ਧੂਰੀ, 20 ਸਤੰਬਰ (ਪੰਜਾਬੀ ਰਾਈਟਰ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਹਾਕਿਆਂ ਤੋਂ ਸੂਬੇ ਦੀ ਸੱਤਾ ’ਤੇ ਕਾਬਜ਼ ਰਹੇ ਅਕਾਲੀ ਦਲ-ਕਾਂਗਰਸ ਵੱਲੋਂ ਪੰਜਾਬ ਦਾ ਉਲਝਾਇਆ ਤਾਣਾ-ਬਾਣਾ ਉਨ੍ਹਾਂ ਦੀ ਸਰਕਾਰ ਨੇ ਬੜੀ ਮੁਸ਼ਕਲ ਨਾਲ ਲੀਹ ’ਤੇ ਲਿਆਂਦਾ ਹੈ। ਜੇ ਲੋਕਾਂ ਨੇ ਭਵਿੱਖ ਵਿੱਚ ਮੁੜ ਸਿਆਸੀ ਤਾਕਤ ਬਖ਼ਸ਼ੀ ਤਾਂ ਪੰਜਾਬ ਨੂੰ ਵਿਕਾਸ ਦੀਆਂ ਰਾਹਾਂ ’ਤੇ ਹੋਰ ਤੇਜ਼ ਕਦਮਾਂ ਨਾਲ ਅੱਗੇ ਲਿਜਾਇਆ ਜਾਵੇਗਾ। ਮੁੱਖ ਮੰਤਰੀ ਹਲਕਾ ਧੂਰੀ ਤੇ ਬਲਾਕ ਸ਼ੇਰਪੁਰ ਨਾਲ ਸਬੰਧਤ ਪਿੰਡ ਬਾਲੀਆਂ ਵਿੱਚ ਸੱਥ ਵਿੱਚ ਕੀਤੀ ਲੋਕ ਮਿਲਣੀ ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ।ਮੁੱਖ ਮੰਤਰੀ ਨੇ ਸਿਆਸੀ ਵਿਰੋਧੀਆਂ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਜਿਸ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਕਾਰਜਕਾਲ ਦੌਰਾਨ ਕਿਸਾਨੀ ਸੰਘਰਸ਼ ਵਿੱਚ ਵੱਡੀ ਗਿਣਤੀ ਕਿਸਾਨਾਂ ਦੀਆਂ ਜਾਨਾਂ ਗਈਆਂ, ਅੱਜ ਉਸੇ ਭਾਜਪਾ ਨਾਲ ਸਿਆਸੀ ਸਮਝੌਤੇ ਲਈ ਅਕਾਲੀ ਦਲ ਤਰਲਿਆਂ ’ਤੇ ਉੱਤਰਿਆ ਹੋਇਆ ਹੈ। ਉਨ੍ਹਾਂ ਸਵਾਲ ਕੀਤਾ ਕਿ ਅਜਿਹੇ ਸਮਝੌਤੇ ਤੋਂ ਬਾਅਦ ਅਕਾਲੀ ਆਗੂ ਕਿਹੜੇ ਮੂੰਹ ਨਾਲ ਲੋਕਾਂ ਦੇ ਮੱਥੇ ਲੱਗਣਗੇ। ਕਾਂਗਰਸੀ ਪੰਜਾਬ ਦੇ ਮੁੱਦਿਆਂ ਦੀ ਗੱਲ ਕਰਨ ਦੀ ਥਾਂ ਕੁਰਸੀ ਲਈ ਆਪਸ ਵਿੱਚ ਲੜਦੇ ਦਿਸ ਰਹੇ ਹਨ। ਅਕਾਲੀ ਤੇ ਕਾਂਗਰਸੀ ਮਹਿਜ਼ ਸੱਤਾ ਹਾਸਲ ਕਰਨ ਲਈ ਤਰਲੋਮੱਛੀ ਹੋ ਰਹੇ ਹਨ ਅਤੇ ਸਰਕਾਰ ਆਉਣ ’ਤੇ ਉਨ੍ਹਾਂ ਦਾ ਇਕੋ-ਇਕ ਨਿਸ਼ਾਨਾ ‘ਆਪ’ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਮਾਵਾਂ-ਧੀਆਂ ਲਈ ਸਤਿਕਾਰਯੋਗ ਯੋਜਨਾ, ਮੁਫ਼ਤ ਬੱਸ ਸਫ਼ਰ, ਬਿਜਲੀ ਮੁਆਫ਼ੀ ਸਮੇਤ ਹੋਰ ਲੋਕ ਭਲਾਈ ਸਕੀਮਾਂ ਨੂੰ ਬੰਦ ਕਰਨਾ ਹੈ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਨੇ ਹੁਣ ਤੱਕ 71 ਹਜ਼ਾਰ ਪੜ੍ਹੇ-ਲਿਖੇ ਨੌਜਵਾਨਾਂ ਨੂੰ ਨਿਰੋਲ ਮੈਰਿਟ ਦੇ ਆਧਾਰ ’ਤੇ ਨੌਕਰੀਆਂ ਦਿੱਤੀਆਂ, ਹਰ ਪਰਿਵਾਰ ਨੂੰ ਬਿਨਾਂ ਕਿਸੇ ਪੱਖਪਾਤ ਦੇ 600 ਯੂਨਿਟ ਤੱਕ ਮੁਫ਼ਤ ਬਿਜਲੀ ਦਿੱਤੀ, ਸੜ੍ਹਕਾਂ ਦੇ ਜਾਲ ਵਿਛਾਏ, ਖੇਡ ਮੈਦਾਨ ਤੇ ਪਿੰਡਾਂ ਵਿੱਚ ਲਾਇਬ੍ਰੇਰੀਆਂ ਬਣਾਈਆਂ, ਪਿੰਡਾਂ ਦੀ ਨੁਹਾਰ ਬਦਲੀ ਅਤੇ ਹਰ ਖੇਤ ਤੱਕ ਪਾਣੀ ਪਹੁੰਚਾਉਣ ਲਈ ਯੋਜਨਾਵਾਂ ਨੂੰ ਅਮਲੀ ਰੂਪ ਦਿੱਤਾ। ਉਨ੍ਹਾਂ ਪਿੰਡ ਦੀ ਸਰਪੰਚ ਤੇ ਸਮੂਹ ਗ੍ਰਾਮ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 51 ਲੱਖ ਰੁਪਏ ਦਾ ਚੈੱਕ ਸੌਂਪਿਆ। ਇਸ ਮੌਕੇ ਮੁੱਖ ਮੰਤਰੀ ਕੈਂਪ ਦਫ਼ਤਰ ਧੂਰੀ ਦੇ ਇੰਚਾਰਜ ਦਲਵੀਰ ਸਿੰਘ ਢਿੱਲੋਂ, ਫੂਡ ਕਮਿਸ਼ਨ ਪੰਜਾਬ ਦੇ ਮੈਂਬਰ ਜਸਵੀਰ ਸਿੰਘ ਜੱਸੀ ਸੇਖੋਂ, ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਲੱਖਾ, ਠੇਕੇਦਾਰ ਹਰਜਿੰਦਰ ਕਾਂਝਲਾ, ਸਰਪੰਚ ਅਮਿ੍ਰਤਪਾਲ ਸਿੰਘ ਘਨੌਰੀ ਸਮੇਤ ਵੱਡੀ ਗਿਣਤੀ ਵਿੱਚ ਆਗੂ ਹਾਜ਼ਰ ਸਨ।
ਸਾਬਕਾ ਵਿਧਾਇਕ ਗੋਲਡੀ ਘਰ ’ਚ ਨਜ਼ਰਬੰਦ
ਧੂਰੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਧੂਰੀ ਫੇਰੀ ਤੋਂ ਪਹਿਲਾਂ ਧੂਰੀ ਦੇ ਸਾਬਕਾ ਕਾਂਗਰਸੀ ਵਿਧਾਇਕ ਦਲਵੀਰ ਸਿੰਘ ਗੋਲਡੀ ਅਤੇ ਕਾਂਗਰਸੀ ਆਗੂ ਹਰਦੀਪ ਸਿੰਘ ਦੌਲਤਪੁਰ ਨੂੰ ਉਨ੍ਹਾਂ ਦੇ ਘਰਾਂ ਵਿੱਚ ਪੁਲੀਸ ਵੱਲੋਂ ਨਜ਼ਰਬੰਦ ਕਰ ਦਿੱਤਾ ਗਿਆ। ਇਨ੍ਹਾਂ ਦੋਵੇਂ ਕਾਂਗਰਸੀ ਆਗੂਆਂ ਨੇ ਮੁੱਖ ਮੰਤਰੀ ਨਾਲ ਕੁਝ ਮੁੱਦਿਆਂ ’ਤੇ ਸਵਾਲ-ਜਵਾਬ ਕਰਨੇ ਸਨ ਅਤੇ ਕਾਲੇ ਝੰਡੇ ਵੀ ਦਿਖਾਉਣੇ ਸਨ। ਇਸ ਸਬੰਧੀ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਕਹਿੰਦੇ ਸਨ, ‘ਮੈਨੂੰ ਸਵਾਲ ਕਰੋ ਹੁਣ ਜਦ ਸਵਾਲ ਕਰਨ ਲਈ ਸਮਾਂ ਮੰਗਿਆ ਉਨ੍ਹਾਂ ਦੇ ਪੂਰੇ ਪਰਿਵਾਰ ਨੂੰ ਘਰ ’ਚ ਨਜ਼ਰਬੰਦ ਕਰ ਦਿੱਤਾ, ਇਹ ਕਿੱਥੋਂ ਦਾ ਇਨਸਾਫ ਹੈ?’
.jpg)
.jpg)
.jpg)
.jpg)















































.jpg)











.jpg)







.jpg)





























.jpg)


