ਨਵੀਂ ਦਿੱਲੀ, 20 ਨਵੰਬਰ (ਪੰਜਾਬੀ ਰਾਈਟਰ)- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਅੰਮਿ੍ਰਤਪਾਲ ਸਿੰਘ ਨੂੰ ਉਨ੍ਹਾਂ ਦੀ ਦਾਦੀ ਮਾਤਾ ਚਰਨ ਕੌਰ ਦੇ ਅੰਤਮ ਸੰਸਕਾਰ ’ਚ ਸ਼ਾਮਲ ਹੋਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ ਤੋਂ ਹਵਾਈ ਜਹਾਜ਼ ਰਾਹੀਂ ਦਿੱਲੀ ਲਿਆਂਦਾ ਗਿਆ। ਅਦਾਲਤ ਵੱਲੋਂ ਦਿੱਤੀ ਗਈ ਤਿੰਨ ਘੰਟਿਆਂ ਦੀ ਹਿਰਾਸਤੀ ਪੈਰੋਲ ਤਹਿਤ ਉਹ ਅੱਜ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ’ਚ ਦਾਦੀ ਦੇ ਅੰਤਮ ਸਸਕਾਰ ’ਚ ਸ਼ਾਮਲ ਹੋਣਗੇ। ਉਨ੍ਹਾਂ ਨੂੰ ਡਿਬਰੂਗੜ੍ਹ ਜੇਲ ਤੋਂ ਕਰੀਬ 15 ਕਿਲੋਮੀਟਰ ਦੂਰ ਸਥਿਤ ਹਵਾਈ ਅੱਡੇ ਤੱਕ ਸੱਤ ਵਾਹਨਾਂ ਦੇ ਕਾਫ਼ਲੇ ’ਚ ਲਿਆਂਦਾ ਗਿਆ। ਉੱਥੋਂ ਹਵਾਈ ਜਹਾਜ਼ ਰਾਹੀਂ ਉਨ੍ਹਾਂ ਨੂੰ ਦਿੱਲੀ ਲਿਆਂਦਾ ਗਿਆ। ਵਕੀਲ ਜਸਬੀਰ ਕੌਰ ਨੇ ਦੱਸਿਆ ਕਿ ਅੰਮਿ੍ਰਤਪਾਲ ਸਿੰਘ ਨੂੰ 22 ਨਵੰਬਰ ਨੂੰ ਵਾਪਸ ਡਿਬਰੂਗੜ੍ਹ ਕੇਂਦਰੀ ਜੇਲ੍ਹ ਲਿਆਂਦਾ ਜਾਵੇਗਾ। ਉਹ ਦਾਦੀ ਦੇ ਅੰਤਮ ਸੰਸਕਾਰ ’ਚ ਸ਼ਾਮਲ ਹੋਣ ਲਈ ਅੱਜ ਪੰਜਾਬ ਜਾਣਗੇ। ਉਨ੍ਹਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਰਾਜਾਸਾਂਸੀ ਵਿਖੇ ਲਿਆਂਦਾ ਜਾਵੇਗਾ। ਉੱਥੋਂ ਪੁਲਿਸ ਸੁਰੱਖਿਆ ਹੇਠ ਉਨ੍ਹਾਂ ਨੂੰ ਅੰਮਿ੍ਰਤਸਰ ਜ਼ਿਲ੍ਹੇ ’ਚ ਸਥਿਤ ਜੱਦੀ ਪਿੰਡ ਜੱਲੂਪੁਰ ਖੇੜਾ ਲਿਜਾਇਆ ਜਾਵੇਗਾ। ਤੈਅ ਪ੍ਰਬੰਧਾਂ ਅਨੁਸਾਰ 22 ਨਵੰਬਰ ਨੂੰ ਮੁੜ ਡਿਬਰੂਗੜ੍ਹ ਜੇਲ੍ਹ ਪਹੁੰਚਾ ਦਿੱਤਾ ਜਾਵੇਗਾ। ਉਨ੍ਹਾਂ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਤਿੰਨ ਘੰਟਿਆਂ ਲਈ ਜੱਲੂਪੁਰ ਖੇੜਾ ਰਹਿਣ ਦੀ ਇਜਾਜ਼ਤ ਮਿਲੀ ਹੈ। ਇਸ ਸਮੇਂ ਦੌਰਾਨ ਉਹ ਪੁਲਿਸ ਹਿਰਾਸਤ ’ਚ ਹੀ ਰਹਿਣਗੇ। ਤਿੰਨ ਸਾਲ ਸੱਤ ਮਹੀਨਿਆਂ ਤੋਂ ਵੱਧ ਸਮੇਂ ਬਾਅਦ ਉਹ ਪਰਿਵਾਰ ਕੋਲ ਪਹੁੰਚਣਗੇ।
.jpg)
.jpg)
.jpg)
.jpg)















































.jpg)











.jpg)







.jpg)





























.jpg)


