ਨਾਭਾ, 17 ਅਕਤੂਬਰ (ਪੰਜਾਬੀ ਰਾਈਟਰ)- ਮੁੱਖ ਮੰਤਰੀ ਭਗਵੰਤ ਮਾਨ ਦੇ ਪੋਸਟਰ ਪਾੜਨ ਦੇ ਮਾਮਲੇ ਵਿੱਚ ਨਾਭਾ ਸਦਰ ਪੁਲੀਸ ਨੇ ਸ਼ਨਿੱਚਰਵਾਰ ਦੁਪਹਿਰ ਲੁਬਾਣਾ ਟੇਕੂ ਪਿੰਡ ਦੇ ਨਸ਼ਾ ਵਿਰੋਧੀ ਕਾਰਕੁੰਨ ਕਰਮਜੀਤ ਸਿੰਘ ਨੂੰ ਗਿ੍ਰਫ਼ਤਾਰ ਕਰ ਲਿਆ। ਪੁਲੀਸ ਨੇ ਗਿ੍ਰਫ਼ਤਾਰੀ ਤੋਂ ਤੁਰੰਤ ਬਾਅਦ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਅਦਾਲਤ ਨੇ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਹਾਲਾਂਕਿ ਇਸ ਦੇ ਸਬੰਧ ਵਿੱਚ ਸਾਮ ਕਰੀਬ ਚਾਰ ਵਜੇ ਜਦੋਂ ਵਾਰਿਸ ਪੰਜਾਬ ਦੇ ਨਾਲ ਜੁੜੇ ਲੋਕ ਨਾਭਾ ਸਦਰ ਥਾਣੇ ਦੇ ਬਾਹਰ ਇਕੱਠੇ ਹੋਣੇ ਸੁਰੂ ਹੋਏ ਤਾਂ ਉਦੋਂ ਤੱਕ ਕਰਮਜੀਤ ਸਿੰਘ ਨੂੰ ਜੇਲ੍ਹ ਭੇਜਿਆ ਜਾ ਚੁੱਕਾ ਸੀ। ਕਰਮਜੀਤ ਸਿੰਘ ਦੀ ਗਿ੍ਰਫ਼ਤਾਰੀ ਤੋਂ ਬਾਅਦ ‘ਵਾਰਿਸ ਪੰਜਾਬ ਦੇ’ ਦੇ ਵਰਕਰ ਐੱਸ.ਜੀ.ਪੀ.ਸੀ. ਮੈਂਬਰ ਸਤਵਿੰਦਰ ਸਿੰਘ ਟੌਹੜਾ ਦੀ ਅਗਵਾਈ ਹੇਠ ਨਾਭਾ ਸਦਰ ਥਾਣੇ ਦੇ ਬਾਹਰ ਇਕੱਠੇ ਹੋਏ। ਟੌਹੜਾ ਨੇ ਪੁਲੀਸ ਕਾਰਵਾਈ ਦੀ ਨਿਖੇਧੀ ਕਰਦਿਆਂ ਦੋਸ਼ ਲਾਇਆ ਕਿ ਸਰਕਾਰ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਲੋਕਾਂ ਨੂੰ ਨਿਸ਼ਾਨਾ ਬਣਾ ਰਹੀ ਹੈ ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਰਗਰਮ ਹਨ।
ਕਰਮਜੀਤ ਸਿੰਘ ਦੀ ਕਹਾਣੀ ਵੀ ਬਣੀ ਚਰਚਾ ਦਾ ਵਿਸ਼ਾ
ਕਰਮਜੀਤ ਕਿਸੇ ਸਮੇਂ ਨਸ਼ਿਆਂ ਦੀ ਗਿ੍ਰਫ਼ਤ ਵਿੱਚ ਸੀ। ਉਸ ਦੇ ਪਿਤਾ ਮਹਾਂ ਸਿੰਘ ਨੇ ਦੱਸਿਆ ਕਿ ਇੱਕ ਸਮਾਂ ਅਜਿਹਾ ਸੀ ਜਦੋਂ ਪਰਿਵਾਰ ਨੂੰ ਹਰ ਰੋਜ਼ ਇਹ ਡਰ ਰਹਿੰਦਾ ਸੀ ਕਿ ਸ਼ਾਇਦ ਅੱਜ ਉਸ (ਕਰਮਜੀਤ) ਦੀ ਜ਼ਿੰਦਗੀ ਦਾ ਆਖਰੀ ਦਿਨ ਹੋਵੇਗਾ, ਇਸ ਦੌਰਾਨ ਨਸ਼ਾ ਛੁਡਾਊ ਕੇਂਦਰ ਵੀ ਕੋਈ ਕੰਮ ਨਾ ਆਏ। ਉਨ੍ਹਾਂ ਦਾ ਕਹਿਣਾ ਸੀ ਕਿ ਅੰਮਿ੍ਰਤਪਾਲ ਸਿੰਘ ਦੇ ਪ੍ਰਭਾਵ ਹੇਠ ਆਉਣ ਤੋਂ ਬਾਅਦ ਉਸ ਦੀ ਜ਼ਿੰਦਗੀ ਪੂਰੀ ਤਰ੍ਹਾਂ ਬਦਲ ਗਈ। ਉਸ ਨੇ ਅਮਿ੍ਰਤਪਾਲ ਸਿੰਘ ਦੀ ਮੁਹਿੰਮ ਦੌਰਾਨ ਅੰਮਿ੍ਰਤ ਛਕਿਆ ਅਤੇ ਨਸ਼ੇ ਸਿਰੇ ਤੋਂ ਤਿਆਗ ਕੇ ਹੁਣ ਪਿੰਡ ਦੀ ਨਸ਼ਾ ਰੋਕੂ ਕਮੇਟੀ ਦਾ ਪ੍ਰਧਾਨ ਹੈ। ਉਨ੍ਹਾਂ ਦੱਸਿਆ ਕਿ ਕਰਮਜੀਤ ਸਿੰਘ, ਜੋ ਕਿ ਪਹਿਲਾਂ ਹੈਪੀ ਖ਼ਾਨ ਹੁੰਦਾ ਸੀ, ਜਿੱਥੇ ਨਿੱਤਨੇਮ ਕਰਦਾ ਹੈ, ਉੱਥੇ ਉਸ ਦੀ ਪਤਨੀ ਉਸੇ ਛੱਤ ਹੇਠ ਨਮਾਜ਼ ਅਦਾ ਕਰਦੀ ਹੈ। ਪਰਿਵਾਰ ਅਤੇ ਉਸ ਦੇ ਸਾਥੀਆਂ ਦਾ ਦਾਅਵਾ ਹੈ ਕਿ ਕਰਮਜੀਤ ਸਿੰਘ ਨੇ ਪੁਲੀਸ ਨੂੰ ਕਈ ਨਸ਼ਾ ਤਸਕਰਾਂ ਤੱਕ ਪਹੁੰਚਣ ਵਿੱਚ ਵੀ ਸਹਿਯੋਗ ਦਿੱਤਾ ਹੈ। ਮਹਾ ਸਿੰਘ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੇ ਦਾਦਾ, ਜੋ ਵੰਡ ਦੇ ਸਮੇਂ ਮੂਲ ਰੂਪ ਵਿੱਚ ਮੁਸਲਿਮ ਸਨ, ਨੇ ਉਸ ਦੌਰ ਦੇ ਹਾਲਾਤਾਂ ਦੌਰਾਨ ਸਿੱਖ ਧਰਮ ਅਪਣਾ ਲਿਆ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਕਰਮਜੀਤ ਸਿੰਘ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਰੋਹਟੀ ਪੁਲ ’ਤੇ ਲਗਾਏ ਗਏ ਧਰਨੇ ਵਿੱਚ ਵੀ ਸ਼ਾਮਲ ਸੀ। ਉਸ ਦਿਨ ਕਈ ਲੋਕਾਂ ਨੇ ਮੁੱਖ ਮੰਤਰੀ ਦੇ ਪੋਸਟਰ ਪਾੜੇ ਸਨ, ਪਰ ਪੁਲੀਸ ਨੇ ਸਿਰਫ਼ ਉਸ ਦੇ ਪੁੱਤਰ ਨੂੰ ਹੀ ਨਿਸ਼ਾਨਾ ਬਣਾਇਆ ਹੈ। ਦੂਜੇ ਪਾਸੇ ਨਾਭਾ ਸਦਰ ਥਾਣੇ ਦੇ ਐੱਸ.ਐੱਚ.ਓ. ਜਸਪ੍ਰੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਕਰਮਜੀਤ ਸਿੰਘ ਅਤੇ 20 ਅਣਪਛਾਤੇ ਵਿਅਕਤੀਆਂ ਖ਼ਿਲਾਫ ਸਰਕਾਰੀ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਰਮਜੀਤ ਸਿੰਘ ਨੂੰ ਗਿ੍ਰਫ਼ਤਾਰ ਕਰ ਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।
.jpg)
.jpg)
.jpg)
.jpg)















































.jpg)











.jpg)








.jpg)




























.jpg)


