾਦ ਮੁੱਖ ਚੁਣੌਤੀਆਂ
ਸਚਿਨ ਪਾਇਲਟ ਨੇ ਕਿਹਾ ਕਿ ਪੰਜਾਬ ਸਿਰਫ਼ ਪਾਰਟੀ ਲਈ ਹੀ ਨਹੀਂ ਸਗੋਂ ਪੂਰੇ ਦੇਸ਼ ਲਈ ਬਹੁਤ ਮਹੱਤਵਪੂਰਨ ਸੂਬਾ ਹੈ ਕਿਉਂਕਿ ਇੱਥੋਂ ਦੇ ਲੋਕਾਂ ਨੇ ਇਤਿਹਾਸਕ, ਸੱਭਿਆਚਾਰਕ ਅਤੇ ਸਮਾਜਿਕ ਤੌਰ ’ਤੇ ਦੇਸ਼ ਲਈ ਵੱਡਾ ਯੋਗਦਾਨ ਪਾਇਆ ਹੈ। ਅੱਜ ਪੰਜਾਬ ਵਿੱਚ ਨਸ਼ਾ ਮਾਫ਼ੀਆ, ਗੈਂਗਸਟਰਵਾਦ, ਫਿਰੌਤੀਆਂ, ਗੋਲੀਬਾਰੀ ਅਤੇ ਡੂੰਘੇ ਪੱਧਰ ’ਤੇ ਫੈਲਿਆ ਭ੍ਰਿਸ਼ਟਾਚਾਰ ਗੰਭੀਰ ਚੁਣੌਤੀ ਹੈ। ਮੌਜੂਦਾ ‘ਆਪ’ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਪੰਜਾਬ ਦੇ ਹਿੱਤਾਂ ਨੂੰ ਪਿੱਛੇ ਛੱਡ ਕੇ ਸਿਰਫ਼ ਆਪਣੀ ਪਾਰਟੀ ਲੀਡਰਸ਼ਿਪ ਨੂੰ ਬਚਾਉਣ ਅਤੇ ਪ੍ਰਮੋਟ ਕਰਨ ਨੂੰ ਪਹਿਲ ਦਿੱਤੀ ਹੈ। ਕਾਂਗਰਸ ਪਾਰਟੀ ਇਸ ਧਾਰਨਾ ਨੂੰ ਬਦਲਣ ਅਤੇ ਲੋਕਾਂ ਨੂੰ ਵਿਕਾਸ ਦਾ ਇੱਕ ਬਿਹਤਰ ਮਾਡਲ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ।
.jpg)
.jpg)
.jpg)
.jpg)















































.jpg)











.jpg)






.jpg)






























.jpg)


