ਮੁਕਤਸਰ,(ਪੰਜਾਬੀ ਰਾਈਟਰ)- ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਤੀਜੀ ਬਰਸੀ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਨੂੰ ਨਿੱਘੀ ਤੇ ਭਾਵੁਕ ਸ਼ਰਧਾਂਜਲੀ ਭੇਟ ਕੀਤੀ। ਜ਼ਿਕਰਯੋਗ ਹੈ ਕਿ ਸਿਆਸਤ ਦੇ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਸ੍ਰੀ ਬਾਦਲ ਦਾ 25 ਅਪ੍ਰੈਲ, 2023 ਨੂੰ 95 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਸੀ। ਹੈਰਾਨੀ ਦੀ ਗੱਲ ਹੈ ਕਿ ਪਿਛਲੇ ਸਾਲ ਬਾਦਲ ਸਾਹਿਬ ਦੀ ਬਰਸੀ ਮੌਕੇ ਨੈਸ਼ਨਲ ਸਕਿੱਲ ਡਿਵੈਲਪਮੈਂਟ ਕਾਰਪੋਰੇਸ਼ਨ (NSDC) ਵੱਲੋਂ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ‘ਸਰਦਾਰ ਪ੍ਰਕਾਸ਼ ਸਿੰਘ ਬਾਦਲ ਸਕਿੱਲ ਇੰਡੀਆ ਸੈਂਟਰ’ ਸਥਾਪਤ ਕਰਨ ਦਾ ਵੱਡਾ ਐਲਾਨ ਕੀਤਾ ਗਿਆ ਸੀ। ਪਰ ਇੱਕ ਸਾਲ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਇਹ ਸੈਂਟਰ ਜ਼ਮੀਨੀ ਪੱਧਰ ’ਤੇ ਸ਼ੁਰੂ ਨਹੀਂ ਹੋ ਸਕਿਆ।
ਪਿਛਲੇ ਸਾਲਾਂ ਦੌਰਾਨ ਪਰਿਵਾਰ ਵੱਲੋਂ ਉਨ੍ਹਾਂ ਦੀ ਅੰਤਿਮ ਸੰਸਕਾਰ ਵਾਲੀ ਥਾਂ ’ਤੇ ਬਣੇ ਯਾਦਗਾਰੀ ਅਸਥਾਨ ’ਤੇ ਵੱਡਾ ਧਾਰਮਿਕ ਸਮਾਗਮ ਕਰਵਾਇਆ ਜਾਂਦਾ ਸੀ, ਪਰ ਸੂਤਰਾਂ ਅਨੁਸਾਰ ਇਸ ਵਾਰ ਬਾਦਲ ਪਰਿਵਾਰ ਦੇ ਵਿਦੇਸ਼ ਦੌਰੇ ’ਤੇ ਹੋਣ ਕਾਰਨ ਕੋਈ ਜਨਤਕ ਸਮਾਗਮ ਨਹੀਂ ਉਲੀਕਿਆ ਗਿਆ।
ਪਿਛਲੇ ਸਾਲ ਚੌਧਰੀ ਦੇਵੀ ਲਾਲ ਵਾਂਗ ਬਾਦਲ ਸਾਹਿਬ ਦੀ ਬਰਸੀ ਜਾਂ ਜਨਮ ਦਿਨ ਵੱਡੇ ਪੱਧਰ ’ਤੇ ਮਨਾਉਣ ਦੇ ਸੁਝਾਅ ਵੀ ਆਏ ਸਨ। ਅੱਜ ਦਿਨ ਭਰ ਕਈ ਅਕਾਲੀ ਆਗੂਆਂ ਨੇ ਸੋਸ਼ਲ ਮੀਡੀਆ ਰਾਹੀਂ ਬਾਦਲ ਸਾਹਿਬ ਦੇ ਲੋਕ-ਪੱਖੀ ਕੰਮਾਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
.jpg)
.jpg)
.jpg)

.jpg)



















.jpg)






























.jpg)


























.jpg)

.jpg)



















