2027 ਦੀਆਂ ਚੋਣਾਂ ਤੋਂ ਪਹਿਲਾਂ ਮੁੜ ਸੁਰਖੀਆਂ ’ਚ ਅੰਮਿ੍ਰਤਪਾਲ ਸਿੰਘ
ਅੰਮਿ੍ਰਤਸਰ, 21 ਨਵੰਬਰ (ਪੰਜਾਬੀ ਰਾਈਟਰ)- ਆਪਣੀ ਗਿ੍ਰਫ਼ਤਾਰੀ ਤੋਂ ਸਾਢੇ ਤਿੰਨ ਸਾਲਾਂ ਤੋਂ ਵੱਧ ਸਮੇਂ ਬਾਅਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਸ਼ਨਿੱਚਰਵਾਰ ਨੂੰ ਆਪਣੀ 84 ਸਾਲਾ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਤਿੰਨ ਘੰਟਿਆਂ ਵਾਸਤੇ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪੁੱਜੇ। ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਤੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਲਿਆਂਦੇ ਗਏ ਅੰਮਿ੍ਰਤਪਾਲ ਸਿੰਘ ਦੀ ਇਸ ਸੰਖੇਪ ਫੇਰੀ ਨੇ ਇਹ ਝਲਕ ਦਿਖਾ ਦਿੱਤੀ ਹੈ ਕਿ ਲੰਬੇ ਸਮੇਂ ਤੋਂ ਜੇਲ੍ਹ ਵਿੱਚ ਬੰਦ ਹੋਣ ਦੇ ਬਾਵਜੂਦ ਲੋਕਾਂ ਵਿੱਚ ਉਨ੍ਹਾਂ ਦਾ ਆਧਾਰ ਅਤੇ ਖਿੱਚ ਅਜੇ ਵੀ ਬਰਕਰਾਰ ਹੈ।
ਅਪਰੈਲ 2023 ਵਿੱਚ ਗਿ੍ਰਫ਼ਤਾਰੀ ਸਮੇਂ ਕਾਫ਼ੀ ਕਮਜ਼ੋਰ ਦਿਖਾਈ ਦੇਣ ਵਾਲੇ ਅੰਮਿ੍ਰਤਪਾਲ ਸਿੰਘ ਜੇਲ੍ਹ ਵਿੱਚ ਰਹਿਣ ਦੌਰਾਨ ਕਾਫੀ ਸਿਹਤਮੰਦ ਨਜ਼ਰ ਆਏ। ਚਿਖਾ ਦੇ ਕੋਲ ਖੜ੍ਹੇ ਹੋ ਕੇ ਉਨ੍ਹਾਂ ਨੇ ਆਪਣੀ ਦਾਦੀ ਦੀ ਤਸਵੀਰ ਅੱਗੇ ਰੱਖੀ ਅਤੇ ਉੱਥੇ ਇਕੱਠੇ ਹੋਏ ਲੋਕਾਂ ਦਾ ਹੱਥ ਜੋੜ ਕੇ ਸਵਾਗਤ ਕੀਤਾ। ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਦੀ ਇੱਕ ਝਲਕ ਪਾਉਣ ਲਈ ਵੱਡੀ ਗਿਣਤੀ ਵਿੱਚ ਪੁੱਜੇ ਸਮਰਥਕਾਂ ਨੇ ਉਨ੍ਹਾਂ ’ਤੇ ਫੁੱਲਾਂ ਦੀ ਵਰਖਾ ਕੀਤੀ ਅਤੇ ਹਾਰ ਪਾਏ। ਉਨ੍ਹਾਂ ਦੀ ਇਸ ਆਮਦ ਨੂੰ ਮਿਲੇ ਭਰਵੇਂ ਹੁੰਗਾਰੇ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੀ ਸਿਆਸਤ ਵਿੱਚ ਉਨ੍ਹਾਂ ਦੀ ਪ੍ਰਸੰਗਿਕਤਾ ’ਤੇ ਮੁੜ ਚਰਚਾ ਛੇੜ ਦਿੱਤੀ ਹੈ। ਮੀਡੀਆ ਹਲਕਿਆਂ ਵਿਚ ਇਹ ਚਰਚਾ ਆਮ ਚੱਲਦੀ ਰਹੀ ਕਿ ਭਾਈ ਅੰਮਿ੍ਰਤਪਾਲ ਸਿੰਘ ਨੂੰ ਲੰਮੇ ਸਮੇਂ ਲਈ ਕੈਦ ’ਚ ਰੱਖਣਾ ਉਹਨਾਂ ਦੀ ਹਰਮਨਪਿਆਰਤਾ ਨੂੰ ਹੋਰ ਵਧਾ ਸਕਦੀ ਹੈ, ਇਸ ਲਈ ਜੇਕਰ ਸਰਕਾਰਾਂ ਨੇ ਉਸਦੀ ਚੜ੍ਹਤ ਨੂੰ ਰੋਕਣਾ ਹੈ ਤਾਂ ਜਲਦੀ ਹੀ ਉਸਨੂੰ ਰਿਹਾਅ ਕਰ ਦੇਣਾ ਚਾਹੀਦਾ ਹੈ।
.jpg)
.jpg)

.jpg)
.jpg)














































.jpg)











.jpg)







.jpg)





























.jpg)


