ਚੰਡੀਗੜ, 14 ਅਗਸਤ (ਪੰਜਾਬੀ ਰਾਈਟਰ)- ਜਾਨਲੇਵਾ ਹਮਲੇ ਤੋਂ ਬਚਣ ਦੇ ਇੱਕ ਦਿਨ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪਾਰਟੀ ਲਈ ਫ਼ਿਰਕੂ ਅਤੇ ਧਾਰਮਿਕ ਸਦਭਾਵਨਾ ਸਭ ਤੋਂ ਪਹਿਲੀ ਤਰਜ਼ੀਹ ਹੈ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਪਹਿਲੀ ਵਾਰ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਸਾਬਕਾ ਉੱਪ ਮੁੱਖ ਮੰਤਰੀ ਬਾਦਲ ਨੇ ਕਿਹਾ ਕਿ ਉਨਾਂ ਦੇ ਪਿਤਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਦੇ ਵੀ ਇਨਾਂ ਫ਼ਿਰਕੂ ਤਾਕਤਾਂ ਨਾਲ ਸਮਝੌਤਾ ਨਹੀਂ ਕੀਤਾ। ਉਹ ਹਮੇਸ਼ਾ ਲੋਕਾਂ ਲਈ ਖੜੇ ਰਹੇ ਅਤੇ ਕਿਹਾ ਕਿ ਸਾਰੇ ਧਰਮਾਂ ਅਤੇ ਭਾਈਚਾਰਿਆਂ ਨੂੰ ਖੁਸ਼ੀ ਨਾਲ ਰਹਿਣਾ ਚਾਹੀਦਾ ਹੈ।
“ਸ਼ਾਂਤੀ ਭੰਗ ਕਰਨ ਵਾਲੀਆਂ ਤਾਕਤਾਂ ਮੇਰੇ ’ਤੇ ਦੋ ਵਾਰ ਪਵਿੱਤਰ ਸਥਾਨਾਂ ’ਤੇ ਹਮਲਾ ਕਰ ਚੁੱਕੀਆਂ ਹਨ”
ਸੁਖਬੀਰ ਬਾਦਲ ਨੇ ਕਿਹਾ, “ਜਦੋਂ ਵੀ ਮੇਰੇ ਪਿਤਾ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਸਨ, ਉਨਾਂ ਨੇ ਫ਼ਿਰਕੂ ਸਦਭਾਵਨਾ ਅਤੇ ਸਾਰੇ ਧਰਮਾਂ ਦਾ ਸਤਿਕਾਰ ਬਣਾਈ ਰੱਖਿਆ। ਇਨਾਂ ਤਾਕਤਾਂ ਨੇ ਇੱਕ ਸਾਲ ਪਹਿਲਾਂ ਵੀ ਮੇਰੇ ਉੱਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਸੀ ਅਤੇ ਉਨਾਂ ਨੇ ਹੁਣ ਫਿਰ ਕੋਸ਼ਿਸ਼ ਕੀਤੀ ਹੈ। ਉਨਾਂ ਦਾ ਮਿਸ਼ਨ ਪੰਜਾਬ ਵਿੱਚ ਹਾਲਾਤਾਂ ’ਤੇ ਕਾਬੂ ਪਾਉਣਾ ਅਤੇ ਸ਼ਾਂਤੀ ਭੰਗ ਕਰਨਾ ਹੈ, ਜਿਸ ਨੂੰ ਅਕਾਲੀ ਦਲ ਦੇ ਪ੍ਰਧਾਨ ਵਜੋਂ ਮੈਂ ਕਦੇ ਕਾਮਯਾਬ ਨਹੀਂ ਹੋਣ ਦੇਵਾਂਗਾ। ਮੇਰੇ ਪਿਤਾ ਨੇ ਵੀ ਅਜਿਹਾ ਕਦੇ ਨਹੀਂ ਹੋਣ ਦਿੱਤਾ ਸੀ। ਦੋਵੇਂ ਵਾਰ ਉਨਾਂ ਨੇ ਮੇਰੇ ’ਤੇ ਸਭ ਤੋਂ ਪਵਿੱਤਰ ਸਥਾਨਾਂ ’ਤੇ ਹਮਲਾ ਕੀਤਾ ਹੈ। ਪਹਿਲੀ ਵਾਰ ਹਰਿਮੰਦਰ ਸਾਹਿਬ ਵਿੱਚ ਅਤੇ ਦੂਜੀ ਵਾਰ ਤਖਤ ਸ੍ਰੀ ਹਜੂਰ ਸਾਹਿਬ ਵਿਖੇ।”
