ਚਰਨਜੀਤ ਚੰਨੀ ਨੂੰ ਨਾ ਪਈ ਖੈਰ! ਚਰਚਾ ਵਿੱਚ ਚੱਲ ਰਹੇ ਸਨ ਹੋਰ ਵੀ ਕਈ ਵੱਡੇ ਆਗੂਆਂ ਦੇ ਨਾਮ
ਨਵੀਂ ਦਿੱਲੀ, 2 ਅਕਤੂਬਰ (ਪੰਜਾਬੀ ਰਾਈਟਰ)- ਕਾਂਗਰਸ ਨੇ ਜਲੰਧਰ ਕੈਂਟ ਤੋਂ ਵਿਧਾਇਕ ਅਤੇ ਸਾਬਕਾ ਭਾਰਤੀ ਹਾਕੀ ਕਪਤਾਨ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਪਾਰਟੀ ਵੱਲੋਂ ਇਹ ਫ਼ੈਸਲਾ ਪੰਜਾਬ ਕਾਂਗਰਸ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਹੇ ਅੰਦਰੂਨੀ ਮਤਭੇਦਾਂ ਦਰਮਿਆਨ ਲਿਆ ਗਿਆ ਹੈ। ਰਾਜਾ ਵੜਿੰਗ ਨੇ ਅੱਜ ਕਾਂਗਰਸ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਮਗਰੋਂ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਰਾਹੁਲ ਗਾਂਧੀ ਨੂੰ ਆਪਣੇ ਕਾਰਜਕਾਲ ਅਤੇ ਪੰਜਾਬ ਵਿੱਚ ਪਾਰਟੀ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ ਸੀ।
ਕਈ ਨਾਵਾਂ ’ਤੇ ਚੱਲ ਰਹੀ ਸੀ ਚਰਚਾ
ਰਾਜਾ ਵੜਿੰਗ ਦੀ ਥਾਂ ਨਵਾਂ ਪ੍ਰਧਾਨ ਲਾਉਣ ਦੀ ਚਰਚਾ ਪਿਛਲੇ ਕੁਝ ਦਿਨਾਂ ਤੋਂ ਚਲ ਰਹੀ ਸੀ। ਪਰਗਟ ਸਿੰਘ ਤੋਂ ਇਲਾਵਾ ਵਿਜੈਇੰਦਰ ਸਿੰਗਲਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਹੋਰ ਆਗੂਆਂ ਦੇ ਨਾਂ ਵੀ ਚਰਚਾ ਵਿੱਚ ਰਹੇ ਸਨ। ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਸੂਬੇ ਦੇ ਆਗੂਆਂ ਅਤੇ ਪਾਰਟੀ ਅਹੁਦੇਦਾਰਾਂ ਨਾਲ ਵਿਚਾਰ-ਵਟਾਂਦਰਾ ਕਰਨ ਮਗਰੋਂ ਹਾਈਕਮਾਨ ਨੂੰ ਰਿਪੋਰਟ ਸੌਂਪੀ ਗਈ ਸੀ। ਕਾਂਗਰਸ ਹਾਈਕਮਾਨ ਵੱਲੋਂ ਰਾਜਾ ਵੜਿੰਗ ਨੂੰ ਬਦਲਣ ਦਾ ਫ਼ੈਸਲਾ ਸੂਬਾ ਇਕਾਈ ਵਿੱਚ ਚੱਲ ਰਹੇ ਮਤਭੇਦਾਂ ਦੇ ਮੱਦੇਨਜ਼ਰ ਲਿਆ ਗਿਆ ਹੈ। ਹੁਣ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਸੌਂਪਣ ਨਾਲ ਪਾਰਟੀ ਦੇ ਸੰਗਠਨ ਵਿੱਚ ਨਵਾਂ ਬਦਲਾਅ ਆਇਆ ਹੈ।
ਹਾਕੀ ਤੋਂ ਸਿਆਸਤ ਤੱਕ ਦਾ ਸਫ਼ਰ
ਪਰਗਟ ਸਿੰਘ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਰਹੇ ਹਨ ਅਤੇ ਜਲੰਧਰ ਕੈਂਟ ਤੋਂ ਕਾਂਗਰਸ ਦੇ ਵਿਧਾਇਕ ਹਨ। ਉਹ ਪੰਜਾਬ ਸਰਕਾਰ ਵਿੱਚ ਮੰਤਰੀ ਵਜੋਂ ਵੀ ਸੇਵਾ ਨਿਭਾਅ ਚੁੱਕੇ ਹਨ। ਹੁਣ ਉਨ੍ਹਾਂ ਨੂੰ ਪੰਜਾਬ ਕਾਂਗਰਸ ਦੀ ਅਗਵਾਈ ਅਜਿਹੇ ਸਮੇਂ ਮਿਲੀ ਹੈ ਜਦੋਂ ਸੂਬੇ ਵਿੱਚ ਅਗਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਚੱਲ ਰਹੀ ਹੈ।
ਕਾਂਗਰਸ ਵੱਲੋਂ ਰਾਜਾ ਵੜਿੰਗ ਨੂੰ ਵਿਵਾਦ ਵਧਣ ਤੋਂ ਬਾਅਦ ਵੀ ਸੂਬਾ ਪ੍ਰਧਾਨ ਦੇ ਅਹੁਦੇ ’ਤੇ ਕਾਇਮ ਰੱਖਿਆ ਗਿਆ ਸੀ ਪਰ ਬਾਅਦ ਵਿੱਚ ਸੂਬਾ ਇਕਾਈ ਬਾਰੇ ਨਵਾਂ ਸੰਗਠਨਾਤਮਕ ਮੁੱਲਾਂਕਣ ਕੀਤਾ ਗਿਆ। ਸਚਿਨ ਪਾਇਲਟ ਵੱਲੋਂ ਆਗੂਆਂ ਨਾਲ ਕੀਤੇ ਵਿਚਾਰ-ਵਟਾਂਦਰੇ ਤੋਂ ਬਾਅਦ ਹਾਈਕਮਾਨ ਨੇ ਲੀਡਰਸ਼ਿਪ ਵਿੱਚ ਤਬਦੀਲੀ ਦਾ ਫ਼ੈਸਲਾ ਕੀਤਾ ਗਿਆ। ਕਾਂਗਰਸ ਹਾਈਕਮਾਨ ਨੇ ਸੂਬਾ ਪ੍ਰਧਾਨ ਦੀ ਚੋਣ ਲਈ ਸਹਿਮਤੀ ਵਾਲੇ ਉਮੀਦਵਾਰ ਨੂੰ ਤਰਜੀਹ ਦਿੰਦਿਆਂ ਸਾਬਕਾ ਓਲੰਪੀਅਨ ਅਤੇ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਸੌਂਪੀ ਹੈ। ਪਾਰਟੀ ਦੇ ਅੰਦਰੂਨੀ ਸੂਤਰਾਂ ਮੁਤਾਬਕ ਹਾਈਕਮਾਨ ਨੇ ਪਰਗਟ ਸਿੰਘ ਨੂੰ ਇਸ ਅਹੁਦੇ ਲਈ ਇਸ ਲਈ ਢੁਕਵਾਂ ਮੰਨਿਆ ਕਿਉਂਕਿ ਉਹ ਸੂਬਾਈ ਇਕਾਈ ਦੇ ਵੱਖ-ਵੱਖ ਧੜ੍ਹਿਆਂ ਵਿੱਚ ਸਵੀਕਾਰਯੋਗ ਚਿਹਰੇ ਵਜੋਂ ਦੇਖੇ ਜਾਂਦੇ ਹਨ। ਪਾਰਟੀ ਦੇ ਫ਼ੈਸਲੇ ਵਿੱਚ ਜਾਤੀ ਅਤੇ ਖੇਤਰੀ ਸੰਤੁਲਨ ਨੂੰ ਵੀ ਅਹਿਮ ਮੰਨਿਆ ਜਾ ਰਿਹਾ ਹੈ। ਪਰਗਟ ਸਿੰਘ ਜੱਟ ਸਿੱਖ ਚਿਹਰਾ ਹਨ, ਜਦਕਿ ਇਸ ਦੌੜ ਵਿੱਚ ਵਿਜੈਇੰਦਰ ਸਿੰਗਲਾ ਦਾ ਨਾਂ ਵੀ ਪ੍ਰਮੁੱਖਤਾ ਨਾਲ ਚਰਚਾ ਵਿੱਚ ਸੀ। ਸਿੰਗਲਾ ਹਿੰਦੂ ਚਿਹਰੇ ਵਜੋਂ ਪਾਰਟੀ ਅੰਦਰ ਇੱਕ ਹੋਰ ਮਹੱਤਵਪੂਰਨ ਦਾਅਵੇਦਾਰ ਸਨ।
ਖੇਡ ਮੈਦਾਨ ਤੋਂ ਪੁਲੀਸ ਸੇਵਾ ਅਤੇ ਫਿਰ ਸਿਆਸਤ ਤੱਕ ਦਾ ਸਫ਼ਰ
ਪਰਗਟ ਸਿੰਘ ਦਾ ਸਿਆਸੀ ਸਫ਼ਰ ਰਵਾਇਤੀ ਕਾਂਗਰਸੀ ਆਗੂਆਂ ਨਾਲੋਂ ਵੱਖਰਾ ਰਿਹਾ ਹੈ। ਉਹ ਪਹਿਲਾਂ ਹਾਕੀ ਦੇ ਮੈਦਾਨ ਵਿੱਚ ਭਾਰਤ ਦੀ ਨੁਮਾਇੰਦਗੀ ਕਰ ਚੁੱਕੇ ਹਨ ਅਤੇ ਓਲੰਪਿਕ ਖੇਡਾਂ ਵਿੱਚ ਵੀ ਦੇਸ਼ ਦੀ ਅਗਵਾਈ ਕੀਤੀ। ਖੇਡਾਂ ਤੋਂ ਬਾਅਦ ਉਨ੍ਹਾਂ ਨੇ ਪੁਲੀਸ ਅਧਿਕਾਰੀ ਵਜੋਂ ਵੀ ਕੰਮ ਕੀਤਾ ਅਤੇ ਫਿਰ ਸਰਗਰਮ ਸਿਆਸਤ ਵਿੱਚ ਕਦਮ ਰੱਖਿਆ।
