ਦਿੱਲੀ ਕਾਂਗਰਸ ਦੇ ਪ੍ਰਧਾਨ ਲਵਲੀ ਵੱਲੋਂ ਅਸਤੀਫ਼ਾ

ਦਿੱਲੀ ਕਾਂਗਰਸ ਦੇ ਪ੍ਰਧਾਨ ਲਵਲੀ ਵੱਲੋਂ ਅਸਤੀਫ਼ਾ

ਨਵੀਂ ਦਿੱਲੀ - ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਝਟਕਾ ਦਿੰਦਿਆਂ ਸੀਨੀਅਰ ਆਗੂ ਅਰਵਿੰਦਰ ਸਿੰਘ ਲਵਲੀ ਨੇ ਦਿੱਲੀ ਇਕਾਈ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸ੍ਰੀ ਲਵਲੀ ਨੇ ‘ਇੰਡੀਆ’ ਗੱਠਜੋੜ ਦੀ ਭਾਈਵਾਲ ਆਮ ਆਦਮੀ ਪਾਰਟੀ (ਆਪ) ਨਾਲ ਕਾਂਗਰਸ ਦੇ ਗੱਠਜੋੜ ਨੂੰ ਅਸਤੀਫੇ ਦਾ ਮੁੱਖ ਕਾਰਨ ਦੱਸਿਆ ਹੈ। ਲਵਲੀ ਨੇ ਕਿਹਾ ਕਿ ਉਹ ਭਾਜਪਾ ਵਿੱਚ ਸ਼ਾਮਲ ਨਹੀਂ ਹੋ ਰਿਹਾ। ਕਾਂਗਰਸ ਨੇ ਰਾਜਧਾਨੀ ਦੀਆਂ ਤਿੰਨ ਸੀਟਾਂ ਲਈ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਕਾਂਗਰਸ ਨੂੰ ਰਾਜਧਾਨੀ ਵਿੱਚ ਇਹ ਦੂਜਾ ਝਟਕਾ ਲੱਗਾ ਹੈ। ਇਸ ਤੋਂ ਪਹਿਲਾਂ ਰਾਜਕੁਮਾਰ ਚੌਹਾਨ ਨੇ ਬੁੱਧਵਾਰ ਨੂੰ ਅਸਤੀਫਾ ਦਿੱਤਾ ਸੀ। ਸ੍ਰੀ ਲਵਲੀ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਭੇਜੇ ਅਸਤੀਫ਼ੇ ਵਿੱਚ ‘ਆਪ’ ਨਾਲ ਗੱਠਜੋੜ ਨੂੰ ਨਾਰਾਜ਼ਗੀ ਦਾ ਆਧਾਰ ਬਣਾਇਆ ਹੈ।