ਬਠਿੰਡਾ ’ਚ ਪਾਰਟੀ ਵਰਕਰਾਂ ਨਾਲ ਮੁਲਾਕਾਤ; ਸੂਬੇ ਦੇ ਹਾਲਾਤ ’ਤੇ ‘ਆਪ’ ਸਰਕਾਰ ਦੀ ਘੇਰਾਬੰਦੀ
ਬਠਿੰਡਾ, 15 ਅਕਤੂਬਰ (ਪੰਜਾਬੀ ਰਾਈਟਰ)- ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ ਬੁੱਧਵਾਰ ਨੂੰ ਬਠਿੰਡਾ ਦੌਰੇ ਦੌਰਾਨ ਸੂਬੇ ਦੀ ‘ਆਪ’ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਪੰਜਾਬ ਦੇ ਹਾਲਾਤ ਨਾਜ਼ੁਕ ਮੋੜ ’ਤੇ ਪਹੁੰਚ ਗਏ ਹਨ, ਪਰ ਮੁੱਖ ਮੰਤਰੀ ਭਗਵੰਤ ਮਾਨ ਦਾ ਇਸ ਪਾਸੇ ਕੋਈ ਧਿਆਨ ਨਹੀਂ ਹੈ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਵਾਲੇ ਪੰਜਾਬ ਨੂੰ ਲੁੱਟ ਰਹੇ ਹਨ ਅਤੇ ਸੂਬੇ ਦੀ ਜਵਾਨੀ ਤੇ ਕਿਸਾਨੀ ਗੰਭੀਰ ਸੰਕਟ ਦਾ ਸਾਹਮਣਾ ਕਰ ਰਹੀ ਹੈ। ਪਰਗਟ ਸਿੰਘ ਸਭ ਤੋਂ ਪਹਿਲਾਂ ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਸਵਰਗੀ ਖੁਸ਼ਬਾਜ਼ ਸਿੰਘ ਜਟਾਣਾ ਦੇ ਘਰ ਪੁੱਜੇ। ਉਨ੍ਹਾਂ ਜਟਾਣਾ ਦੀ ਮਾਤਾ ਅਤੇ ਪਤਨੀ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਇਸ ਔਖੀ ਘੜੀ ਵਿੱਚ ਪਰਿਵਾਰ ਨਾਲ ਖੜ੍ਹੀ ਹੈ। ਇਸ ਮਗਰੋਂ ਉਨ੍ਹਾਂ ਜ਼ਿਲ੍ਹਾ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਐਡਵੋਕੇਟ ਰਾਜਨ ਗਰਗ ਦੀ ਰਿਹਾਇਸ਼ ’ਤੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਸਮੇਤ ਹੋਰ ਆਗੂ ਵੀ ਮੌਜੂਦ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਗਟ ਸਿੰਘ ਨੇ ਦੋਸ਼ ਲਾਇਆ ਕਿ ਨਸ਼ੇ ਫ਼ੈਲਣਾ, ਬੇਰੁਜ਼ਗਾਰੀ, ਕਰਜ਼ੇ ਦਾ ਵਧਦਾ ਬੋਝ ਅਤੇ ਪਾਣੀਆਂ ਦੇ ਮਸਲੇ ਸਰਕਾਰਾਂ ਦੀ ਨਾਕਾਮੀਆਂ ਨੂੰ ਦਰਸਾਉਂਦੇ ਹਨ। ਉਨ੍ਹਾਂ ਮੁੱਖ ਮੰਤਰੀ ਦਫ਼ਤਰ ਨੂੰ ਭਿ੍ਰਸ਼ਟਾਚਾਰ ਦਾ ਅੱਡਾ ਕਰਾਰ ਦਿੰਦਿਆਂ ਨਸ਼ਾ ਵਿਰੋਧੀ ਮੁਹਿੰਮ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਪਰਵਿੰਦਰ ਸਿੰਘ ਝੋਟੇ ਵਿਰੁੱਧ ਕਾਰਵਾਈ, ਸਿੱਧੂ ਮੂਸੇਵਾਲਾ ਦੇ ਕਤਲ, ਸੰਗਰੂਰ ਵਿੱਚ ਗੁਲਜ਼ਾਰ ਸਿੰਘ ਦੀ ਖ਼ੁਦਕੁਸ਼ੀ ਅਤੇ ਮੋਹਣਜੀਤ ਸਿੰਘ ਨਾਲ ਕਥਿਤ ਕੁੱਟਮਾਰ ਦਾ ਜ਼ਿਕਰ ਕੀਤਾ। ਇਸ ਮੌਕੇ ਜ਼ਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਤੇ ਮੀਡੀਆ ਇੰਚਾਰਜ ਰੁਪਿੰਦਰ ਬਿੰਦਰਾ, ਪੀ.ਪੀ.ਸੀ. ਸੀ ਡੈਲੀਗੇਟ ਤੇ ਇੰਪਰੂਵਮੈਂਟ ਟਰੱਸਟ ਬਠਿੰਡਾ ਦੇ ਸਾਬਕਾ ਚੇਅਰਮੈਨ ਕੇ ਕੇ ਅਗਰਵਾਲ, ਸੀਨੀਅਰ ਆਗੂ ਬੀਬੀ ਅੰਮਿ੍ਰਤ ਗਿੱਲ, ਮਾਰਕਫੈੱਡ ਦੇ ਡਾਇਰੈਕਟਰ ਟਹਿਲ ਸਿੰਘ ਸੰਧੂ ਸਮੇਤ ਹੋਰ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।
.jpg)
.jpg)

.jpg)
.jpg)














































.jpg)











.jpg)








.jpg)




























.jpg)


