ਨਿਊਯਾਰਕ 14 ਨਵੰਬਰ (ਅਰਜਨ ਰਿਆੜ, ਧੀਰਜ ਛੋਕਰਾਂ)- ਅਮਰੀਕਾ ਦੇ ਨਿਊਯਾਰਕ ਸ਼ਹਿਰ ਦੇ ਬਰੁਕਲਿਨ ਇਲਾਕੇ ਵਿੱਚ ਬੈਲਟ ਪਾਰਕਵੇਅ ’ਤੇ ਪੁਲਿਸ ਦੀ ਗੋਲੀਬਾਰੀ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ। ਇਹ ਘਟਨਾ ਸ਼ਨੀਵਾਰ ਸ਼ਾਮ ਕਰੀਬ 7:20 ਵਜੇ ਕੋਨੀ ਆਈਲੈਂਡ ਐਵੇਨਿਊ ਨੇੜੇ ਵਾਪਰੀ। ਮੁੱਢਲੀ ਜਾਣਕਾਰੀ ਅਨੁਸਾਰ, ਪੁਲਿਸ ਅਧਿਕਾਰੀ ਨਿਊਜਰਸੀ ਨੰਬਰ ਪਲੇਟ ਵਾਲੀ ਇੱਕ ਕਾਰਗੋ ਵੈਨ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਵੈਨ ਸਬੰਧੀ ਸੰਭਾਵਿਤ ਅਗਵਾ ਦੀ ਸੂਚਨਾ ਮਿਲੀ ਸੀ। ਪੁਲਿਸ ਮੁਤਾਬਕ, ਵੈਨ ਚਾਲਕ ਨੇ ਰੁਕਣ ਦੀ ਬਜਾਏ ਹਾਈਵੇਅ ’ਤੇ ਹੀ ਵਾਹਨ ਮੋੜ ਲਿਆ ਅਤੇ ਉਲਟ ਦਿਸ਼ਾ ਵਿੱਚ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਅਧਿਕਾਰੀਆਂ ਨੇ ਗੋਲੀਆਂ ਚਲਾਈਆਂ, ਜਿਸ ਨਾਲ 30 ਸਾਲਾਂ ਦੇ ਕਰੀਬ ਉਮਰ ਦੇ ਇੱਕ ਵਿਅਕਤੀ ਨੂੰ ਗੋਲੀਆਂ ਲੱਗੀਆਂ। ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਪੁਲਿਸ ਨੇ ਜਾਂਚ ਲਈ ਬੈਲਟ ਪਾਰਕਵੇਅ ਦੇ ਪ੍ਰਭਾਵਿਤ ਹਿੱਸੇ ਨੂੰ ਦੋਵੇਂ ਦਿਸਾਵਾਂ ਵਿੱਚ ਬੰਦ ਕਰ ਦਿੱਤਾ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਮਿ੍ਰਤਕ ਦੀ ਪਛਾਣ ਬਾਰੇ ਅਜੇ ਵਿਸਥਾਰਪੂਰਵਕ ਜਾਣਕਾਰੀ ਜਾਰੀ ਨਹੀਂ ਕੀਤੀ ਗਈ।
.jpg)
.jpg)
.jpg)
.jpg)















































.jpg)











.jpg)








.jpg)




























.jpg)


