ਜਾਰਜੀਆ (ਅਮਰੀਕਾ): ਅਮਰੀਕਾ ਦੇ ਸੂਬੇ ਜਾਰਜੀਆ ਤੋਂ ਭਾਰਤੀ ਅਤੇ ਸਿੱਖ ਭਾਈਚਾਰੇ ਲਈ ਮਾਣ ਵਾਲੀ ਖਬਰ ਸਾਹਮਣੇ ਆਈ ਹੈ। ਜੋਤ ਸਿੰਘ ਨੇ ਜਾਰਜੀਆ ਸਟੇਟ ਹਾਊਸ ਦੇ ਡਿਸਟਿ੍ਰਕਟ-97 ਦੀ ਚੋਣ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਉਹ ਜਾਰਜੀਆ ਦੀ ਰਾਜ ਵਿਧਾਨ ਸਭਾ ਲਈ ਚੁਣੇ ਜਾਣ ਵਾਲੇ ਪਹਿਲੇ ਸਿੱਖ-ਅਮਰੀਕੀ ਅਤੇ ਪਹਿਲੇ ਭਾਰਤੀ-ਅਮਰੀਕੀ ਬਣ ਗਏ ਹਨ। 3 ਨਵੰਬਰ 2026 ਨੂੰ ਹੋਈਆਂ ਅਮਰੀਕੀ ਮੱਧਕਾਲੀ ਚੋਣਾਂ ਦੌਰਾਨ ਡੈਮੋਕ੍ਰੇਟਿਕ ਪਾਰਟੀ ਦੇ ਉਮੀਦਵਾਰ ਜੋਤ ਸਿੰਘ ਨੇ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਯਾਸੀਨ ਮੋਘਾਜੀ ਨੂੰ ਹਰਾਇਆ। ਚੋਣ ਨਤੀਜਿਆਂ ਅਨੁਸਾਰ ਜੋਤ ਸਿੰਘ ਨੂੰ ਲਗਭਗ 68 ਫੀਸਦੀ ਵੋਟਾਂ ਮਿਲੀਆਂ, ਜਦਕਿ ਉਨ੍ਹਾਂ ਦੇ ਵਿਰੋਧੀ ਨੂੰ 32 ਫੀਸਦੀ ਵੋਟਾਂ ਪ੍ਰਾਪਤ ਹੋਈਆਂ। ਜੋਤ ਸਿੰਘ ਦੀ ਇਸ ਇਤਿਹਾਸਕ ਜਿੱਤ ਤੋਂ ਬਾਅਦ ਜਾਰਜੀਆ ਦੇ ਸਿੱਖ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਉਨ੍ਹਾਂ ਦੀ ਚੋਣ ਮੁਹਿੰਮ ਦਾ ਆਗ਼ਾਜ਼ ਅਤੇ ਸਮਾਪਤੀ ਨੌਰਕ੍ਰਾਸ ਸਥਿਤ ਗੁਰੂ ਨਾਨਕ ਮਿਸ਼ਨ ਸੁਸਾਇਟੀ ਵਿਖੇ ਹੋਏ ਸਮਾਗਮਾਂ ਨਾਲ ਜੁੜੀ ਰਹੀ। ਜਿੱਤ ਤੋਂ ਬਾਅਦ ਸਿੱਖ ਸੰਗਤ ਵੱਲੋਂ ‘ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ’ ਦੇ ਜੈਕਾਰਿਆਂ ਨਾਲ ਉਨ੍ਹਾਂ ਦਾ ਸਵਾਗਤ ਕੀਤਾ ਗਿਆ।
ਜੋਤ ਸਿੰਘ ਭਾਰਤ ਤੋਂ ਅਮਰੀਕਾ ਆਏ ਸਿੱਖ ਪਰਿਵਾਰ ਵਿੱਚ ਪੈਦਾ ਹੋਏ। ਉਨ੍ਹਾਂ ਦਾ ਬਚਪਨ ਜਾਰਜੀਆ ਦੇ ਨੌਰਕ੍ਰਾਸ ਇਲਾਕੇ ਵਿੱਚ ਬੀਤਿਆ। ਉਨ੍ਹਾਂ ਨੇ ਯੇਲ ਯੂਨੀਵਰਸਿਟੀ ਤੋਂ 2021 ਵਿੱਚ ਗਲੋਬਲ ਅਫੇਅਰਜ ਦੀ ਡਿਗਰੀ ਹਾਸਲ ਕੀਤੀ। ਉਹ ਸਮਾਜਿਕ ਸਰਗਰਮੀਆਂ ਅਤੇ ਰਾਜਨੀਤਕ ਸੰਚਾਰ ਦੇ ਖੇਤਰ ਵਿੱਚ ਵੀ ਕੰਮ ਕਰ ਚੁੱਕੇ ਹਨ। ਉਨ੍ਹਾਂ ਦੀ ਚੋਣ ਮੁਹਿੰਮ ਵਿੱਚ ਮਹਿੰਗਾਈ, ਸਿਹਤ ਸਹੂਲਤਾਂ, ਰਿਹਾਇਸ, ਜਨਤਕ ਸਿੱਖਿਆ ਅਤੇ ਪਰਵਾਸੀ ਤੇ ਮਿਹਨਤਕਸ਼ ਪਰਿਵਾਰਾਂ ਦੇ ਮੁੱਦਿਆਂ ਨੂੰ ਅਹਿਮ ਸਥਾਨ ਦਿੱਤਾ ਗਿਆ ਸੀ। ਜੋਤ ਸਿੰਘ ਨੇ ਆਪਣੀ ਜਿੱਤ ਤੋਂ ਬਾਅਦ ਸੋਸ਼ਲ ਮੀਡੀਆ ਉੱਤੇ ਖੁਸ਼ੀ ਸਾਂਝੀ ਕਰਦਿਆਂ ਜਾਰਜੀਆ ਦੇ ਲੋਕਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਲੋਕਾਂ ਦੇ ਨੁਮਾਇੰਦੇ ਵਜੋਂ ਸੇਵਾ ਕਰਨ ਦਾ ਮਾਣ ਮਹਿਸੂਸ ਕਰ ਰਹੇ ਹਨ।
ਜੋਤ ਸਿੰਘ ਦੀ ਇਹ ਜਿੱਤ ਅਮਰੀਕਾ ਵਿੱਚ ਵੱਸਦੇ ਭਾਰਤੀ-ਅਮਰੀਕੀ ਅਤੇ ਸਿੱਖ ਭਾਈਚਾਰੇ ਦੀ ਰਾਜਨੀਤਕ ਨੁਮਾਇੰਦਗੀ ਦੇ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਪੜਾਅ ਹੈ। ਉਨ੍ਹਾਂ ਦੀ ਸਫ਼ਲਤਾ ਨਾਲ ਅਮਰੀਕਾ ਵਿੱਚ ਰਹਿੰਦੇ ਭਾਰਤੀ ਮੂਲ ਦੇ ਲੋਕਾਂ ਨੂੰ ਰਾਜਨੀਤੀ ਅਤੇ ਲੋਕ ਸੇਵਾ ਦੇ ਖੇਤਰ ਵਿੱਚ ਅੱਗੇ ਆਉਣ ਲਈ ਨਵੀਂ ਪ੍ਰੇਰਨਾ ਮਿਲੇਗੀ। ਜੋਤ ਸਿੰਘ ਦੀ ਇਸ ਇਤਿਹਾਸਕ ਜਿੱਤ ਉੱਤੇ ਦੁਨੀਆ ਭਰ ਦੇ ਸਿੱਖਾਂ ਅਤੇ ਭਾਰਤੀ ਭਾਈਚਾਰੇ ਵੱਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।
.jpg)
.jpg)

.jpg)
.jpg)














































.jpg)











.jpg)








.jpg)




























.jpg)


