ਯੂ.ਐੱਨ. ਦੀ ਬੈਠਕ ’ਚ ਸ਼ਾਮਲ ਹੋਣ ਲਈ ਨਿਊਯਾਰਕ ਆਉਣਗੇ ਭਾਰਤੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ

ਯੂ.ਐੱਨ. ਦੀ ਬੈਠਕ ’ਚ ਸ਼ਾਮਲ ਹੋਣ ਲਈ ਨਿਊਯਾਰਕ ਆਉਣਗੇ ਭਾਰਤੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ

ਨਿਊਯਾਰਕ, 21 ਸਤੰਬਰ (ਪੰਜਾਬੀ ਰਾਈਟਰ)- ਅਗਲੇ ਹਫ਼ਤੇ ਨਿਊਯਾਰਕ ਵਿੱਚ ਹੋਣ ਵਾਲੇ ਸੰਯੁਕਤ ਰਾਸ਼ਟਰ ਮਹਾਸਭਾ ਦੇ 81ਵੇਂ ਸੈਸ਼ਨ ਦੇ ਹਾਈ ਲੈਵਲ ਵੀਕ ਵਿੱਚ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਸ਼ਾਮਲ ਹੋਣਗੇ। ਵਿਦੇਸ਼ ਮੰਤਰਾਲੇ ਨੇ ਐਤਵਾਰ ਨੂੰ ਇਸ ਦੀ ਅਧਿਕਾਰਤ ਜਾਣਕਾਰੀ ਦਿੱਤੀ। ਮੰਤਰਾਲੇ ਦੀ ਵੈੱਬਸਾਈਟ ’ਤੇ ਜਾਰੀ ਬਿਆਨ ਅਨੁਸਾਰ, ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨਿਊਯਾਰਕ ਵਿੱਚ ਹੋਣ ਵਾਲੇ ਸੰਯੁਕਤ ਰਾਸ਼ਟਰ ਮਹਾਸਭਾ ਦੇ 81ਵੇਂ ਸੈਸ਼ਨ ਦੇ ਹਾਈ ਲੈਵਲ ਵੀਕ ਵਿੱਚ ਭਾਰਤੀ ਵਫ਼ਦ ਦੀ ਅਗਵਾਈ ਕਰਨਗੇ।
26 ਸਤੰਬਰ ਨੂੰ UN71 ਵਿੱਚ ਸੰਬੋਧਨ
ਵਿਦੇਸ਼ ਮੰਤਰਾਲੇ ਨੇ ਜੈਸ਼ੰਕਰ ਦੇ ਸੰਬੋਧਨ ਦੀ ਤਾਰੀਕ ਵੀ ਸਪੱਸ਼ਟ ਕਰ ਦਿੱਤੀ ਹੈ। ਸੰਯੁਕਤ ਰਾਸ਼ਟਰ ਮਹਾਸਭਾ ਦੇ 81ਵੇਂ ਸੈਸ਼ਨ ਦੇ ਹਾਈ ਲੈਵਲ ਸੈਸ਼ਨ ਵਿੱਚ ਵਿਦੇਸ਼ ਮੰਤਰੀ 26 ਸਤੰਬਰ ਨੂੰ ਭਾਰਤ ਦਾ ਪੱਖ ਰੱਖਣਗੇ। ਇਸ ਦੌਰਾਨ ਉਹ ਕਈ ਬਹੁ-ਪੱਖੀ ਅਤੇ ਦੁ-ਪੱਖੀ ਬੈਠਕਾਂ ਵਿੱਚ ਵੀ ਹਿੱਸਾ ਲੈਣਗੇ।
22 ਤੋਂ 29 ਸਤੰਬਰ ਤੱਕ ਚੱਲੇਗਾ ਹਾਈ ਲੈਵਲ ਵੀਕ
ਸੰਯੁਕਤ ਰਾਸ਼ਟਰ ਮਹਾਸਭਾ ਦਾ ਹਾਈ ਲੈਵਲ ਵੀਕ 22 ਤੋਂ 29 ਸਤੰਬਰ ਤੱਕ ਚੱਲੇਗਾ। ਆਮ ਬਹਿਸ 22 ਤੋਂ 26 ਸਤੰਬਰ ਅਤੇ ਫਿਰ 28 ਸਤੰਬਰ ਨੂੰ ਹੋਵੇਗੀ। ਇਸ ਦੌਰਾਨ ਦੁਨੀਆ ਦੇ ਕਈ ਦੇਸ਼ਾਂ ਦੇ ਚੋਟੀ ਦੇ ਨੇਤਾ ਅਤੇ ਸੀਨੀਅਰ ਪ੍ਰਤੀਨਿਧੀ ਵਿਸ਼ਵ ਸ਼ਾਂਤੀ, ਸੁਰੱਖਿਆ, ਆਰਥਿਕ ਚੁਣੌਤੀਆਂ, ਜਲਵਾਯੂ ਪਰਿਵਰਤਨ, ਮਹਾਂਮਾਰੀ ਨਾਲ ਨਜਿੱਠਣ ਅਤੇ ਪਰਮਾਣੂ ਹਥਿਆਰਾਂ ਵਰਗੇ ਅਹਿਮ ਮੁੱਦਿਆਂ ’ਤੇ ਆਪਣੀ ਗੱਲ ਰੱਖਣਗੇ।