ਬਹਿਰੀਨ ਵਾਲੀ ਬੀਬੀ ਵੀ ਹੋਵੇਗੀ ਰੂਪ ਕੌਰ ਸੰਧੂ ਦੇ ਨਾਲ
ਸ੍ਰੀ ਅੰਮ੍ਰਿਤਸਰ ਸਾਹਿਬ, 8 ਅਕਤੂਬਰ (ਪੰਜਾਬੀ ਰਾਈਟਰ)- ਸਾਬਕਾ ਅਕਾਲੀ ਆਗੂ ਬੀਬੀ ਰੂਪ ਕੌਰ ਸੰਧੂ ਨੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਕੱਲ੍ਹ 9 ਅਕਤੂਬਰ ਇੱਕ ਇਤਿਹਾਸਕ ਦਿਹਾੜਾ ਹੈ, ਜਦੋਂ ਅਮਰ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਨੇ ਸ਼ਹਾਦਤ ਦਾ ਜਾਮ ਪੀਤਾ ਸੀ। ਇਸ ਪਵਿੱਤਰ ਦਿਹਾੜੇ ਮੌਕੇ ਜਿੱਥੇ ਮੈਂ ਇਹਨਾਂ ਮਹਾਨ ਸ਼ਹੀਦਾਂ ਨੂੰ ਕੋਟੀ-ਕੋਟੀ ਪ੍ਰਣਾਮ ਤੇ ਸ਼ਰਧਾਂਜਲੀ ਭੇਟ ਕਰਾਂਗੀ, ਉੱਥੇ ਹੀ ਸਵੇਰੇ 10:00 ਵਜੇ ਇੱਕ ਪੀੜਿਤ ਬੀਬੀ ਨੂੰ ਨਾਲ ਲੈ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਵਾਂਗੀ। ਉਹਨਾਂ ਕਿਹਾ ਕਿ ਮੈਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਐਕਟਿੰਗ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜੀ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਇੱਕ ਸੀਲਬੰਦ ਲਿਫ਼ਾਫ਼ੇ ਅਤੇ ਪੈਨ ਡਰਾਈਵ ਵਿੱਚ ਕੁੱਝ ਠੋਸ ਸਬੂਤ ਸੌਂਪਾਂਗੀ। ਮੈਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਾ ਪਹੁੰਚਣ ਦੇਣ ਲਈ ਕਈ ਤਰ੍ਹਾਂ ਦੇ ਸਿੱਧੇ-ਅਸਿੱਧੇ ਢੰਗਾਂ ਨਾਲ ਫ਼ੋਨ ਆਏ ਹਨ ਅਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਹੈ, ਪਰ ਮੈਂ ਉਹਨਾਂ ਦੀ ਪਰਵਾਹ ਨਾ ਕਰਦਿਆਂ ਸੱਚ ਨੂੰ ਜਥੇਦਾਰ ਸਾਹਿਬ ਦੇ ਸਾਹਮਣੇ ਪੇਸ਼ ਕਰਾਂਗੀ। ਬੀਬੀ ਸੰਧੂ ਨੇ ਕਿਹਾ ਕਿ ਮੈਨੂੰ ਆਸ ਹੈ ਕਿ ਜਦੋਂ ਇਹ ਸਾਰੇ ਸਬੂਤ ਮੈਂ ਸੌਂਪ ਚੁੱਕੀ ਹੋਵਾਂਗੀ, ਤਾਂ ਸ਼੍ਰੋਮਣੀ ਅਕਾਲੀ ਦਲ ਅੰਦਰ ਬੈਠੇ ਉਹ ਲੋਕ ਜੋ ਪਾਰਟੀ ਦੀ ਬਦਨਾਮੀ ਦਾ ਕਾਰਨ ਬਣ ਰਹੇ ਹਨ, ਉਹਨਾਂ ਨੂੰ ਪਾਰਟੀ ਵਿੱਚੋਂ ਬਾਹਰ ਕੱਢ ਕੇ ਉਹਨਾਂ ਦੀ ਗਲਤੀ ਦਾ ਅਹਿਸਾਸ ਕਰਵਾਇਆ ਜਾਵੇ! ਹੁਣ ਜਥੇਦਾਰ ਸਾਹਿਬ ਦੇ ਇਮਤਿਹਾਨ ਦੀ ਘੜੀ ਹੈ ਕਿ ਉਹ ਇਸ ਦੇ ਉੱਪਰ ਕੀ ਫੈਸਲਾ ਲੈਂਦੇ ਹਨ।
.jpg)
.jpg)
.jpg)

.jpg)














































.jpg)











.jpg)








.jpg)




























.jpg)