“ਪਰਮਾਤਮਾ ਦੀ ਕਿਰਪਾ ਨਾਲ ਮੇਰਾ ਵਾਲ ਵੀ ਵਿੰਗਾ ਨਹੀਂ ਹੋ ਸਕਦਾ”
ਉਨਾਂ ਅੱਗੇ ਕਿਹਾ, “ਮੈਂ ਹਮੇਸ਼ਾ ਆਖਿਆ ਹੈ ਕਿ ਜਿਸ ਵਿਅਕਤੀ ਦੀ ਰੱਖਿਆ ਸਰਬਸ਼ਕਤੀਮਾਨ ਗੁਰੂ ਕਰਦਾ ਹੈ, ਉਸ ਦਾ ਕੁਝ ਨਹੀਂ ਵਿਗੜ ਸਕਦਾ। ਉਹ ਆਪਣੀ ਪੂਰੀ ਤਾਕਤ ਨਾਲ ਕੋਸ਼ਿਸ਼ ਕਰ ਲੈਣ, ਸਭ ਕੁਝ ਪ੍ਰਮਾਤਮਾ ਦੇ ਹੱਥ ਵਿੱਚ ਹੈ। ਦੇਸ਼ ਅਤੇ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਦੇ ਦੁਸ਼ਮਣਾਂ ਨੇ ਕਈ ਵਾਰ ਕੋਸ਼ਿਸ਼ ਕੀਤੀ ਹੈ, ਪਰ ਗੁਰੂ ਸਾਹਿਬ ਜੀ ਨੇ ਮੇਰੀ ਰੱਖਿਆ ਕੀਤੀ ਹੈ।” ਸੁਖਬੀਰ ਬਾਦਲ ਦੇ ਨਾਲ ਉਨਾਂ ਦੀ ਧਰਮ ਪਤਨੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਸੀਨੀਅਰ ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਵੀ ਮੌਜੂਦ ਸਨ। ਦੱਸ ਦਈਏ ਕਿ ਮਹਾਰਾਸਟਰ ਦੇ ਨੰਦੇੜ ਸਹਿਰ ਦੇ ਇੱਕ ਹਸਪਤਾਲ ਤੋਂ ਸੁਖਬੀਰ ਬਾਦਲ ਨੂੰ ਛੁੱਟੀ ਦੇ ਦਿੱਤੀ ਗਈ ਹੈ।
“ਮੈਂ ਉਦੋਂ ਵੀ ਨਹੀਂ ਡਰਿਆ ਸੀ, ਹੁਣ ਵੀ ਨਹੀਂ ਡਰਦਾ”: ਸੁਖਬੀਰ ਬਾਦਲ
ਸੁਖਬੀਰ ਸਿੰਘ ਬਾਦਲ ਨੇ ਦੁਹਰਾਇਆ, “ਮੈਂ ਉਦੋਂ ਵੀ ਨਹੀਂ ਡਰਿਆ ਸੀ, ਮੈਂ ਹੁਣ ਵੀ ਨਹੀਂ ਡਰਦਾ। ਅਕਾਲੀ ਦਲ ਫ਼ਿਰਕੂ ਸਦਭਾਵਨਾ ਲਈ ਵਚਨਬੱਧ ਹੈ ਕਿਉਂਕਿ ਸਾਡੇ ਲਈ ਫ਼ਿਰਕੂ ਅਤੇ ਧਾਰਮਿਕ ਸਦਭਾਵਨਾ ਨੰਬਰ 1 ਹੈ।” ਦੱਸਣਯੋਗ ਹੈ ਕਿ ਇਸ ਹਮਲੇ ਦੌਰਾਨ ਸੁਖਬੀਰ ਬਾਦਲ ਜ਼ਖਮੀ ਹੋ ਗਏ ਸਨ ਅਤੇ ਉਨਾਂ ਦੇ ਸੱਜੇ ਹੱਥ ’ਤੇ ਸੱਟ ਲੱਗੀ ਸੀ। ਉਨਾਂ ਨੂੰ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨਾਂ ਦੇ ਤਿੰਨ ਟਾਂਕੇ ਲੱਗੇ। ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ, ਜੋ ਪਹਿਲਾਂ ਦਸੰਬਰ 2024 ਵਿੱਚ ਅੰਮਿ੍ਰਤਸਰ ਵਿੱਚ ਹਰਿਮੰਦਰ ਸਾਹਿਬ ਦੇ ਪ੍ਰਵੇਸ਼ ਦੁਆਰ ’ਤੇ ਹੋਏ ਹਮਲੇ ਤੋਂ ਵੀ ਬਚ ਨਿਕਲੇ ਸਨ, ਘਟਨਾ ਵੇਲੇ ਨੰਦੇੜ ਵਿੱਚ ਮੌਜੂਦ ਸਨ।
ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਈ ਸਿਹਤ ਬਾਰੇ ਜਾਣਕਾਰੀ
ਹਰਸਿਮਰਤ ਕੌਰ ਬਾਦਲ ਨੇ ਸੁਖਬੀਰ ਦੀ ਸਿਹਤ ਬਾਰੇ ਪੁੱਛਣ ਲਈ ਫ਼ੋਨ ਕਰਨ ’ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ ਦਾ ਧੰਨਵਾਦ ਕੀਤਾ। ਉਨਾਂ ਬਾਅਦ ਵਿੱਚ ਸਾਂਝਾ ਕੀਤਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਉਨਾਂ ਦੇ ਪਤੀ ਦੀ ਸਿਹਤ ਬਾਰੇ ਜਾਣਕਾਰੀ ਲੈਣ ਲਈ ਕੀਤੇ ਗਏ ਉਪਰਾਲੇ ਤੋਂ ਅੰਦਰੋਂ ਬਹੁਤ ਪ੍ਰਭਾਵਿਤ ਹੋਏ ਹਨ। ਹਮਲਾਵਰ ਦੀ ਪਛਾਣ ਜਸਪਾਲ ਸਿੰਘ ਵਜੋਂ ਹੋਈ ਹੈ, ਜਿਸ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਹੈ। ਜਸਪਾਲ ਸਿੰਘ ਦੀ ਉਮਰ ਲਗਪਗ 60-62 ਸਾਲ ਹੈ, ਉਹ ਲਾਅ ਗ੍ਰੈਜੂਏਟ ਹੈ ਅਤੇ ਪਿਛਲੇ ਦੋ ਸਾਲਾਂ ਤੋਂ ਗੁਰਦੁਆਰੇ ਵਿੱਚ ਸੇਵਾਦਾਰ ਵਜੋਂ ਕੰਮ ਕਰ ਰਿਹਾ ਸੀ। ਉਸ ਦਾ ਕੋਈ ਅਪਰਾਧਿਕ ਰਿਕਾਰਡ ਨਹੀਂ ਹੈ। ਜ਼ਿਕਰਯੋਗ ਹੈ ਕਿ 4 ਦਸੰਬਰ 2024 ਨੂੰ ਇੱਕ ਸਾਬਕਾ ਖਾਲਿਸਤਾਨੀ ਪੱਖੀ ਕੱਟੜਪੰਥੀ ਨਰਾਇਣ ਸਿੰਘ ਚੌੜਾ ਨੇ ਅੰਮਿ੍ਰਤਸਰ ਵਿੱਚ ਹਰਿਮੰਦਰ ਸਾਹਿਬ ਦੇ ਬਾਹਰ “ਸਿੱਖ ਪੰਥ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਗਲਤੀਆਂ” ਦੀ ਮੁਆਫੀ ਵਜੋਂ ਸੇਵਾਦਾਰ ਦੀ ਡਿਊਟੀ ਨਿਭਾ ਰਹੇ ਸੁਖਬੀਰ ’ਤੇ ਹਮਲਾ ਕੀਤਾ ਸੀ।
.jpg)
.jpg)

.jpg)
.jpg)














































.jpg)










.jpg)









.jpg)




























.jpg)


