ਕਸ਼ਮੀਰ ਵਾਦੀ ’ਚ ਸੀਤ ਲਹਿਰ ਤੇਜ਼, ਸੰਘਣੀ ਧੁੰਦ ਕਾਰਨ ਹਵਾਈ ਜਹਾਜ਼ਾਂ ਦੀ ਆਵਾਜਾਈ ਪ੍ਰਭਾਵਿਤ

ਕਸ਼ਮੀਰ ਵਾਦੀ ’ਚ ਸੀਤ ਲਹਿਰ ਤੇਜ਼, ਸੰਘਣੀ ਧੁੰਦ ਕਾਰਨ ਹਵਾਈ ਜਹਾਜ਼ਾਂ ਦੀ ਆਵਾਜਾਈ ਪ੍ਰਭਾਵਿਤ

ਸ੍ਰੀਨਗਰ-ਕਸ਼ਮੀਰ ਵਿੱਚ ਘੱਟੋ-ਘੱਟ ਤਾਪਮਾਨ ਸਿਫ਼ਰ ਤੋਂ ਹੇਠਾਂ ਜਾਣ ਕਾਰਨ ਸੀਤ ਲਹਿਰ ਤੇਜ਼ ਹੋ ਗਈ ਹੈ। ਸੰਘਣੀ ਧੁੰਦ ਕਾਰਨ ਅੱਜ ਸਵੇਰੇ ਸ੍ਰੀਨਗਰ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਡਾਣਾਂ ’ਤੇ ਅਸਰ ਪਿਆ। ਦੱਖਣੀ ਕਸ਼ਮੀਰ ਦੇ ਸ਼ੋਪੀਆਂ ਵਿੱਚ ਘੱਟੋ-ਘੱਟ ਤਾਪਮਾਨ ਮਨਫ਼ੀ 3.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਘਾਟੀ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਤੇਜ਼ੀ ਨਾਲ ਗਿਰਾਵਟ ਕਾਰਨ ਪ੍ਰਾਇਮਰੀ ਜਮਾਤਾਂ ਤੱਕ ਦੇ ਸਕੂਲਾਂ ਨੂੰ ਬੰਦ ਕਰਨ ਦੀ ਮੰਗ ਕੀਤੀ ਗਈ ਹੈ। ਸੰਘਣੀ ਧੁੰਦ ਨੇ ਕਸ਼ਮੀਰ ਦੇ ਜ਼ਿਆਦਾਤਰ ਹਿੱਸਿਆਂ ਨੂੰ ਘੇਰ ਲਿਆ, ਜਿਸ ਨਾਲ ਸਵੇਰ ਦੇ ਸਮੇਂ ਸੜਕ ਤੇ ਹਵਾਈ ਆਵਾਜਾਈ ਪ੍ਰਭਾਵਿਤ ਹੋਈ।