ਮਿ੍ਰਤਕਾਂ ਨੂੰ ਸ਼ਰਧਾਂਜਲੀ ਲਈ ਤਿੰਨ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ
ਮੈਡਿ੍ਰਡ, 29 ਅਕਤੂਬਰ (ਪੰਜਾਬੀ ਰਾਈਟਰ)- ਸਪੇਨ ਵਿੱਚ ਮੈਡਿ੍ਰਡ ਤੋਂ ਸੇਵਿਲ ਜਾਣ ਵਾਲੀ ਹਾਈ-ਸਪੀਡ ਰੇਲ ਲਾਈਨ ’ਤੇ ਦੋ ਤੇਜ਼ ਰਫ਼ਤਾਰ ਰੇਲ ਗੱਡੀਆਂ ਦੀ ਟੱਕਰ ਵਿੱਚ ਘੱਟੋ-ਘੱਟ 69 ਲੋਕਾਂ ਦੀ ਮੌਤ ਹੋ ਗਈ ਹੈ। ਇਸ ਭਿਆਨਕ ਹਾਦਸੇ ਵਿੱਚ ਕਈ ਹੋਰ ਯਾਤਰੀ ਜ਼ਖ਼ਮੀ ਹੋਏ ਹਨ। ਬਚਾਅ ਟੀਮਾਂ ਵੱਲੋਂ ਮਲਬੇ ਵਿੱਚ ਫ਼ਸੇ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਹਾਦਸਾ ਬੁੱਧਵਾਰ ਸਵੇਰੇ ਸਪੇਨ ਦੇ ਟੋਲੇਡੋ ਸੂਬੇ ਵਿੱਚ ਉਰਦਾ ਨੇੜੇ ਵਾਪਰਿਆ। ਸਪੇਨ ਦੀ ਸਰਕਾਰੀ ਰੇਲਵੇ ਕੰਪਨੀ ਰੇਨਫੇ ਦੀ ਹਾਈ-ਸਪੀਡ ਰੇਲ ਗੱਡੀ ਅੱਗੇ ਖੜ੍ਹੀ ਨਿੱਜੀ ਕੰਪਨੀ ਇਰੀਓ ਦੀ ਰੇਲ ਗੱਡੀ ਨਾਲ ਪਿੱਛੋਂ ਟਕਰਾ ਗਈ। ਟੱਕਰ ਇੰਨੀ ਜਬਰਦਸਤ ਸੀ ਕਿ ਕਈ ਡੱਬੇ ਪਟੜੀ ਤੋਂ ਉਤਰ ਗਏ ਅਤੇ ਕੁਝ ਡੱਬੇ ਢਲਾਣ ਤੋਂ ਹੇਠਾਂ ਜਾ ਡਿੱਗੇ। ਦੋਵੇਂ ਰੇਲ ਗੱਡੀਆਂ ਵਿੱਚ ਸੈਂਕੜੇ ਯਾਤਰੀ ਸਵਾਰ ਸਨ।
ਹਾਦਸੇ ਤੋਂ ਬਾਅਦ ਮੌਕੇ ’ਤੇ ਐਂਬੂਲੈਂਸਾਂ, ਹੈਲੀਕਾਪਟਰਾਂ ਅਤੇ ਬਚਾਅ ਟੀਮਾਂ ਨੂੰ ਤਾਇਨਾਤ ਕੀਤਾ ਗਿਆ। ਮਲਬੇ ਵਿੱਚ ਫ਼ਸੇ ਲੋਕਾਂ ਦੀ ਭਾਲ ਲਈ ਕਰੇਨਾਂ ਅਤੇ ਖੋਜੀ ਕੁੱਤਿਆਂ ਦੀ ਮਦਦ ਲਈ ਜਾ ਰਹੀ ਹੈ। ਅਧਿਕਾਰੀਆਂ ਮੁਤਾਬਕ, 800 ਤੋਂ ਵੱਧ ਫੌਜੀ ਅਤੇ ਪੁਲਿਸ ਕਰਮਚਾਰੀ ਬਚਾਅ ਕਾਰਜਾਂ ਵਿੱਚ ਸ਼ਾਮਲ ਹੋਏ ਹਨ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲਾਂ ਵਿੱਚ ਪਹੁੰਚਾਇਆ ਗਿਆ ਹੈ ਅਤੇ 29 ਅਕਤੂਬਰ ਦੀ ਰਿਪੋਰਟ ਮੁਤਾਬਕ 57 ਜਖਮੀ ਹਸਪਤਾਲਾਂ ਵਿੱਚ ਦਾਖਲ ਸਨ।
ਸਪੇਨ ਦੇ ਟਰਾਂਸਪੋਰਟ ਮੰਤਰੀ ਆਸਕਰ ਪੁਐਂਤੇ ਅਨੁਸਾਰ, ਕੰਪਿਊਟਰ ਅਤੇ ਸਿਗਨਲ ਪ੍ਰਣਾਲੀ ਵਿੱਚ ਖਰਾਬੀ ਕਾਰਨ ਰੇਲ ਆਵਾਜਾਈ ਪ੍ਰਭਾਵਿਤ ਹੋਈ ਸੀ। ਮੁੱਢਲੀ ਜਾਣਕਾਰੀ ਮੁਤਾਬਕ, ਇੱਕ ਰੇਲ ਗੱਡੀ ਨੂੰ ਅੱਗੇ ਵਧਣ ਦੀ ਇਜਾਜ਼ਤ ਦਿੱਤੀ ਗਈ, ਜਦਕਿ ਦੂਜੀ ਰੇਲ ਗੱਡੀ ਅੱਗੇ ਖੜ੍ਹੀ ਸੀ। ਹਾਲਾਂਕਿ, ਹਾਦਸੇ ਦੇ ਸਹੀ ਕਾਰਨਾਂ ਅਤੇ ਜ਼ਿੰਮੇਵਾਰੀ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।
ਤਿੰਨ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ
ਸਪੇਨ ਦੇ ਪ੍ਰਧਾਨ ਮੰਤਰੀ ਪੇਦਰੋ ਸਾਂਚੇਜ ਨੇ ਹਾਦਸੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸਰਕਾਰ ਨੇ ਮਿ੍ਰਤਕਾਂ ਦੀ ਯਾਦ ਵਿੱਚ 29 ਤੋਂ 31 ਅਕਤੂਬਰ ਤੱਕ ਤਿੰਨ ਦਿਨਾਂ ਦੇ ਰਾਸਟਰੀ ਸੋਗ ਦਾ ਐਲਾਨ ਕੀਤਾ ਹੈ। ਇਸ ਹਾਦਸੇ ਨੇ ਦੇਸ਼ ਵਿੱਚ ਰੇਲਵੇ ਸੁਰੱਖਿਆ ਪ੍ਰਬੰਧਾਂ ਅਤੇ ਰੇਲ ਲਾਈਨਾਂ ਦੀ ਸਾਂਭ-ਸੰਭਾਲ ਬਾਰੇ ਵੀ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।
.jpg)

.jpg)
.jpg)
.jpg)














































.jpg)











.jpg)








.jpg)




























.jpg)


