ਨਿਊਯਾਰਕ, 12 ਨਵੰਬਰ (ਅਰਜਨ ਰਿਆੜ, ਧੀਰਜ ਛੋਕਰਾਂ)- ਅਮਰੀਕਾ ਦੇ ਨਿਊਯਾਰਕ ਸ਼ਹਿਰ ਦੇ ਬਰੁਕਲਿਨ ਇਲਾਕੇ ਵਿੱਚ ਸਥਿਤ ਫਲੈਟਬੁਸ ਵਿਖੇ ਇੱਕ ਤਿੰਨ ਮੰਜ਼ਿਲਾ ਇਮਾਰਤ ਦਾ ਹਿੱਸਾ ਡਿੱਗਣ ਕਾਰਨ ਭਿਆਨਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਤਾਜ਼ਾ ਰਿਪੋਰਟਾਂ ਅਨੁਸਾਰ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 17 ਹੋਰ ਜ਼ਖ਼ਮੀ ਹੋਏ ਹਨ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਬੁੱਧਵਾਰ ਸ਼ਾਮ ਕਰੀਬ 4 ਵਜੇ ਫਲੈਟਬੁਸ ਐਵੇਨਿਊ ਅਤੇ ਬੈੱਡਫੋਰਡ ਐਵੇਨਿਊ ਦੇ ਨੇੜੇ ਵਾਪਰਿਆ। ਤਿੰਨ ਮੰਜ਼ਿਲਾ ਇਮਾਰਤ ਨਾਲ ਲੱਗਦੀ ਉਸਾਰੀ ਵਾਲੀ ਥਾਂ ’ਤੇ ਖੁਦਾਈ ਦਾ ਕੰਮ ਚੱਲ ਰਿਹਾ ਸੀ, ਜਿਸ ਦੌਰਾਨ ਇਮਾਰਤ ਦਾ ਹਿੱਸਾ ਢਹਿ ਕੇ ਨਿਰਮਾਣ ਵਾਲੀ ਥਾਂ ਵਿੱਚ ਜਾ ਡਿੱਗਿਆ। ਹਾਦਸੇ ਤੋਂ ਤੁਰੰਤ ਬਾਅਦ ਨਿਊਯਾਰਕ ਫ਼ਾਇਰ ਡਿਪਾਰਟਮੈਂਟ ਦੇ ਮੁਲਾਜ਼ਮ ਮੌਕੇ ’ਤੇ ਪਹੁੰਚ ਗਏ। ਬਚਾਅ ਕਾਰਜਾਂ ਵਿੱਚ ਲਗਭਗ 250 ਫ਼ਾਇਰਫ਼ਾਈਟਰਾਂ ਅਤੇ ਐਮਰਜੈਂਸੀ ਕਰਮਚਾਰੀਆਂ ਨੇ ਹਿੱਸਾ ਲਿਆ। ਮਲਬੇ ਹੇਠਾਂ ਦੱਬੇ ਲੋਕਾਂ ਦੀ ਭਾਲ ਲਈ ਡਰੋਨ, ਸਨਿਫ਼ਰ ਡੌਗ ਅਤੇ ਹੋਰ ਆਧੁਨਿਕ ਉਪਕਰਨਾਂ ਦੀ ਮਦਦ ਲਈ ਜਾ ਰਹੀ ਹੈ। ਅਧਿਕਾਰੀਆਂ ਅਨੁਸਾਰ ਜ਼ਖ਼ਮੀਆਂ ਵਿੱਚ ਬੱਚੇ ਵੀ ਸ਼ਾਮਲ ਹਨ ਅਤੇ ਕਈ ਲੋਕਾਂ ਦੀ ਹਾਲਤ ਗੰਭੀਰ ਦੱਸੀ ਗਈ ਹੈ। ਮਲਬੇ ਵਿੱਚੋਂ ਇੱਕ ਗਰਭਵਤੀ ਔਰਤ ਸਮੇਤ ਕਈ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਨਿਊਯਾਰਕ ਦੇ ਮੇਅਰ ਜੋਹਰਾਨ ਮਮਦਾਨੀ ਨੇ ਇਸ ਘਟਨਾ ਨੂੰ ਬੇਹੱਦ ਦੁਖਦਾਈ ਦੱਸਦਿਆਂ ਕਿਹਾ ਕਿ ਬਚਾਅ ਕਾਰਜ ਜਾਰੀ ਹਨ। ਅਧਿਕਾਰੀਆਂ ਵੱਲੋਂ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਨਾਲ ਲੱਗਦੀ ਉਸਾਰੀ ਵਾਲੀ ਥਾਂ ’ਤੇ ਚੱਲ ਰਹੇ ਖੁਦਾਈ ਦੇ ਕੰਮ ਦਾ ਇਮਾਰਤ ਡਿੱਗਣ ਨਾਲ ਕੋਈ ਸਬੰਧ ਸੀ ਜਾਂ ਨਹੀਂ। ਪੁਲਿਸ ਅਤੇ ਇਮਾਰਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪ੍ਰਸਾਸਨ ਨੇ ਲੋਕਾਂ ਨੂੰ ਹਾਦਸੇ ਵਾਲੇ ਇਲਾਕੇ ਤੋਂ ਦੂਰ ਰਹਿਣ ਅਤੇ ਬਦਲਵੇਂ ਰਸਤਿਆਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ।
.jpg)

.jpg)
.jpg)
.jpg)














































.jpg)










.jpg)









.jpg)




























.jpg)


