ਸੰਯੁਕਤ ਰਾਸ਼ਟਰ-ਪਾਕਿਸਤਾਨ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਅਨਵਰ ਉਲ ਹੱਕ ਕਾਕੜ ਵੱਲੋਂ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਆਪਣੇ ਸੰਬੋਧਨ ਦੌਰਾਨ ਕਸ਼ਮੀਰ ਦਾ ਮੁੱਦਾ ਚੁੱਕਣ ਤੋਂ ਬਾਅਦ ਭਾਰਤ ਨੇ ਕਰਾਰਾ ਜਵਾਬ ਦਿੰਦੇ ਹੋਏ ਕਿਹਾ ਕਿ ਦੁਨੀਆ ਵਿਚ ਸਭ ਤੋਂ ਵੱਧ ਪਾਬੰਦੀਸ਼ੁਦਾ ਅਤਿਵਾਦੀ ਸੰਗਠਨਾਂ ਨੂੰ ਪਨਾਹ ਤੇ ਸੁਰੱਖਿਆ ਮੁਹੱਈਆ ਕਰਨ ਵਾਲੇ ਦੇਸ਼ ਨੂੰ ਅਜਿਹੀਆ ਗੱਲਾਂ ਕਰਨ ਨਾਲੋਂ 26/11 ਦੇ ਮੁੰਬਈ ਹਮਲਿਆਂ ਦੇ ਦੋਸ਼ੀਆਂ ਵਿਰੁੱਧ ਭਰੋਸੇਯੋਗ ਕਾਰਵਾਈ ਕਰਨੀ ਚਾਹੀਦੀ ਹੈ। ਕਾਕੜ ਨੇ ਸੰਯੁਕਤ ਰਾਸ਼ਟਰ ਮਹਾਸਭਾ ਦੇ 78ਵੇਂ ਸੈਸ਼ਨ ਦੀ ਆਮ ਬਹਿਸ ਦੌਰਾਨ ਕਸ਼ਮੀਰ ਦਾ ਮੁੱਦਾ ਚੁੱਕਿਆ ਸੀ। ਇਸ ਤੋਂ ਬਾਅਦ ਸੰਯੁਕਤ ਰਾਸ਼ਟਰ ਵਿੱਚ ਭਾਰਤ ਦੇ ਸਥਾਈ ਮਿਸ਼ਨ ਦੀ ਪ੍ਰਥਮ ਸਕੱਤਰ ਪੇਟਲ ਗਹਿਲੋਤ ਨੇ ਸਭਾ ਵਿੱਚ ਭਾਰਤ ਦੇ ਜਵਾਬ ਦੇ ਅਧਿਕਾਰ ਦੀ ਵਰਤੋਂ ਕਰਦੇ ਹੋਏ ਕਿਹਾ, ‘ਪਾਕਿਸਤਾਨ ਨੇ ਦੁਨੀਆ ਵਿੱਚ ਸਭ ਤੋਂ ਵੱਧ ਅੰਤਰਰਾਸ਼ਟਰੀ ਤੌਰ ‘ਤੇ ਪਾਬੰਦੀਸ਼ੁਦਾ ਅਤਿਵਾਦੀ ਸੰਗਠਨਾਂ ਅਤੇ ਅਤਿਵਾਦੀਆਂ ਨੂੰ ਪਨਾਹ ਅਤੇ ਸੁਰੱਖਿਆ ਪ੍ਰਦਾਨ ਕੀਤੀ ਹੈ। ਅਸੀਂ ਪਾਕਿਸਤਾਨ ਤੋਂ ਮੰਗ ਕਰਦੇ ਹਾਂ ਕਿ ਉਹ ਅਜਿਹੀਆਂ ਗੱਲਾਂ ਕਰਨ ਨਾਲੋਂ ਮੁੰਬਈ ਵਿੱਚ ਹੋਏ ਅਤਿਵਾਦੀ ਹਮਲਿਆਂ ਦੇ ਦੋਸ਼ੀਆਂ ਵਿਰੁੱਧ ਭਰੋਸੇਯੋਗ ਕਾਰਵਾਈ ਕਰੇ, ਜਿਸ ਦੇ ਪੀੜਤ 15 ਸਾਲਾਂ ਬਾਅਦ ਵੀ ਇਨਸਾਫ਼ ਦੀ ਉਡੀਕ ਕਰ ਰਹੇ ਹਨ।’

.jpg)
.jpg)
.jpg)
.jpg)



















.jpg)






























.jpg)


























.jpg)

.jpg)



















