ਗੁਰਬਾਣੀ ਕੀਰਤਨ ਨਾਲ ਸੰਗਤਾਂ ਹੋਈਆਂ ਨਿਹਾਲ, 108 ਸੰਤ ਮਹਿੰਦਰ ਪਾਲ ਜੀ ਪੰਡਵੇ ਵਾਲਿਆਂ ਨੇ ਵਿਸ਼ੇਸ਼ ਤੌਰ ’ਤੇ ਕੀਤੀ ਸ਼ਿਰਕਤ
ਨਿਊਯਾਰਕ (ਧੀਰਜ ਛੋਕਰਾਂ)- ਸ੍ਰੀ ਗੁਰੂ ਰਵਿਦਾਸ ਸਭਾ ਆਫ ਨਿਊਯਾਰਕ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਧਾਰਮਿਕ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਗੁਰੂ ਮਹਾਰਾਜ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ।
ਐਤਵਾਰ ਨੂੰ ਸਵੇਰ ਤੋਂ ਸ਼ਾਮ ਤੱਕ ਚੱਲੇ ਧਾਰਮਿਕ ਸਮਾਗਮਾਂ ਦੀ ਸ਼ੁਰੂਆਤ ਸੁਖਮਨੀ ਸਾਹਿਬ ਦੇ ਪਾਠਾਂ ਨਾਲ ਹੋਈ। ਪਾਠਾਂ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਨ੍ਹਾਂ ਵਿੱਚ ਵੱਖ-ਵੱਖ ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਸਮਾਗਮ ਦੌਰਾਨ ਸਭ ਤੋਂ ਪਹਿਲਾਂ ਗੁਰੂ ਘਰ ਦੇ ਹਜ਼ੂਰੀ ਕੀਰਤਨੀ ਜਥੇ ਨੇ ਹਾਜ਼ਰੀ ਭਰੀ। ਇਸ ਤੋਂ ਬਾਅਦ ਭਾਈ ਤਰਲੋਕ ਸਿੰਘ ਜੀ ਪਾਉਂਟਾ ਸਾਹਿਬ ਵਾਲਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਵਿੱਚ ਵਿਸ਼ੇਸ਼ ਤੌਰ ’ਤੇ ਪਹੁੰਚੇ 108 ਸੰਤ ਮਹਿੰਦਰ ਪਾਲ ਜੀ ਪੰਡਵੇ ਵਾਲਿਆਂ ਨੇ ਵੀ ਸ਼ਿਰਕਤ ਕੀਤੀ ਅਤੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਉਨ੍ਹਾਂ ਦੀ ਆਮਦ ਮੌਕੇ ਸੰਗਤਾਂ ਵਿੱਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਉਪਰੰਤ ਭਾਈ ਰੇਸ਼ਮ ਸਿੰਘ ਜੀ ਜੀਂਦੋਵਾਲ ਵਾਲਿਆਂ ਨੇ ਗੁਰਬਾਣੀ ਕੀਰਤਨ ਦੀ ਹਾਜ਼ਰੀ ਭਰੀ। ਸ਼ਾਮ ਦੇ ਧਾਰਮਿਕ ਦੀਵਾਨਾਂ ਵਿੱਚ ਭਾਈ ਖੇਮ ਸਿੰਘ ਜੀ ਪ੍ਰੇਮੀ ਨੇ ਆਪਣੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਾਰਾ ਦਿਨ ਗੁਰੂ ਘਰ ਦਾ ਮਾਹੌਲ ਧਾਰਮਿਕ ਰੰਗ ਵਿੱਚ ਰੰਗਿਆ ਰਿਹਾ। ਇਸ ਸਮਾਗਮ ਦੇ ਪ੍ਰਬੰਧਾਂ ਵਿੱਚ ਸ੍ਰੀ ਗੁਰੂ ਰਵਿਦਾਸ ਸਭਾ ਆਫ ਨਿਊਯਾਰਕ ਦੇ ਜਨਰਲ ਸਕੱਤਰ ਪਰਮਜੀਤ ਲਾਲ ਫਿਲੌਰ ਜੀ ਨੇ ਵਿਸ਼ੇਸ਼ ਸੇਵਾ ਨਿਭਾਈ। ਸਭਾ ਦੇ ਪ੍ਰਬੰਧਕਾਂ ਅਤੇ ਸੇਵਾਦਾਰਾਂ ਵੱਲੋਂ ਸੰਗਤਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ।
ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਇਸ ਸਾਂਝੇ ਧਾਰਮਿਕ ਸਮਾਗਮਾਂ ਨੇ ਸੰਗਤਾਂ ਨੂੰ ਗੁਰੂ ਮਹਾਰਾਜ ਦੀਆਂ ਸਿੱਖਿਆਵਾਂ, ਆਪਸੀ ਭਾਈਚਾਰੇ, ਪ੍ਰੇਮ ਅਤੇ ਏਕਤਾ ਦਾ ਸੰਦੇਸ਼ ਦਿੱਤਾ। ਸ਼ਾਮ ਦੇ ਦੀਵਾਨਾਂ ਦੀ ਸਮਾਪਤੀ ਨਾਲ ਇਹ ਧਾਰਮਿਕ ਸਮਾਗਮ ਸ਼ਰਧਾਪੂਰਵਕ ਸੰਪੰਨ ਹੋਇਆ।
.jpg)
.jpg)
.jpg)

.jpg)













































.jpg)












.jpg)








.jpg)




























.jpg)


