
ਖਨੌਰੀ,(ਪੰਜਾਬੀ ਰਾਈਟਰ)- ਐਮ.ਐਸ.ਪੀ. ਸਮੇਤ ਹੋਰ ਕਿਸਾਨੀ ਮੰਗਾਂ ਦੀ ਪੂਰਤੀ ਲਈ 200 ਤੋਂ ਵੱਧ ਦਿਨਾਂ ਤੋਂ ਖਨੌਰੀ ਬਾਰਡਰ ’ਤੇ ਬੈਠੇ ਅੰਦੋਲਨਕਾਰੀ ਕਿਸਾਨਾਂ ਦੇ ਸਬਰ ਦਾ ਬੰਨ੍ਹ ਹੁਣ ਟੁੱਟਦਾ ਨਜ਼ਰ ਆ ਰਿਹਾ ਹੈ, ਜਿਸ ਦੇ ਚਲਦਿਆਂ ਅੱਜ ਖਨੌਰੀ ਬਾਰਡਰ ’ਤੇ ਇੱਕ ਕਿਸਾਨ ਵੱਲੋਂ ਖੁਦ ਨੂੰ ਫਾਂਸੀ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨਾਲ ਸਬੰਧਿਤ ਹੈ, ਜਿਸ ਦੀ ਪਛਾਣ ਗੁਰਮੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਠੂਠਿਆਂਵਾਲੀ ਜ਼ਿਲਾ ਮਾਨਸਾ ਵਜੋਂ ਹੋਈ ਹੈ। ਮ੍ਰਿਤਕ ਕਿਸਾਨ ਮੋਰਚੇ ਵਿੱਚ ਇਲੈਕਟ੍ਰੀਸ਼ਨ ਦਾ ਕੰਮ ਕਰਦਾ ਸੀ।
ਜਾਣਕਾਰੀ ਅਨੁਸਾਰ ਜਦੋ ਬਾਕੀ ਕਿਸਾਨ ਉਥੇ ਨਹੀਂ ਸਨ ਤਾਂ ਗੁਰਮੀਤ ਸਿੰਘ ਨੇ ਪਿੰਡ ਮੱਲਣ ਬਲਾਕ ਦੋਦਾ, ਸ੍ਰੀ ਮੁਕਤਸਰ ਸਾਹਿਬ ਦੇ ਟੈਂਟ ਵਿੱਚ ਸਵੇਰੇ 9:40 ਦੇ ਕਰੀਬ ਆਤਮ ਹੱਤਿਆ ਕਰ ਲਈ।
ਇਸ ਸਬੰਧੀ ਗੱਲਬਾਤ ਕਰਦੀਆ ਪਤਾ ਲੱਗਿਆ ਕਿ ਮ੍ਰਿਤਕ ਕਿਸਾਨ ਮੋਰਚੇ ਦਾ ਧੁਰਾ ਸੀ, ਉਹ ਮੋਰਚੇ ਨੂੰ ਇੰਨਾ ਪਿਆਰ ਕਰਦਾ ਸੀ ਕਿ ਆਪਣੇ ਲੜਕੇ ਦੀ ਵਿਆਹ ਵਿੱਚ ਵੀ ਨਹੀਂ ਸੀ ਗਿਆ ਅਤੇ ਮੋਰਚੇ ’ਤੇ ਸੀ। ਦੱਸਿਆ ਗਿਆ ਕਿ ਉਹ ਪਿਛਲੇ ਕੁਝ ਦਿਨਾਂ ਤੋਂ ਸਰਕਾਰ ਦੀ ਬੇਰੁਖੀ ਨੂੰ ਲੈ ਕੇ ਚਿੰਤਤ ਸੀ।