ਸਰੀ, 3 ਅਕਤੂਬਰ (ਪੰਜਾਬੀ ਰਾਈਟਰ)- ਬਿ੍ਰਟਿਸ਼ ਕੋਲੰਬੀਆ ਵਿੱਚ ਵਸੂਲੀ, ਗੋਲੀਬਾਰੀ ਅਤੇ ਅਗਜ਼ਨੀ ਨਾਲ ਸਬੰਧਿਤ ਜਾਂਚ ਦੌਰਾਨ ਲੈਂਗਲੀ ਆਰ.ਸੀ.ਐੱਮ.ਪੀ. ਨੇ ਪੰਜ ਵਿਅਕਤੀਆਂ ਨੂੰ ਗਿ੍ਰਫ਼ਤਾਰ ਕਰਕੇ ਉਨਾਂ ਖ਼ਿਲਾਫ਼ ਕਈ ਗੰਭੀਰ ਅਪਰਾਧਿਕ ਦੋਸ਼ ਲਗਾਏ ਹਨ। ਪੁਲੀਸ ਮੁਤਾਬਕ ਸਾਰੇ ਪੰਜ ਵਿਅਕਤੀ ਵਿਦੇਸ਼ੀ ਨਾਗਰਿਕ ਹਨ। ਆਰ.ਸੀ.ਐੱਮ.ਪੀ. ਨੇ ਦੱਸਿਆ ਕਿ ਵੀਰਵਾਰ ਸਵੇਰੇ ਚਾਰ ਵਿਅਕਤੀਆਂ ਨੂੰ ਸਰੀ, ਬਿ੍ਰਟਿਸ਼ ਕੋਲੰਬੀਆ ਵਿੱਚ ਗਿ੍ਰਫ਼ਤਾਰ ਕੀਤਾ ਗਿਆ, ਜਦਕਿ ਪੰਜਵੇਂ ਵਿਅਕਤੀ ਨੂੰ ਟੋਰਾਂਟੋ ਦੇ ਪੀਅਰਸਨ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਹੁੰਚਣ ਸਮੇਂ ਕਾਬੂ ਕੀਤਾ ਗਿਆ। ਪੁਲੀਸ ਵੱਲੋਂ ਜਾਰੀ ਕੀਤੀ ਜਾਣਕਾਰੀ ਅਨੁਸਾਰ ਇਨਾਂ ਵਿੱਚ 23 ਸਾਲਾ ਸੰਕੇਤ ਸਿੰਗਲਾ ਜੋ ਭਾਰਤ ਦਾ ਰਹਿਣ ਵਾਲਾ ਦੱਸਿਆ ਗਿਆ ਹੈ, 24 ਸਾਲਾ ਸਾਹਿਲ, 24 ਸਾਲਾ ਸਿਮਰਨਜੀਤ ਸਿੰਘ, 21 ਸਾਲਾ ਹਰਸ਼ ਅਤੇ 24 ਸਾਲਾ ਜਗਦੀਪ ਸਿੰਘ ਸ਼ਾਮਲ ਹਨ। ਪੁਲੀਸ ਨੇ ਸਾਹਿਲ ਅਤੇ ਹਰਸ਼ ਦੇ ਪੂਰੇ ਨਾਂ ਜਾਰੀ ਨਹੀਂ ਕੀਤੇ ਹਨ। ਲੈਂਗਲੀ ਆਰ.ਸੀ.ਐੱਮ.ਪੀ. ਅਨੁਸਾਰ ਇਹ ਜਾਂਚ ਜੂਨ 2025 ਵਿੱਚ ਸ਼ੁਰੂ ਹੋਈ ਸੀ। ਉਸ ਸਮੇਂ ਇੱਕ ਆਟੋ ਡੀਲਰਸ਼ਿਪ ਦੇ ਸਹਿ-ਮਾਲਕਾਂ ਨੇ ਵਸੂਲੀ ਦੀਆਂ ਮੰਗਾਂ ਸਬੰਧੀ ਪੁਲੀਸ ਨੂੰ ਰਿਪੋਰਟ ਦਿੱਤੀ ਸੀ। ਜਾਂਚ ਅੱਗੇ ਵਧਣ ਨਾਲ ਪੁਲੀਸ ਨੇ ਇਸ ਮਾਮਲੇ ਨੂੰ ਕਥਿਤ ਵਸੂਲੀ ਅਤੇ ਹਿੰਸਕ ਘਟਨਾਵਾਂ ਨਾਲ ਜੋੜਿਆ। ਬਿ੍ਰਟਿਸ਼ ਕੋਲੰਬੀਆ ਵਿੱਚ ਪਿਛਲੇ ਸਮੇਂ ਦੌਰਾਨ ਖ਼ਾਸ ਕਰਕੇ ਦੱਖਣੀ ਏਸ਼ਿਆਈ ਭਾਈਚਾਰੇ ਨਾਲ ਸਬੰਧਿਤ ਕਾਰੋਬਾਰੀਆਂ ਅਤੇ ਲੋਕਾਂ ਨੂੰ ਧਮਕੀਆਂ, ਵਸੂਲੀ ਦੀਆਂ ਮੰਗਾਂ ਅਤੇ ਹਿੰਸਾ ਦਾ ਸਾਹਮਣਾ ਕਰਨ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਇਸ ਵਧ ਰਹੀ ਸਮੱਸਿਆ ਨਾਲ ਨਜਿੱਠਣ ਲਈ ਸੂਬਾਈ ਸਰਕਾਰ ਨੇ ਪਿਛਲੇ ਸਾਲ ਆਰ.ਸੀ.ਐੱਮ.ਪੀ. ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਟਾਸਕ ਫੋਰਸ ਵੀ ਬਣਾਈ ਸੀ। ਆਰ.ਸੀ.ਐੱਮ.ਪੀ. ਦੇ ਚੀਫ਼ ਸੁਪਰਡੈਂਟ ਡੰਕਨ ਪਾਊਂਡ ਨੇ ਕਿਹਾ ਕਿ ਮੌਜੂਦਾ ਕਾਰਵਾਈ ਦਾ ਉਦੇਸ਼ ਵਸੂਲੀ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਨੂੰ ਸਪਸ਼ਟ ਸੰਦੇਸ਼ ਦੇਣਾ ਹੈ ਕਿ ਪੁਲੀਸ ਕਾਨੂੰਨ ਦੇ ਦਾਇਰੇ ਵਿੱਚ ਰਹਿੰਦਿਆਂ ਹਰ ਸੰਭਵ ਕਾਰਵਾਈ ਕਰੇਗੀ। ਹਾਲਾਂਕਿ, ਪੁਲੀਸ ਨੇ ਜਾਂਚ ਨਾਲ ਜੁੜੇ ਕਈ ਵੇਰਵੇ ਫ਼ਿਲਹਾਲ ਜਨਤਕ ਨਹੀਂ ਕੀਤੇ। ਅਧਿਕਾਰੀਆਂ ਦਾ ਕਹਿਣਾ ਹੈ ਕਿ ਹੋਰ ਜਾਣਕਾਰੀ ਜਾਂਚ ਅੱਗੇ ਵਧਣ ਨਾਲ ਸਾਹਮਣੇ ਆ ਸਕਦੀ ਹੈ। ਪੁਲੀਸ ਨੇ ਗਿ੍ਰਫ਼ਤਾਰ ਕੀਤੇ ਵਿਅਕਤੀਆਂ ਦੀਆਂ ਤਸਵੀਰਾਂ ਵੀ ਜਾਰੀ ਨਹੀਂ ਕੀਤੀਆਂ। ਮਾਮਲੇ ਵਿੱਚ ਅਗਲੀ ਕਾਨੂੰਨੀ ਕਾਰਵਾਈ ਹੁਣ ਅਦਾਲਤੀ ਪ੍ਰਕਿਰਿਆ ਦੇ ਅਧੀਨ ਹੋਵੇਗੀ।

.jpg)
.jpg)
.jpg)
.jpg)














































.jpg)











.jpg)







.jpg)





























.jpg)


