ਸੰਗਾਰੈੱਡੀ/ਜਾਜਪੁਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਯੁਵਾ ਆਗੂਆਂ ਨੂੰ ਉਤਸ਼ਾਹਿਤ ਕਰਨ ਤੋਂ ‘ਡਰਦੀ’ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ’ਤੇ ਅਸਿੱਧੇ ਢੰਗ ਨਾਲ ਤਨਜ਼ ਕੱਸਦਿਆਂ ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀ ਹੁਣ 75-80 ਸਾਲ ਤੋਂ ਵੱਧ ਉਮਰ ਦੇ ਆਗੂਆਂ ਨੂੰ ਪ੍ਰਧਾਨ ਨਿਯੁਕਤ ਕਰ ਰਹੀ ਹੈ। ਇੱਥੇ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਹਜ਼ਾਰਾਂ ਕਰੋੜ ਰੁਪਏ ਦੇ ਘੁਟਾਲਿਆਂ ਦਾ ਪਰਦਾਫਾਸ਼ ਕਰਨ ਕਰਕੇ ਪਰਿਵਾਰਵਾਦੀ ਪਾਰਟੀਆਂ ਉਨ੍ਹਾਂ ਨੂੰ ਨਿਸ਼ਾਨਾ ਬਣਾ ਰਹੀਆਂ ਹਨ। ਉਨ੍ਹਾਂ ਕਦੇ ਵੀ ਨਿੱਜੀ ਹਮਲਾ ਨਹੀਂ ਕੀਤਾ ਸਗੋਂ ਪਰਿਵਾਰਵਾਦ ਦੀ ਰਾਜਨੀਤੀ ਖ਼ਿਲਾਫ਼ ਆਵਾਜ਼ ਚੁੱਕੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਲੋਕਾਂ ਨੂੰ ਦਿੱਤੀਆਂ ‘ਗਾਰੰਟੀਆਂ’ ਲਾਗੂ ਕਰਨ ਲਈ ਵਚਨਬੱਧ ਹਨ। ਇਸੇ ਕਰਕੇ ‘ਕਾਂਗਰਸ ਅਤੇ ਇਸ ਦੇ ਸਾਥੀ’ ਹੁਣ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਜਨਤਾ ਰੂਪੀ ‘ਪਰਿਵਾਰ’ ਨੂੰ ਗਾਲ੍ਹਾਂ ਕੱਢ ਰਹੇ ਹਨ। ਉਨ੍ਹਾਂ ਕਿਹਾ, ‘‘ਪਰਿਵਾਰਵਾਦ ਲੋਕਤੰਤਰ ਲਈ ਖਤਰਨਾਕ ਹੈ ਅਤੇ ਨੌਜਵਾਨਾਂ ਨੂੰ ਨਵੇਂ ਮੌਕੇ ਨਹੀਂ ਦਿੰਦਾ। ਜਦੋਂ ਮੈਂ ਇਸ ਦਾ ਵਿਰੋਧ ਕਰਦਾ ਹਾਂ ਤਾਂ ਉਹ ਇਸ ਦਾ ਜਵਾਬ ਨਹੀਂ ਦਿੰਦੇ ਪਰ ਕਹਿੰਦੇ ਹਨ ਕਿ ਮੋਦੀ ਦਾ ਕੋਈ ਪਰਿਵਾਰ ਨਹੀਂ ਹੈ।’’ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੜੀਸਾ ਦੇ ਜਾਜਪੁਰ ਜ਼ਿਲ੍ਹੇ ਵਿੱਚ 19,600 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਪੂਰਬੀ ਭਾਰਤ ਕੁਦਰਤੀ ਸਰੋਤਾਂ ਨਾਲ ਭਰਪੂਰ ਹੈ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਇਸ ਦੇ ਵਿਕਾਸ ਲਈ ਵਚਨਬੱਧ ਹੈ। ਭੁਬਨੇਸ਼ਵਰ: ਕਾਂਗਰਸ ਨੇ ਅੱਜ ਕਿਹਾ ਕਿ ਭਾਜਪਾ ਸਪੱਸ਼ਟ ਕਰੇ ਕਿ ਕੀ ਭਗੌੜੇ ਕਾਰੋਬਾਰੀ ਨੀਰਵ ਮੋਦੀ ਅਤੇ ਵਿਜੈ ਮਾਲਿਆ ਵੀ ‘ਮੋਦੀ ਦੇ ਪਰਿਵਾਰ’ ਵਿੱਚ ਹਨ। ਕਾਂਗਰਸ ਦੇ ਬੁਲਾਰੇ ਪਵਨ ਖੇੜਾ ਨੇ ਇੱਥੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ, ‘‘ਕੀ ਬ੍ਰਿਜਭੂਸ਼ਨ, ਪਵਨ ਸਿੰਘ, ਨੀਰਵ ਮੋਦੀ ਅਤੇ ਵਿਜੈ ਮਾਲਿਆ ਮੋਦੀ ਦੇ ਪਰਿਵਾਰ ਵਿੱਚ ਨਹੀਂ ਸਨ?’’ ਬ੍ਰਿਜਭੂਸ਼ਨ ਭਾਜਪਾ ਦੇ ਸੰਸਦ ਮੈਂਬਰ ਅਤੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਹਨ ਜਿਨ੍ਹਾਂ ’ਤੇ ਮਹਿਲਾ ਪਹਿਲਾਵਾਨਾਂ ਨੇ ਜਿਨਸੀ ਸ਼ੋਸ਼ਣ ਦਾ ਦੋਸ਼ ਲਾਇਆ ਹੈ। ਇਸੇ ਤਰ੍ਹਾਂ ਪਵਨ ਸਿੰਘ ਭੋਜਪੁਰੀ ਗਾਇਕ ਤੇ ਅਦਾਕਾਰ ਹੈ ਜਿਸ ਨੇ ਲੋਕ ਸਭਾ ਉਮੀਦਵਾਰ ਵਜੋਂ ਆਪਣਾ ਨਾਮ ਵਾਪਸ ਲੈ ਲਿਆ ਹੈ। ਖੇੜਾ ਨੇ ਕਿਹਾ, ‘‘ਅਸੀਂ ਪ੍ਰਧਾਨ ਮੰਤਰੀ ਤੋਂ ਪੁੱਛਣਾ ਚਾਹੁੰਦੇ ਹਾਂ ਕਿ ਉਨ੍ਹਾਂ ਉੜੀਸਾ ਵਿੱਚ ਚਿੱਟ ਫੰਡ ਘੁਟਾਲੇ ਅਤੇ ਮਾਈਨਿੰਗ ਘੁਟਾਲੇ ਸਬੰਧੀ ਕੀ ਕਾਰਵਾਈ ਕੀਤੀ ਹੈ?’’

.jpg)
.jpg)
.jpg)
.jpg)



















.jpg)






























.jpg)


























.jpg)




.jpg)
















