ਵਾਸ਼ਿੰਗਟਨ, 10 ਅਕਤੂਬਰ (ਪੰਜਾਬੀ ਰਾਈਟਰ)- ਸੰਯੁਕਤ ਰਾਸ਼ਟਰ ਦੇ ਮਨੁੱਖੀ ਅਧਿਕਾਰ ਦਫ਼ਤਰ ਨੇ ਸ਼ਨਿੱਚਰਵਾਰ ਨੂੰ ਦਿੱਲੀ ਵਿੱਚ ਵੱਡੇ ਪੱਧਰ ’ਤੇ ਹੋਏ ਵਿਰੋਧ ਪ੍ਰਦਰਸ਼ਨਾਂ ਦੌਰਾਨ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਹਿਰਾਸਤ ਵਿੱਚ ਲਏ ਜਾਣ ’ਤੇ ਚਿੰਤਾ ਪ੍ਰਗਟਾਈ ਹੈ। ਇਸ ਦੇ ਨਾਲ ਹੀ ਉਸ ਨੇ ਭਾਰਤੀ ਅਧਿਕਾਰੀਆਂ ਨੂੰ ਸ਼ਾਂਤਮਈ ਇਕੱਠ ਦੇ ਅਧਿਕਾਰ ਦਾ ਸਤਿਕਾਰ ਕਰਨ ਦੀ ਅਪੀਲ ਕੀਤੀ ਅਤੇ ਮਨਮਾਨੇ ਢੰਗ ਨਾਲ ਹਿਰਾਸਤ ਵਿੱਚ ਲਏ ਗਏ ਕਿਸੇ ਵੀ ਵਿਅਕਤੀ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ।
ਸੁਰੱਖਿਆ ਬਲਾਂ ਵੱਲੋਂ ਨੌਜਵਾਨ ਪੀੜ੍ਹੀ (ਜੈਨ ਜ਼ੀ 7en Z) ਦੀ ਅਗਵਾਈ ਵਾਲੀ ‘ਕਾਕਰੋਚ ਜਨਤਾ ਪਾਰਟੀ’ (ਸੀ.ਜੇ.ਪੀ.) ਦੇ ਯੋਜਨਾਬੱਧ ਪ੍ਰਦਰਸ਼ਨ ਨੂੰ ਮੱਧ ਦਿੱਲੀ ਦੇ ਜੰਤਰ-ਮੰਤਰ ਤੱਕ ਪਹੁੰਚਣ ਤੋਂ ਰੋਕਣ ਦੌਰਾਨ ਸੈਂਕੜੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ। ਇਹ ਵਿਰੋਧ ਪ੍ਰਦਰਸ਼ਨ ਵੋਟਰ ਸੂਚੀਆਂ ਵਿੱਚ ਗੜਬੜੀ ਦੇ ਦੋਸ਼ਾਂ ਨੂੰ ਲੈ ਕੇ ਚੋਣ ਸੁਧਾਰਾਂ ਅਤੇ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਲਈ ਸੱਦਿਆ ਗਿਆ ਸੀ। ਚੋਣ ਕਮਿਸ਼ਨ ਅਤੇ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਇਨ੍ਹਾਂ ਦੋਸ਼ਾਂ ਨੂੰ ਖ਼ਾਰਜ ਕੀਤਾ ਹੈ। ਇੱਕ ਬਿਆਨ ਵਿੱਚ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰਾਂ ਦੇ ਬੁਲਾਰੇ ਥਮੀਨ ਅਲ-ਖੀਤਾਨ ਨੇ ਕਿਹਾ ਕਿ ਉਨ੍ਹਾਂ ਦਾ ਦਫ਼ਤਰ ‘ਭਾਰਤ ਵਿੱਚ ਅੱਜ ਦਿੱਲੀ ’ਚ ਹੋਏ ਵੱਡੇ ਪੱਧਰ ਦੇ ਪ੍ਰਦਰਸ਼ਨਾਂ ਤੋਂ ਪਹਿਲਾਂ ਅਤੇ ਉਸ ਦੌਰਾਨ ਪ੍ਰਦਰਸ਼ਨਕਾਰੀਆਂ, ਅੰਦੋਲਨਕਾਰੀ ਆਗੂਆਂ, ਸਿਵਲ ਸੁਸਾਇਟੀ ਸੰਗਠਨਾਂ ਦੇ ਮੈਂਬਰਾਂ, ਵਕੀਲਾਂ ਅਤੇ ਪੱਤਰਕਾਰਾਂ ਨੂੰ ਵੱਡੇ ਪੱਧਰ ’ਤੇ ਹਿਰਾਸਤ ਵਿੱਚ ਲਏ ਜਾਣ ਦੀਆਂ ਰਿਪੋਰਟਾਂ ਤੋਂ ਚਿੰਤਤ ਹੈ।’ ਉਨ੍ਹਾਂ ਕਿਹਾ, ‘ਅਸੀਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕਰਦੇ ਹਾਂ ਕਿ ਸ਼ਾਂਤਮਈ ਇਕੱਠ ਦੇ ਅਧਿਕਾਰ ਦਾ ਪੂਰੀ ਤਰ੍ਹਾਂ ਸਤਿਕਾਰ ਅਤੇ ਪਾਲਣਾ ਕੀਤੀ ਜਾਵੇ। ਸ਼ਾਂਤਮਈ ਪ੍ਰਦਰਸ਼ਨਾਂ ’ਤੇ ਪਾਬੰਦੀਆਂ ਲੋੜ ਅਤੇ ਉਚਿਤਤਾ ਦੇ ਸਖ਼ਤ ਮਾਪਦੰਡਾਂ ’ਤੇ ਖ਼ਰੀਆਂ ਉੱਤਰਨੀਆਂ ਚਾਹੀਦੀਆਂ ਹਨ।’ ਅਲ-ਖੀਤਾਨ ਨੇ ਭਾਰਤੀ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਕਾਨੂੰਨ ਲਾਗੂ ਕਰਨ ਵਾਲੇ ਮੁਲਾਜ਼ਮ ਦੇਸ਼ ਦੀਆਂ ਜਮਹੂਰੀ ਪਰੰਪਰਾਵਾਂ ਅਤੇ ਮਨੁੱਖੀ ਅਧਿਕਾਰਾਂ ਦੀਆਂ ਵਚਨਬੱਧਤਾਵਾਂ ਦੇ ਅਨੁਕੂਲ ਸਾਂਤਮਈ ਪ੍ਰਦਰਸ਼ਨਕਾਰੀਆਂ ਨਾਲ ਨਜਿੱਠਣ ਸਮੇਂ ‘ਪੂਰਾ ਸੰਜਮ’ ਵਰਤਣ। ਉਨ੍ਹਾਂ ਕਿਹਾ, ‘ਮਨਮਾਨੇ ਢੰਗ ਨਾਲ ਹਿਰਾਸਤ ਵਿੱਚ ਲਏ ਗਏ ਸਾਰੇ ਵਿਅਕਤੀਆਂ ਨੂੰ ਤੁਰੰਤ ਅਤੇ ਬਿਨਾਂ ਸ਼ਰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ।’ ਸੰਯੁਕਤ ਰਾਸ਼ਟਰ ਨੇ ਅਧਿਕਾਰੀਆਂ ਨੂੰ ‘ਵਿਆਪਕ ਪੱਧਰ ’ਤੇ ਪ੍ਰਗਟਾਈਆਂ ਗਈਆਂ ਚਿੰਤਾਵਾਂ ਦੇ ਹੱਲ ਲਈ ਸਾਰਥਕ ਗੱਲਬਾਤ ਕਰਨ’ ਦੀ ਵੀ ਅਪੀਲ ਕੀਤੀ।
.jpg)
.jpg)

.jpg)
.jpg)














































.jpg)











.jpg)








.jpg)




























.jpg)


