ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਅੱਜ ਕਿਹਾ ਕਿ ਉਹ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ ਦਾਇਰ ਅੰਤਰਿਮ ਜ਼ਮਾਨਤ ਅਰਜ਼ੀ ’ਤੇ 7 ਮਈ ਨੂੰ ਸੁਣਵਾਈ ਕਰੇਗੀ। ਕੇਜਰੀਵਾਲ ਨੇ ਦਿੱਲੀ ਵਿਚ ਲੋਕ ਸਭਾ ਚੋਣਾਂ ਦੇ ਹਵਾਲੇ ਨਾਲ ਅੰਤਰਿਮ ਜ਼ਮਾਨਤ ਮੰਗੀ ਹੈ। ਜਸਟਿਸ ਸੰਜੀਵ ਖੰਨਾ ਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਈਡੀ ਵੱਲੋਂ ਪੇਸ਼ ਵਧੀਕ ਸੌਲੀਸਿਟਰ ਜਨਰਲ ਐੱਸ.ਵੀ.ਰਾਜੂ ਨੂੰ ਕਿਹਾ ਕਿ ਕੇਜਰੀਵਾਲ ਵੱਲੋਂ ਆਪਣੀ ਗ੍ਰਿਫ਼ਤਾਰੀ ਖਿਲਾਫ਼ ਦਾਇਰ ਪਟੀਸ਼ਨ ’ਤੇ ਸੁਣਵਾਈ ਨੂੰ ਸਮਾਂ ਲੱਗ ਸਕਦਾ ਹੈ, ਲਿਹਾਜ਼ਾ ਕੋਰਟ ਕੇਜਰੀਵਾਲ ਵੱਲੋਂ ਦਾਇਰ ਅੰਤਰਿਮ ਜ਼ਮਾਨਤ ਅਰਜ਼ੀ ’ਤੇ ਜਾਂਚ ਏਜੰਸੀ ਦਾ ਪੱਖ ਸੁਣਨ ਬਾਰੇ ਵਿਚਾਰ ਕਰ ਰਹੀ ਹੈ। ਰਾਜੂ ਨੇ ਕਿਹਾ ਕਿ ਉਹ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ ਦਾ ਵਿਰੋਧ ਕਰਨਗੇ। ਬੈਂਚ ਨੇ ਕਿਹਾ, ‘‘ਅਸੀਂ ਕਹਿ ਰਹੇ ਹਾਂ ਕਿ ਅਸੀਂ ਅੰਤਰਿਮ ਜ਼ਮਾਨਤ ’ਤੇ ਸੁਣਵਾਈ ਕਰਾਂਗੇ, ਅਸੀਂ ਇਹ ਨਹੀਂ ਕਿਹਾ ਕਿ ਅਸੀਂ ਅੰਤਰਿਮ ਜ਼ਮਾਨਤ ਦੇਵਾਂਗੇ। ਅਸੀਂ ਸ਼ਾਇਦ ਅੰਤਰਿਮ ਜ਼ਮਾਨਤ ਦੇ ਦੇਈਏ ਜਾਂ ਨਾ ਦੇਈਏ।’’ ਸੁਪਰੀਮ ਕੋਰਟ ਨੇ ਕਿਹਾ ਕਿ ਅੰਤਰਿਮ ਜ਼ਮਾਨਤ ’ਤੇ 7 ਮਈ ਨੂੰ ਸੁਣਵਾਈ ਹੋਵੇਗੀ ਤੇ ਰਾਜੂ ਉਸ ਦਿਨ ਆਪਣੀਆਂ ਦਲੀਲਾਂ ਤਿਆਰ ਕਰਕੇ ਆਉਣ। ਬੈਂਚ ਈਡੀ ਵੱਲੋਂ ਕੀਤੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੰਦੀ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ ਕਰ ਰਿਹਾ ਸੀ। ਈਡੀ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ ਤੇ ਕੇਜਰੀਵਾਲ ਨਿਆਂਇਕ ਹਿਰਾਸਤ ਤਹਿਤ ਤਿਹਾੜ ਜੇਲ੍ਹ ਵਿਚ ਬੰਦ ਹੈ। ਸੁਪਰੀਮ ਕੋਰਟ ਨੇ ਕੇਜਰੀਵਾਲ ਦੀ ਪਟੀਸ਼ਨ ’ਤੇ ਈਡੀ ਨੂੰ 15 ਅਪਰੈਲ ਨੂੰ ਨੋਟਿਸ ਜਾਰੀ ਕੀਤਾ ਸੀ। ਇਸ ਤੋਂ ਪਹਿਲਾਂ 9 ਅਪਰੈਲ ਨੂੰ ਦਿੱਲੀ ਹਾਈ ਕੋਰਟ ਨੇ ਈਡੀ ਵੱਲੋਂ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਕਾਨੂੰਨੀ ਤੌਰ ’ਤੇ ਵੈਧ ਕਰਾਰ ਦਿੱਤਾ ਸੀ।
.jpg)
.jpg)

.jpg)
.jpg)



















.jpg)































.jpg)

























.jpg)

.jpg)



















