ਸਾਬਕਾ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਵਿਰੁੱਧ ਲਾਏ ਸਨ ਦੋਸ਼, ਪਟਿਆਲਾ ਦੀ ਅਦਾਲਤ ਨੇ ਸੁਣਾਇਆ ਫ਼ੈਸਲਾ
ਪਟਿਆਲਾ, 19 ਅਕਤੂਬਰ (ਪੰਜਾਬੀ ਰਾਈਟਰ)- ਪਟਿਆਲਾ ਦੀ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਏਕਤਾ ਸਹੋਤਾ ਦੀ ਅਦਾਲਤ ਨੇ ਮਾਣਹਾਨੀ ਦੇ ਇੱਕ ਅਹਿਮ ਮਾਮਲੇ ਵਿੱਚ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਦੋਸ਼ੀ ਕਰਾਰ ਦਿੰਦਿਆਂ ਇੱਕ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਪੰਜਾਬ ਦੇ ਸਾਬਕਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਸਾਲ 2018 ਵਿੱਚ ਦਾਇਰ ਕੀਤਾ ਗਿਆ ਸੀ।
ਕੀ ਹੈ ਪੂਰਾ ਮਾਮਲਾ?
ਮਾਮਲੇ ਅਨੁਸਾਰ, ਸਾਲ 2018 ਵਿੱਚ ਸਿਮਰਜੀਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ਪਲੇਟਫ਼ਾਰਮ ਫੇਸਬੁੱਕ ਅਤੇ ਪ੍ਰੈੱਸ ਕਾਨਫ਼ਰੰਸਾਂ ਰਾਹੀਂ ਤਤਕਾਲੀ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵਿਰੁੱਧ ਕਈ ਦੋਸ਼ ਲਾਏ ਸਨ। ਬੈਂਸ ਨੇ ਦਾਅਵਾ ਕੀਤਾ ਸੀ ਕਿ ਮਹਿੰਦਰਾ ਦਾ ‘ਆਰਬਰ ਬਾਇਓਟੈੱਕ’ ਨਾਮਕ ਫ਼ਾਰਮਾ ਕੰਪਨੀ ਨਾਲ ਸਬੰਧ ਹੈ ਅਤੇ ਉਨ੍ਹਾਂ ਦੇ ਓ.ਐੱਸ.ਡੀ. ਰਾਹੀਂ ਪੰਜਾਬ ਦੇ ਨਸ਼ਾ ਛੁਡਾਊ ਕੇਂਦਰਾਂ ਨੂੰ ਇਸ ਕੰਪਨੀ ਤੋਂ ਦਵਾਈਆਂ ਖਰੀਦਣ ਲਈ ਦਬਾਅ ਪਾਇਆ ਜਾ ਰਿਹਾ ਹੈ। ਇਨ੍ਹਾਂ ਦੋਸ਼ਾਂ ਦੇ ਵਿਰੋਧ ਵਿੱਚ ਬੈਂਸ ਨੇ 3 ਜੂਨ, 2018 ਨੂੰ ਬ੍ਰਹਮ ਮਹਿੰਦਰਾ ਦਾ ਪੁਤਲਾ ਵੀ ਸਾੜਿਆ ਸੀ।
23 ਗਵਾਹਾਂ ਅਤੇ ਇਲੈਕਟ੍ਰਾਨਿਕ ਸਬੂਤਾਂ ਦੇ ਆਧਾਰ ’ਤੇ ਸੁਣਵਾਈ
ਮਾਮਲੇ ਦੀ ਸੁਣਵਾਈ ਦੌਰਾਨ ਬ੍ਰਹਮ ਮਹਿੰਦਰਾ ਵੱਲੋਂ ਅਦਾਲਤ ਵਿੱਚ 23 ਗਵਾਹ ਪੇਸ਼ ਕੀਤੇ ਗਏ। ਇਸ ਤੋਂ ਇਲਾਵਾ ਵੀਡੀਓ, ਸੀ.ਡੀ. ਅਤੇ ਵੱਖ-ਵੱਖ ਅਖਬਾਰਾਂ ਵਿੱਚ ਪ੍ਰਕਾਸ਼ਿਤ ਖ਼ਬਰਾਂ ਨੂੰ ਵੀ ਸਬੂਤ ਵਜੋਂ ਰਿਕਾਰਡ ’ਤੇ ਰੱਖਿਆ ਗਿਆ। ਦੂਜੇ ਪਾਸੇ, ਅਦਾਲਤੀ ਕਾਰਵਾਈ ਦੌਰਾਨ ਸਿਮਰਜੀਤ ਸਿੰਘ ਬੈਂਸ ਆਪਣੇ ਦੋਸ਼ਾਂ ਨੂੰ ਸਹੀ ਸਾਬਤ ਕਰਨ ਲਈ ਠੋਸ ਦਸਤਾਵੇਜ਼ੀ ਸਬੂਤ ਪੇਸ਼ ਨਹੀਂ ਕਰ ਸਕੇ।
ਆਈ.ਪੀ.ਸੀ. ਦੀ ਧਾਰਾ 500 ਤਹਿਤ ਸਜ਼ਾ
19 ਅਕਤੂਬਰ, 2026 ਨੂੰ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਸਿਮਰਜੀਤ ਸਿੰਘ ਬੈਂਸ ਨੂੰ ਭਾਰਤੀ ਦੰਡ ਸੰਹਿਤਾਦੀ ਧਾਰਾ 500 ਤਹਿਤ ਮਾਣਹਾਨੀ ਦਾ ਦੋਸ਼ੀ ਕਰਾਰ ਦਿੱਤਾ ਅਤੇ ਇੱਕ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ। ਅਦਾਲਤ ਦੇ ਇਸ ਫ਼ੈਸਲੇ ਨੂੰ ਸਿਆਸੀ ਅਤੇ ਕਾਨੂੰਨੀ ਹਲਕਿਆਂ ਵਿੱਚ ਅਹਿਮ ਮੰਨਿਆ ਜਾ ਰਿਹਾ ਹੈ।
.jpg)
.jpg)
.jpg)

.jpg)














































.jpg)











.jpg)








.jpg)




























.jpg)


