ਜੱਗੀ ਜੌਹਲ 9 ਸਾਲ ਬਾਅਦ ਜੇਲ੍ਹ ਤੋਂ ਆਇਆ ਬਾਹਰ!

ਜੱਗੀ ਜੌਹਲ 9 ਸਾਲ ਬਾਅਦ ਜੇਲ੍ਹ ਤੋਂ ਆਇਆ ਬਾਹਰ!

ਦਿੱਲੀ ਹਾਈ ਕੋਰਟ ਨੇ ਜੱਗੀ ਜੌਹਲ ਨੂੰ ਰਿਹਾਅ ਕਰਨ ਦਾ ਦਿੱਤਾ ਸੀ ਹੁਕਮ

ਨਵੀਂ ਦਿੱਲੀ, 1 ਅਕਤੂਬਰ (ਪੰਜਾਬੀ ਰਾਈਟਰ)- ਬਰਤਾਨੀਆਂ ਦੇ ਸਿਟੀਜ਼ਨ ਜਗਤਾਰ ਸਿੰਘ ਜੌਹਲ ਉਰਫ਼ ਜੱਗੀ ਜੌਹਲ ਅੱਜ ਜੇਲ੍ਹ ਤੋਂ ਬਾਹਰ ਆ ਗਏ ਹਨ। ਦਿੱਲੀ ਹਾਈ ਕੋਰਟ ਨੇ ਅੱਜ ਜੱਗੀ ਜੌਹਲ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ ਦਿੱਲੀ ਹਾਈ ਕੋਰਟ ਨੇ ਜੱਗੀ ਜੌਹਲ ਨੂੰ ਲੰਘੀ 18 ਸਤੰਬਰ ਨੂੰ ਕਤਲ ਅਤੇ ਯੂ.ਏ.ਪੀ.ਏ ਦੇ ਸੱਤ ਮਾਮਲਿਆਂ ਵਿੱਚ ਜ਼ਮਾਨਤ ਦਿੱਤੀ ਸੀ। ਜ਼ਿਕਰਯੋਗ ਹੈ ਕਿ ਸਕੌਟਲੈਂਡ ਦੇ ਰਹਿਣ ਵਾਲੇ ਜਗਤਾਰ ਸਿੰਘ ਨੂੰ 2017 ਵਿੱਚ ਭਾਰਤੀ ਅਧਿਕਾਰੀਆਂ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਦੋਂ ਤੋਂ ਲੈ ਕੇ ਉਹ ਹੁਣ ਤੱਕ ਭਾਰਤੀ ਜੇਲ੍ਹ ਵਿੱਚ ਬੰਦ ਸਨ। ਅਦਾਲਤੀ ਦਸਤਾਵੇਜ਼ ਮੁਤਾਬਿਕ ਮੁਕੱਦਮੇ ਦੀ ਸੁਣਵਾਈ ਜਲਦੀ ਪੂਰੀ ਹੋਣ ਦੀ ਸੰਭਾਵਨਾ ਨਹੀਂ ਹੈ ਅਤੇ ਕਈ ਹੋਰ ਪਹਿਲੂਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਜੱਗੀ ਜੌਹਲ ਦੀ ਜ਼ਮਾਨਤ ਦੇ ਹੁਕਮ ਦਿੱਤੇ ਗਏ ਹਨ ਜਦਕਿ ਇਹ ਜ਼ਮਾਨਤ ਉਨ੍ਹਾਂ ਨੂੰ ਕਈ ਸਖ਼ਤ ਸ਼ਰਤਾਂ ਦੇ ਆਧਾਰ ’ਤੇ ਦਿੱਤੀ ਗਈ ਹੈ।