ਮਾਨਸਾ, 19 ਸਤੰਬਰ (ਪੰਜਾਬੀ ਰਾਈਟਰ)- ਬੰਬੀਹਾ ਗੈਂਗ ਮਾਨਸਾ ਦੇ ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਅਤੇ ਐਡਵੋਕੇਟ ਗੁਰਪ੍ਰੀਤ ਸਿੰਘ ਵਿੱਕੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਥਾਣਾ ਸਦਰ ਮਾਨਸਾ ਦੀ ਪੁਲੀਸ ਨੇ ਬੰਬੀਹਾ ਗੈਂਗ ਦੇ ਇੱਕ ਅਣਪਛਾਤੇ ਮੈਂਬਰ ਵਿਰੁੱਧ ਕੇਸ ਦਰਜ ਕੀਤਾ ਹੈ। ਐੱਸ.ਐੱਸ.ਪੀ. ਮਾਨਸਾ ਕੋਲ ਦਰਜ ਕਰਵਾਈ ਸ਼ਿਕਾਇਤ ਅਨੁਸਾਰ, ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਵਿੱਕੀ ਨੂੰ ਵੀਰਵਾਰ ਨੂੰ ਇੱਕ ਕੌਮਾਂਤਰੀ ਨੰਬਰ ਤੋਂ ਵੱਟਸਐਪ ’ਤੇ ਧਮਕੀ ਭਰੀ ਕਾਲ ਅਤੇ ਵੌਇਸ ਨੋਟ ਪ੍ਰਾਪਤ ਹੋਇਆ। ਕਾਲ ਕਰਨ ਵਾਲੇ ਨੇ ਖ਼ੁਦ ਨੂੰ ਬੰਬੀਹਾ ਗਰੁੱਪ ਦਾ ਮੈਂਬਰ ਦੱਸਦਿਆਂ ਵਿੱਕੀ ਨੂੰ ਚਿਤਾਵਨੀ ਦਿੱਤੀ ਕਿ ਉਹ ਸਵਰਗੀ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਅਤੇ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਬਾਰੇ ਕੋਈ ਵੀ ਬਿਆਨਬਾਜ਼ੀ ਨਾ ਕਰੇ। ਮੀਡੀਆ ਨਾਲ ਗੱਲਬਾਤ ਕਰਦਿਆਂ ਪਿੰਡ ਨੰਗਲ ਖੁਰਦ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਵਿੱਕੀ ਨੇ ਦੱਸਿਆ, “ਮੈਂ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਮਾਨਸਾ ਹਲਕੇ ਤੋਂ ਕਾਂਗਰਸ ਦੀ ਟਿਕਟ ਦਾ ਦਾਅਵੇਦਾਰ ਹਾਂ। ਮੈਂ ਕਦੇ ਵੀ ਮੂਸੇਵਾਲਾ ਜਾਂ ਉਸ ਦੇ ਪਰਿਵਾਰ ਵਿਰੁੱਧ ਕੁਝ ਨਹੀਂ ਬੋਲਿਆ, ਪਰ ਹਾਲ ਹੀ ਵਿੱਚ ਮੈਂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਦਿੱਤੇ ਕੁਝ ਬਿਆਨਾਂ ਦਾ ਜਵਾਬ ਦਿੱਤਾ ਸੀ। ਮੈਂ ਨਾ ਸਿਰਫ਼ ਆਪਣੇ ਲਈ ਸੁਰੱਖਿਆ ਦੀ ਮੰਗ ਕੀਤੀ ਹੈ, ਸਗੋਂ ਪੁਲੀਸ ਨੂੰ ਬਲਕੌਰ ਸਿੰਘ ਅਤੇ ਸ਼ਗਨਪ੍ਰੀਤ ਦੇ ਫ਼ੋਨ ਰਿਕਾਰਡ ਦੀ ਜਾਂਚ ਕਰਨ ਦੀ ਅਪੀਲ ਵੀ ਕੀਤੀ ਹੈ। (ਜ਼ਿਕਰਯੋਗ ਹੈ ਕਿ ਸ਼ਗਨਪ੍ਰੀਤ ਪਹਿਲਾਂ ਮੂਸੇਵਾਲਾ ਦੇ ਮੈਨੇਜਰ ਵਜੋਂ ਕੰਮ ਕਰਦਾ ਰਿਹਾ ਹੈ।)
ਵਿੱਕੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਦੂਜੇ ਫ਼ੋਨ ’ਤੇ ਵੱਟਸਐਪ ਕਾਲ ਰਿਕਾਰਡ ਕਰ ਲਈ ਸੀ, ਜੋ ਵੌਇਸ ਨੋਟ ਸਮੇਤ ਪੁਲੀਸ ਨੂੰ ਸੌਂਪ ਦਿੱਤੀ ਗਈ ਹੈ। ਉਨ੍ਹਾਂ ਦੋਸ਼ ਲਾਇਆ, “ਕਾਲ ਕਰਨ ਵਾਲੇ ਨੇ ਮੈਨੂੰ ਸਿੱਧੀ ਧਮਕੀ ਦਿੱਤੀ ਕਿ ਜੇਕਰ ਮੈਂ ਮੂਸੇਵਾਲਾ ਜਾਂ ਉਸ ਦੇ ਪਰਿਵਾਰ ਖ਼ਿਲਾਫ਼ ਬੋਲਿਆ ਤਾਂ ਮੈਨੂੰ ਗੋਲੀ ਮਾਰ ਦਿੱਤੀ ਜਾਵੇਗੀ। ਉਸ ਨੇ ਮੇਰੇ ਪਰਿਵਾਰ ਨੂੰ ਵੀ ਧਮਕਾਇਆ ਅਤੇ ਕਿਹਾ ਕਿ ਜੇ ਟ੍ਰੇਲਰ ਦੇਖਣਾ ਹੈ ਤਾਂ ਉਹ ਤੁਰੰਤ ਦਿਖਾ ਦੇਵੇਗਾ। ਥਾਣਾ ਸਦਰ ਮਾਨਸਾ ਦੀ ਪੁਲੀਸ ਨੇ ਬੀ.ਐੱਨ.ਐੱਸ. ਦੀਆਂ ਧਾਰਾਵਾਂ 351(3), 351(4) ਅਤੇ 61 ਤਹਿਤ ਐੱਫ.ਆਈ.ਆਰ. ਦਰਜ ਕਰ ਲਈ ਹੈ। ਵਿੱਕੀ ਨੇ ਦੱਸਿਆ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਉੱਚ ਪੁਲੀਸ ਅਧਿਕਾਰੀਆਂ ਨਾਲ ਗੱਲ ਕੀਤੀ ਹੈ, ਪਰ ਹਾਲੇ ਤੱਕ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਨਹੀਂ ਕਰਵਾਈ ਗਈ। ਦੂਜੇ ਪਾਸੇ, ਇਸ ਮਾਮਲੇ ’ਚ ਪ੍ਰਤੀਕਿਰਿਆ ਲੈਣ ਲਈ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਵਾਰ-ਵਾਰ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਉਨ੍ਹਾਂ ਨਾਲ ਗੱਲਬਾਤ ਨਹੀਂ ਹੋ ਸਕੀ।
.jpg)
.jpg)
.jpg)

.jpg)














































.jpg)











.jpg)







.jpg)





























.jpg)


