ਸੁਖਬੀਰ ਬਾਦਲ ਨੇ ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ

ਸੁਖਬੀਰ ਬਾਦਲ ਨੇ ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ

ਅਨੁਸ਼ਾਸਨਹੀਣਤਾ ਦੇ ਇਲਜ਼ਾਮਾਂ ’ਤੇ ਕਾਰਵਾਈ, ਪੰਥਕ ਖੇਤਰ ’ਚ ਔਰਤਾਂ ਦੇ ਸ਼ੋਸ਼ਣ ਬਾਰੇ ਰੂਪ ਕੌਰ ਨੇ ਕੀਤੇ ਸਨ ਦਾਅਵੇ
ਚੰਡੀਗੜ੍ਹ, 29 ਸਤੰਬਰ (ਪੰਜਾਬੀ ਰਾਈਟਰ)- ਸ਼੍ਰੋਮਣੀ ਅਕਾਲੀ ਦਲ ਨੇ ਲਗਾਤਾਰ ਕੀਤੀ ਜਾ ਰਹੀ ਅਨੁਸ਼ਾਸਨਹੀਣਤਾ ਅਤੇ ਬਦਸਲੂਕੀ ਦੇ ਦੋਸ਼ਾਂ ਹੇਠ ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕਰ ਦਿੱਤਾ ਹੈ। ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੇ ਦੱਸਿਆ ਕਿ ਇਹ ਫ਼ੈਸਲਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਲਿਆ ਗਿਆ ਹੈ। ਹਰਗੋਬਿੰਦ ਕੌਰ ਨੇ ਕਿਹਾ ਕਿ ਸੰਧੂ ਵੱਲੋਂ ਪਾਰਟੀ ਅਨੁਸ਼ਾਸਨ ਦੇ ਖਿਲਾਫ਼ ਲਗਾਤਾਰ ਕੀਤੇ ਜਾ ਰਹੇ ਰਵੱਈਏ ਨੂੰ ਦੇਖਦੇ ਹੋਏ ਪਾਰਟੀ ਨੇ ਇਹ ਸਖ਼ਤ ਕਾਰਵਾਈ ਕੀਤੀ ਹੈ। ਜ਼ਿਕਰਯੋਗ ਹੈ ਕਿ ਅਕਾਲੀ ਦਲ ਦਾ ਇਹ ਫੈਸਲਾ ਰੂਪ ਕੌਰ ਸੰਧੂ ਵੱਲੋਂ ਪੰਥਕ ਹਲਕਿਆਂ ਵਿੱਚ ਔਰਤਾਂ ਦੇ ਕਥਿਤ ਸ਼ੋਸ਼ਣ ਸਬੰਧੀ ਜਨਤਕ ਤੌਰ ’ਤੇ ਲਗਾਏ ਗਏ ਦੋਸ਼ਾਂ ਤੋਂ ਬਾਅਦ ਆਇਆ ਹੈ। ਸੰਧੂ ਨੇ ਦਾਅਵਾ ਕੀਤਾ ਸੀ ਕਿ ਉਹ ਇਸ ਮਾਮਲੇ ’ਚ ਜਲਦ ਹੀ ਵੱਡੇ ਖੁਲਾਸੇ ਕਰੇਗੀ।