ਨਿਊਯਾਰਕ ’ਚ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਨਿਊਯਾਰਕ ’ਚ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 3000 ਤੋਂ ਵੱਧ ਲੋਕਾਂ ਨਾਲ ਕੀਤਾ ਯੋਗਾ
ਸਭ ਤੋਂ ਵੱਧ ਭਾਈਚਾਰਿਆਂ ਵਲੋਂ ਸਮਾਗਮ ’ਚ ਸ਼ਿਰਕਤ ਕਰਨ ’ਤੇ ਬਣਿਆ ਗਿੰਨੀਜ਼ ਬੁੱਕ ਆਫ ਵਰਲਡ ਰਿਕਾਰਡ 
ਨਿਊਯਾਰਕ (ਅਰਜਨ ਰਿਆੜ/ ਨਿਮਰਤਾ ਰਿਆੜ)  ਨਿਊਯਾਰਕ ਸਥਿੱਤ ਸੰਯੁਕਤ ਰਾਸ਼ਟਰ ਦੇ ਹੈੱਡਕੁਆਰਟਰ ’ਤੇ ਅੱਜ ਅੰਤਰਰਾਸ਼ਟਰੀ ਯੋਗ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਯੋਗ ਸਮਾਗਮ ਵਿਚ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ ਉਹਨਾਂ ਤੋਂ ਇਲਾਵਾ ਸੰਯੁਕਤ ਰਾਸ਼ਟਰ ਦੀ ਰਾਜਦੂਤ ਰੁਚਿਰਾ ਕੰਬੋਜ ਅਤੇ ਨਿਊਯਾਰਕ ਦੇ ਮੇਅਰ ਐਰਿਕ ਐਡਮਜ਼ ਵੀ ਸ਼ਾਮਿਲ ਹੋਏ। ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟੇਰੇਸ ਸਮਾਗਮ ਵਿਚ ਸ਼ਾਮਿਲ ਨਹੀਂ ਹੋ ਸਕੇ ਪਰ ਉਹਨਾਂ ਵੀਡੀਓ ਸੰਦੇਸ਼ ਭੇਜਿਆ। ਇੱਥੇ ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 3,000 ਤੋਂ ਵੱਧ ਲੋਕਾਂ ਨਾਲ ਯੋਗਾ ਕੀਤਾ। ਸਮਾਗਮ ਨੂੰ ਗਿੰਨੀਜ ਵਰਲਡ ਰਿਕਾਰਡਸ ਵਿੱਚ ਯੋਗਾ ਪਾਠ ਦੇ ਰੂਪ ਵਿੱਚ ਇੱਕ ਨਵਾਂ ਰਿਕਾਰਡ ਬਣਾਉਣ ਲਈ ਦਰਜ ਕੀਤਾ ਗਿਆ ਸੀ ਜਿਸ ਵਿੱਚ ਸਭ ਤੋਂ ਵੱਧ ਭਾਈਚਾਰਿਆਂ ਨੇ ਸ਼ਿਰਕਤ ਕੀਤੀ ਸੀ। ਸਮਾਗਮ ਵਿੱਚ 135 ਵੱਖ-ਵੱਖ ਭਾਈਚਾਰਿਆਂ ਦੇ ਲੋਕ ਸ਼ਾਮਲ ਹੋਏ। ਇਸ ਨੇ 115 ਭਾਈਚਾਰਿਆਂ ਦਾ ਪਿਛਲਾ ਰਿਕਾਰਡ ਤੋੜ ਦਿੱਤਾ। ਇਹ ਸੰਯੁਕਤ ਰਾਸ਼ਟਰ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਦਾ 9ਵਾਂ ਸਮਾਗਮ ਸੀ।