‘ਆਪ’, ਕਾਂਗਰਸ, ਭਾਜਪਾ ਤੇ ਅਕਾਲੀ ਦਲ ਦੇ ਉਮੀਦਵਾਰ ਪਰਿਵਾਰਾਂ ਸਣੇ ਵੋਟ ਪਾਉਣ ਪੁੱਜੇ
ਲੁਧਿਆਣਾ,(ਪੰਜਾਬੀ ਰਾਈਟਰ)- ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਸਵੇਰੇ 7 ਵਜੇ ਵੋਟਾਂ ਪਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਪੁਲੀਸ ਤੇ ਪ੍ਰਸ਼ਾਸਨ ਨੇ ਇੱਥੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ।
ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਵੋਟ ਪਾਉਣ ਮਗਰੋਂ ਉਂਗਲੀ ’ਤੇ ਲੱਗੀ ਸਿਆਹੀ ਦਿਖਾਉਂਦੇ ਹੋਏ।
ਵੱਖ ਵੱਖ ਪਾਰਟੀਆਂ ਦੇ ਉਮੀਦਵਾਰ ਜਿਨ੍ਹਾਂ ਵਿਚ ਆਮ ਆਦਮੀ ਪਾਰਟੀ ਦੇ ਸੰਜੀਵ ਅਰੋੜਾ, ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ, ਭਾਜਪਾ ਦੇ ਜੀਵਨ ਗੁਪਤਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਉਪਕਾਰ ਸਿੰਘ ਸ਼ਾਮਲ ਹਨ, ਨੇ ਆਪੋ ਆਪਣੇ ਪਰਿਵਾਰਾਂ ਨਾਲ ਵੋਟ ਪਾਉਣ ਲਈ ਪੋਲਿੰਗ ਬੂਥਾਂ ’ਤੇ ਪੁੱਜੇ।
ਭਾਜਪਾ ਉਮੀਦਵਾਰ ਜੀਵਨ ਗੁਪਤਾ ਤੇ ਉਨ੍ਹਾਂ ਦ ਪਰਿਵਾਰਕ ਮੈਂਬਰ ਉਂਗਲੀ ’ਤੇ ਲੱਗੀ ਸਿਆਹੀ ਦਿਖਾਉਂਦੇ ਹੋਏ। ਫੋਟੋ: ਹਿਮਾਂਸ਼ੂ
ਲੁਧਿਆਣਾ ਦੇ ਵੱਡੇ ਸਨਅਤਕਾਰਾਂ ’ਚੋਂ ਇਕ ਓਸਵਾਲ ਪਰਿਵਾਰ ਦੇ ਮੈਂਬਰ ਵੋਟ ਪਾਉਣ ਤੋਂ ਬਾਅਦ ਉਂਗਲੀ ’ਤੇ ਉਂਗਲੀ ’ਤੇ ਲੱਗੀ ਸਿਆਹੀ ਦਿਖਾਉਂਦੇ ਹੋਏ। ਫੋਟੋ: ਹਿਮਾਂਸ਼ੂ
ਇਸ ਦੌਰਾਨ ਚਾਰੋਂ ਹੀ ਉਮੀਦਵਾਰਾਂ ਨੇ ਆਪਣੀ ਜਿੱਤ ਦਾ ਦਾਅਵਾ ਕੀਤਾ। ਪ੍ਸ਼ਾਸਨ ਵੱਲੋਂ ਲੁਧਿਆਣਾ ਪੱਛਮੀ ਹਲਕੇ ਲਈ 194 ਬੂਥ ਬਣਾਏ ਗਏ ਹਨ, ਜਿੱਥੇ ਤਕਰੀਬਨ 1.75 ਲੱਖ ਵੋਟਰ ਉਮੀਦਵਾਰਾਂ ਦੀ ਸਿਆਸੀ ਕਿਸਮਤ ਦਾ ਫੈਸਲਾ ਕਰਨਗੇ।
ਸਵੇਰੇ 7 ਵਜੇ ਤੋਂ ਸ਼ੁਰੂ ਹੋਈ ਵੋਟਿੰਗ ਦੌਰਾਨ ਪੋਲਿੰਗ ਬੂਥਾਂ ਫਿਲਹਾਲ ਭੀੜ ਘੱਟ ਨਜ਼ਰ ਆਈ।
.jpg)
.jpg)

.jpg)
.jpg)



















.jpg)































.jpg)

























.jpg)

.jpg)



