ਉਨ੍ਹਾਂ ਨੇ ਦਸੰਬਰ 2016 ਵਿੱਚ ਕਾਂਗਰਸ ਵਿੱਚ ਸ਼ਾਮਲ ਹੋ ਕੇ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪਣਾ ਸਿਆਸੀ ਰਾਹ ਬਦਲਿਆ। ਇਸ ਤੋਂ ਪਹਿਲਾਂ ਉਹ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਸਨ। 2017 ਦੀਆਂ ਚੋਣਾਂ ਵਿੱਚ ਉਹ ਜਲੰਧਰ ਕੈਂਟ ਤੋਂ ਕਾਂਗਰਸ ਦੀ ਟਿਕਟ ’ਤੇ ਜਿੱਤੇ ਅਤੇ ਬਾਅਦ ਵਿੱਚ ਸੂਬਾ ਸਰਕਾਰ ਵਿੱਚ ਮੰਤਰੀ ਵੀ ਰਹੇ। ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਕਰੀਬ ਇੱਕ ਦਹਾਕੇ ਦੇ ਅੰਦਰ ਹੀ ਉਨ੍ਹਾਂ ਨੂੰ ਸੂਬਾ ਪ੍ਰਧਾਨ ਦੀ ਜ਼ਿੰਮੇਵਾਰੀ ਮਿਲੀ ਹੈ। ਪਾਰਟੀ ਦੇ ਰਵਾਇਤੀ ਢਾਂਚੇ ਵਿੱਚ ਆਮ ਤੌਰ ’ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਅਗਵਾਈ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਆਗੂਆਂ ਨੂੰ ਮਿਲਦੀ ਰਹੀ ਹੈ। ਇਸ ਪੱਖੋਂ ਪਰਗਟ ਸਿੰਘ ਦੀ ਨਿਯੁਕਤੀ ਵੱਖਰੀ ਹੈ।
ਸਭ ਧੜ੍ਹਿਆਂ ਨੂੰ ਮਨਜ਼ੂਰ ਚਿਹਰਾ ਹੋਣ ਕਾਰਨ ਹੋਈ ਚੋਣ
ਪਾਰਟੀ ਦੇ ਸੂਤਰਾਂ ਮੁਤਾਬਕ ਪਰਗਟ ਸਿੰਘ ਦੀ ਚੋਣ ਦਾ ਇੱਕ ਵੱਡਾ ਕਾਰਨ ਇਹ ਵੀ ਰਿਹਾ ਕਿ ਉਹ ਪੰਜਾਬ ਕਾਂਗਰਸ ਦੇ ਵੱਖ-ਵੱਖ ਧੜਿਆਂ ਵਿੱਚ ਸਵੀਕਾਰਯੋਗ ਮੰਨੇ ਜਾਂਦੇ ਹਨ। ਹਾਈਕਮਾਨ ਨੇ ਸੂਬਾ ਇਕਾਈ ਵਿੱਚ ਅੰਦਰੂਨੀ ਮਤਭੇਦਾਂ ਦੇ ਮੱਦੇਨਜ਼ਰ ਅਜਿਹੇ ਆਗੂ ਦੀ ਚੋਣ ਨੂੰ ਤਰਜੀਹ ਦਿੱਤੀ ਜੋ ਵੱਖ-ਵੱਖ ਆਗੂਆਂ ਨਾਲ ਕੰਮ ਕਰ ਸਕੇ। ਪਰਗਟ ਸਿੰਘ ਨੂੰ ਹੁਣ ਪੰਜਾਬ ਕਾਂਗਰਸ ਦੀ ਜਥੇਬੰਦਕ ਕਮਾਨ ਅਜਿਹੇ ਸਮੇਂ ਮਿਲੀ ਹੈ ਜਦੋਂ ਪਾਰਟੀ ਸੂਬੇ ਵਿੱਚ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਦੇ ਸਾਹਮਣੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਇਕਜੁੱਟ ਕਰਨ ਦੇ ਨਾਲ-ਨਾਲ ਸੂਬਾ ਇਕਾਈ ਨੂੰ ਸਰਗਰਮ ਕਰਨ ਦੀ ਜ਼ਿੰਮੇਵਾਰੀ ਹੋਵੇਗੀ।

.jpg)
.jpg)
.jpg)
.jpg)














































.jpg)











.jpg)







.jpg)





























.jpg)


