ਜਾਰਡੀਨ ਸਪੀਅਰਜ਼ ਔਟਿਜ਼ਮ ਫਾਊਂਡੇਸ਼ਨ ਨੇ ਕੀਤਾ ਡਾ. ਜੈਸੀ ਨੂੰ ਸਨਮਾਨਿਤ
‘ਸਿੱਖਸ ਆਫ ਅਮੈਰਿਕਾ’ ਦੇ ਚੇਅਰਮੈਨ ਹਨ ਡਾ. ਜਸਦੀਪ ਸਿੰਘ ਜੈਸੀ
ਵਾਸ਼ਿੰਗਟਨ, 25 ਅਕਤੂਬਰ (ਅਰਜਨ ਰਿਆੜ, ਧੀਰਜ ਛੋਕਰਾਂ)- ਅਮਰੀਕਾ ਵਿੱਚ ਸਮਾਜ ਸੇਵਾ ਅਤੇ ਭਾਈਚਾਰਕ ਭਲਾਈ ਦੇ ਖੇਤਰ ਵਿੱਚ ਪਾਏ ਯੋਗਦਾਨ ਲਈ ਡਾ. ਜਸਦੀਪ ਸਿੰਘ ਜੈਸੀ ਨੂੰ ਵਿਸ਼ੇਸ਼ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ‘ਸੈਂਟਰ ਫਾਰ ਸੋਸ਼ਲ ਚੇਂਜ’ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਅਤੇ ਅੰਤਰਰਾਸ਼ਟਰੀ ਸਮਾਜ ਸੇਵੀ ਸੰਸਥਾ ‘ਸਿੱਖਸ ਆਫ਼ ਅਮਰੀਕਾ’ ਦੇ ਚੇਅਰਮੈਨ ਡਾ. ਜੈਸੀ ਨੂੰ ਇਹ ਸਨਮਾਨ 17 ਅਕਤੂਬਰ, 2026 ਨੂੰ ਜਾਰਜੀਆ ਦੇ ਐਟਲਾਂਟਾ ਸ਼ਹਿਰ ਵਿੱਚ ਜਾਰਡੀਨ ਸਪੀਅਰਜ਼ ਔਟਿਜ਼ਮ ਫਾਊਂਡੇਸ਼ਨ ਵੱਲੋਂ ਕਰਵਾਏ ਗਏ ਦੂਜੇ ਸਾਲਾਨਾ ‘ਸਨੀਕਰ ਗਾਲਾ’ ਸਮਾਗਮ ਦੌਰਾਨ ਦਿੱਤਾ ਗਿਆ। ਉਨ੍ਹਾਂ ਨੂੰ ‘ਚੈਂਪੀਅਨ ਆਫ ਇਨਕਲੂਜ਼ਨ ਐਂਡ ਕਮਿਊਨਿਟੀ ਇੰਪੈਕਟ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਡਾ. ਜੈਸੀ ਵੱਲੋਂ ਮੈਰੀਲੈਂਡ ਵਿੱਚ 250 ਤੋਂ ਵੱਧ ਅਜਿਹੇ ਪਰਿਵਾਰਾਂ ਦੀ ਸਹਾਇਤਾ ਲਈ ਕੰਮ ਕੀਤਾ ਜਾ ਰਿਹਾ ਹੈ, ਜਿਨ੍ਹਾਂ ਦੇ ਮੈਂਬਰ ਔਟਿਜ਼ਮ ਅਤੇ ਹੋਰ ਵਿਕਾਸ ਸਬੰਧੀ ਦਿਵਿਆਂਗਤਾਵਾਂ ਤੋਂ ਪ੍ਰਭਾਵਿਤ ਹਨ। ਉਨ੍ਹਾਂ ਦੇ ਯਤਨਾਂ ਦਾ ਮੁੱਖ ਉਦੇਸ਼ ਪ੍ਰਭਾਵਿਤ ਵਿਅਕਤੀਆਂ ਨੂੰ ਸਨਮਾਨਜਨਕ ਅਤੇ ਆਤਮ-ਨਿਰਭਰ ਜੀਵਨ ਜਿਊਣ ਦੇ ਮੌਕੇ ਪ੍ਰਦਾਨ ਕਰਨਾ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਹੈ। ਇਸ ਸਮਾਗਮ ਵਿੱਚ ਕਈ ਰਾਜਨੀਤਿਕ ਆਗੂਆਂ, ਕਾਰੋਬਾਰੀਆਂ ਅਤੇ ਭਾਈਚਾਰਕ ਸ਼ਖਸੀਅਤਾਂ ਨੇ ਸ਼ਮੂਲੀਅਤ ਕੀਤੀ। ਜਦੋਂ ਡਾ. ਜੈਸੀ ਸਨਮਾਨ ਪ੍ਰਾਪਤ ਕਰਨ ਲਈ ਮੰਚ ’ਤੇ ਪਹੁੰਚੇ ਤਾਂ ਹਾਜ਼ਰ ਲੋਕਾਂ ਨੇ ਤਾੜੀਆਂ ਨਾਲ ਉਨ੍ਹਾਂ ਦਾ ਸਵਾਗਤ ਕੀਤਾ। ਇਹ ਸਨਮਾਨ ਉਨ੍ਹਾਂ ਦੀ ਸਮਾਜ ਪ੍ਰਤੀ ਵਚਨਬੱਧਤਾ ਅਤੇ ਸਮਾਵੇਸ਼ ਨੂੰ ਉਤਸ਼ਾਹਿਤ ਕਰਨ ਵਾਲੇ ਕਾਰਜਾਂ ਦੀ ਮਾਨਤਾ ਵਜੋਂ ਦੇਖਿਆ ਜਾ ਰਿਹਾ ਹੈ।
ਇੱਥੇ ਦੱਸਣਯੋਗ ਹੈ ਕਿ ਡਾ. ਜਸਦੀਪ ਸਿੰਘ ਜੈਸੀ ਸਮਾਜ ਸੇਵਾ ਦੇ ਨਾਲ-ਨਾਲ ਪੰਜਾਬ, ਪੰਜਾਬੀਅਤ ਅਤੇ ਸਿੱਖ ਭਾਈਚਾਰੇ ਨਾਲ ਜੁੜੇ ਮੁੱਦੇ ਵੀ ਲਗਾਤਾਰ ਅਮਰੀਕੀ ਆਗੂਆਂ ਦੇ ਸਾਹਮਣੇ ਉਠਾਉਂਦੇ ਰਹਿੰਦੇ ਹਨ। ਉਹ ਵਿਦੇਸ਼ੀ ਧਰਤੀ ’ਤੇ ਪੰਜਾਬੀ ਭਾਈਚਾਰੇ ਦੀ ਆਵਾਜ਼ ਨੂੰ ਮਜਬੂਤੀ ਨਾਲ ਪੇਸ਼ ਕਰਨ ਲਈ ਯਤਨਸ਼ੀਲ ਹਨ। ਉਨ੍ਹਾਂ ਦੇ ਕਾਰਜ ਸਿੱਖ ਧਰਮ ਦੇ ਮੂਲ ਸਿਧਾਂਤ ‘ਸੇਵਾ’ ਦੀ ਭਾਵਨਾ ਨੂੰ ਦਰਸਾਉਂਦੇ ਹਨ। ਬਿਨਾਂ ਕਿਸੇ ਧਾਰਮਿਕ ਜਾਂ ਸੱਭਿਆਚਾਰਕ ਵਖਰੇਵੇਂ ਦੇ ਮਨੁੱਖਤਾ ਦੀ ਭਲਾਈ ਲਈ ਕੰਮ ਕਰਨ ਦਾ ਇਹ ਸੰਦੇਸ਼ ਇਸ ਸਨਮਾਨ ਨੂੰ ਹੋਰ ਵੀ ਮਹੱਤਵਪੂਰਨ ਬਣਾਉਂਦਾ ਹੈ।
.jpg)
.jpg)

.jpg)
.jpg)














































.jpg)











.jpg)








.jpg)




























.jpg)


