15 ਅਕਤੂਬਰ ਨੂੰ ਦੁਪਹਿਰ 12 ਵਜੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦਾ ਹੁਕਮ
ਅੰਮ੍ਰਿਤਸਰ, 12 ਅਕਤੂਬਰ (ਪੰਜਾਬੀ ਰਾਈਟਰ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ‘ਆਪ’ ਦੇ ਹਲਕਾ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਅੱਜ ਆਪ ਵਿਧਾਇਕਾਂ ਦੀ ਸਕਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਫੇਰੀ ਦੌਰਾਨ ਲਾਏ ਦੋਸ਼ਾਂ ਦੇ ਮਾਮਲੇ ’ਚ ਆਪ ਦੇ ਅੱਜ ਦੇ ਵਫ਼ਦ ਵਿਚ ਸ਼ਾਮਿਲ 12 ਵਿਧਾਇਕਾਂ ਸਮੇਤ 15 ਆਪ ਆਗੂਆਂ ਨੂੰ 15 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਸਪੱਸ਼ਟੀਕਰਨ ਲਈ ਤਲਬ ਕੀਤਾ ਗਿਆ ਹੈ। ਇਸ ਸਬੰਧੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਜਿਹੜੇ ਆਪ ਵਿਧਾਇਕਾਂ ਤੇ ਆਗੂਆਂ ਨੂੰ ਅੱਜ ਸਕੱਤਰੇਤ ਵਿਖੇ ਵਾਪਰੇ ਘਟਨਾਕ੍ਰਮ ’ਤੇ ਵਿਧਾਇਕ ਗਿਆਸਪੁਰਾ ਸਬੰਧੀ ਜਥੇਦਾਰ ਵਲੋਂ ਹੋਈ ਹਦਾਇਤ ਦੀ ਉਲੰਘਣਾ ਕਰਨ ਦੇ ਮੱਦੇਨਜ਼ਰ ਜਾਰੀ ਪੱਤਰ ਅਨੁਸਾਰ ਜਿਨ੍ਹਾਂ ਵਿਧਾਇਕਾਂ ਤੇ ਆਪ ਆਗੂਆਂ ਨੂੰ 15 ਅਕਤੂਬਰ ਨੂੰ ਦੁਪਹਿਰ 12 ਵਜੇ ਨਿੱਜੀ ਰੂਪ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਣ ਲਈ ਕਿਹਾ ਗਿਆ ਹੈ, ਉਨ੍ਹਾਂ ਵਿਚ ਡਾ. ਇੰਦਰਬੀਰ ਸਿੰਘ ਨਿੱਜਰ, ਗੁਰਦੀਪ ਸਿੰਘ, ਬੀਬੀ ਬਲਜਿੰਦਰ ਕੌਰ, ਕੁਲਦੀਪ ਸਿੰਘ ਧਾਲੀਵਾਲ, ਸਰਵਨ ਸਿੰਘ, ਬੀਬੀ ਜੀਵਨਜੋਤ ਕੌਰ, ਸੋਨੀਆ ਕੌਰ, ਗੁਰਇਕਬਾਲ ਸਿੰਘ ਕਾਦੀਆਂ, ਮਨਜਿੰਦਰ ਸਿੰਘ ਖਡੂਰ ਸਾਹਿਬ, ਜੋਬਨ ਸਿੰਘ, ਜਸਵੀਰ ਸਿੰਘ ਉੜਮੁੜ, ਕਰਮਬੀਰ ਸਿੰਘ ਦਸੂਹਾ, ਕੁਲਵੰਤ ਸਿੰਘ ਮਹਿਲ ਕਲਾਂ, ਦਲਬੀਰ ਸਿੰਘ ਟੌਂਗ, ਹਰਮੀਤ ਸਿੰਘ ਸੰਧੂ ਦੇ ਨਾਮ ਸ਼ਾਮਿਲ ਹਨ। ਜ਼ਿਕਰਯੋਗ ਹੈ ਕਿ ਆਪ ਵਿਧਾਇਕ ਗਿਆਸਪੁਰਾ ਨੇ ਦੋਸ਼ ਲਾਇਆ ਸੀ ਕਿ ਉਸ ਨੂੰ ਜਾਤੀ ਦੇ ਆਧਾਰ ’ਤੇ ਸਕੱਤਰੇਤ ਅੰਦਰ ਦਾਖ਼ਲ ਨਹੀਂ ਹੋਣ ਦਿੱਤਾ ਗਿਆ।
.jpg)
.jpg)

.jpg)
.jpg)














































.jpg)











.jpg)








.jpg)




























.jpg)


