
ਸ੍ਰੀਨਗਰ-ਘੱਟੋ-ਘੱਟ ਤਾਪਮਾਨ ਵਿੱਚ ਮਾਮੂਲੀ ਵਾਧੇ ਦੇ ਨਾਲ ਹੀ ਕਸ਼ਮੀਰ ਵਿੱਚ ਸੀਤ ਲਹਿਰ ਦੇ ਹਾਲਾਤ ਵਿੱਚ ਮਾਮੂਲੀ ਸੁਧਾਰ ਹੋਇਆ ਹੈ। ਬੀਤੀ ਰਾਤ ਘਾਟੀ ਵਿੱਚ ਪਾਰਾ ਸਿਫਰ ਤੋਂ ਕਈ ਡਿਗਰੀ ਹੇਠਾਂ ਰਿਹਾ ਪਰ ਘੱਟੋ-ਘੱਟ ਤਾਪਮਾਨ ਵਿੱਚ ਪਿਛਲੀ ਰਾਤ ਦੇ ਮੁਕਾਬਲੇ ਸੁਧਾਰ ਹੋਇਆ, ਜਿਸ ਨਾਲ ਲੋਕਾਂ ਨੂੰ ਕੁਝ ਰਾਹਤ ਮਿਲੀ। ਸ੍ਰੀਨਗਰ ਵਿੱਚ ਰਾਤ ਨੂੰ ਘੱਟੋ-ਘੱਟ ਤਾਪਮਾਨ ਮਨਫ਼ੀ 3.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅਨੰਤਨਾਗ ਜ਼ਿਲ੍ਹੇ ਦੇ ਪਹਿਲਗਾਮ ਵਿੱਚ ਘੱਟੋ-ਘੱਟ ਤਾਪਮਾਨ ਮਨਫ਼ੀ ਪੰਜ ਡਿਗਰੀ ਸੈਲਸੀਅਸ ਰਿਹਾ। ਗੁਲਮਰਗ ਵਿੱਚ ਘੱਟੋ ਘੱਟ ਤਾਪਮਾਨ ਮਨਫ਼ੀ 3.4 ਡਿਗਰੀ ਰਿਹਾ।