ਨਵਾਜ਼ ਸ਼ਰੀਫ 21 ਅਕਤੂਬਰ ਨੂੰ ਪਾਕਿਸਤਾਨ ਵਾਪਸ ਆਉਣਗੇ: ਸ਼ਹਿਬਾਜ਼

ਨਵਾਜ਼ ਸ਼ਰੀਫ 21 ਅਕਤੂਬਰ ਨੂੰ ਪਾਕਿਸਤਾਨ ਵਾਪਸ ਆਉਣਗੇ: ਸ਼ਹਿਬਾਜ਼

ਇਸਲਾਮਾਬਾਦ - ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੇ ਮੁਖੀ ਨਵਾਜ਼ ਸ਼ਰੀਫ 21 ਅਕਤੂਬਰ ਨੂੰ ਲੰਡਨ ਤੋਂ ਵਾਪਸ ਪਾਕਿਸਤਾਨ ਆਉਣਗੇ। ਉਨ੍ਹਾਂ ਦੇ ਛੋਟੇ ਭਰਾ ਤੇ ਸਾਬਕਾ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਦੱਸਿਆ ਕਿ ਉਹ ਆਗਾਮੀ ਚੋਣਾਂ ਵਿੱਚ ਪਾਰਟੀ ਦੀ ਰਾਜਸੀ ਮੁਹਿੰਮ ਦੀ ਅਗਵਾਈ ਕਰਨਗੇ। ਨਵਾਜ਼ ਸ਼ਰੀਫ (73) ਨਵੰਬਰ 2019 ਤੋਂ ਲੰਡਨ ’ਚ ਰਹਿ ਰਹੇ ਹਨ। ਉਨ੍ਹਾਂ ਨੂੰ ਸਾਲ 2018 ਵਿੱਚ ਅਲ-ਅਜ਼ੀਜ਼ੀਆ ਮਿੱਲਜ਼ ਅਤੇ ਐਵਨਫੀਲਡ ਭ੍ਰਿਸ਼ਟਾਚਾਰ ਕੇਸ ਵਿੱਚ ਦੋਸ਼ੀ ਮੰਨਿਆ ਗਿਆ ਸੀ।