ਨਵੀਂ ਦਿੱਲੀ-ਪੂਰੇ ਉੱਤਰੀ ਭਾਰਤ ’ਚ ਵੀਰਵਾਰ ਨੂੰ ਧੁੰਦ ਦੀ ਸੰਘਣੀ ਚਾਦਰ ਫੈਲ ਗਈ। ਮੌਸਮ ਵਿਭਾਗ ਵੱਲੋਂ ਜਾਰੀ ਸੈਟੇਲਾਈਟ ਤਸਵੀਰਾਂ ’ਚ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ’ਚ ਸੰਘਣੀ ਧੁੰਦ ਦੀ ਪਰਤ ਦਿਖਾਈ ਦੇ ਰਹੀ ਹੈ। ਸੰਘਣੀ ਧੁੰਦ ਕਾਰਨ ਹੱਥ ਨੂੰ ਹੱਥ ਨਹੀਂ ਦਿਖਾਈ ਦੇ ਰਿਹਾ ਸੀ ਜਿਸ ਕਾਰਨ ਰੇਲ, ਹਵਾਈ ਅਤੇ ਸੜਕੀ ਆਵਾਜਾਈ ਠੱਪ ਹੋ ਕੇ ਰਹਿ ਗਈ। ਉਂਜ ਕਈ ਥਾਵਾਂ ’ਤੇ ਦੁਪਹਿਰ ਸਮੇਂ ਧੁੱਪ ਨਿਕਲ ਆਈ ਸੀ ਪਰ ਸੀਤ ਹਵਾਵਾਂ ਦਾ ਜ਼ੋਰ ਜਾਰੀ ਸੀ। ਮੌਸਮ ਵਿਭਾਗ ਨੇ ‘ਐਕਸ’ ’ਤੇ ਪਾਈ ਪੋਸਟ ’ਚ ਖ਼ਬਰਦਾਰ ਕੀਤਾ ਹੈ ਕਿ ਪੰਜਾਬ ਅਤੇ ਹਰਿਆਣਾ ’ਚ ਅਗਲੇ ਪੰਜ ਦਿਨਾਂ ਤੱਕ ਸੰਘਣੀ ਧੁੰਦ ਪੈ ਸਕਦੀ ਹੈ। ਇਸੇ ਤਰ੍ਹਾਂ ਯੂਪੀ ’ਚ ਅਗਲੇ ਤਿੰਨ ਦਿਨ ਧੁੰਦ ਪੈਣ ਦੀ ਪੇਸ਼ੀਨਗੋਈ ਕੀਤੀ ਗਈ ਹੈ। ਯੂਪੀ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਨੇ ਬੱਸ ਚਾਲਕਾਂ ਲਈ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਉਨ੍ਹਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਸੰਘਣੀ ਧੁੰਦ ਦੌਰਾਨ ਬੱਸਾਂ ਨਾ ਚਲਾਉਣ। ਮੌਸਮ ਵਿਭਾਗ ਨੇ ਇਹ ਵੀ ਚਿਤਾਵਨੀ ਜਾਰੀ ਕੀਤੀ ਹੈ ਕਿ ਲੋਕ ਧੁੰਦ ਦੌਰਾਨ ਬਾਹਰ ਵਿਚਰਨ ਤੋਂ ਗੁਰੇਜ਼ ਕਰਨ ਕਿਉਂਕਿ ਇਸ ਨਾਲ ਸਿਹਤ ’ਤੇ ਮਾੜਾ ਅਸਰ ਪੈ ਸਕਦਾ ਹੈ। ਨਵੀਂ ਦਿੱਲੀ: ਕੌਮੀ ਰਾਜਧਾਨੀ ’ਚ ਸੰਘਣੀ ਧੁੰਦ ਕਾਰਨ ਹਵਾਈ ਅਤੇ ਰੇਲ ਸੇਵਾਵਾਂ ’ਤੇ ਅਸਰ ਪਿਆ ਜਿਸ ਕਾਰਨ ਮੁਸਾਫ਼ਰਾਂ ਨੂੰ ਭਾਰੀ ਦਿੱਕਤਾਂ ਆਈਆਂ। ਦਿੱਲੀ ਹਵਾਈ ਅੱਡੇ ’ਤੇ 134 ਉਡਾਣਾਂ ’ਤੇ ਧੁੰਦ ਦਾ ਅਸਰ ਦੇਖਣ ਨੂੰ ਮਿਲਿਆ। ਦਿੱਲੀ ਤੋਂ 35 ਕੌਮਾਂਤਰੀ ਉਡਾਣਾਂ ਦੇਰੀ ਨਾਲ ਰਵਾਨਾ ਹੋਈਆਂ। ਇਸੇ ਤਰ੍ਹਾਂ 28 ਉਡਾਣਾਂ ਦੇਰੀ ਨਾਲ ਪੁੱਜੀਆਂ। ਦੂਜੇ ਪਾਸੇ 43 ਘਰੇਲੂ ਉਡਾਣਾਂ ਦੀ ਰਵਾਨਗੀ ਤੇ 28 ਦੀ ਆਮਦ ਵਿੱਚ ਦੇਰੀ ਹੋਈ। ਉਧਰ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ 22 ਰੇਲਗੱਡੀਆਂ ਵੀ ਧੁੰਦ ਕਾਰਨ ਪੱਛੜ ਕੇ ਚੱਲੀਆਂ। ਹਾਵੜਾ-ਨਵੀਂ ਦਿੱਲੀ ਰਾਜਧਾਨੀ ਅਤੇ ਜੰਮੂ ਤਵੀ-ਰਾਜਧਾਨੀ ਸਣੇ ਹੋਰ ਰੇਲਗੱਡੀਆਂ ਇਕ ਘੰਟੇ ਤੋਂ ਜ਼ਿਆਦਾ ਸਮੇਂ ਦੀ ਦੇਰੀ ਨਾਲ ਚੱਲ ਰਹੀਆਂ ਸਨ। ਲੋਕ ਸੀਤ ਹਵਾਵਾਂ ਦਾ ਸਾਹਮਣਾ ਕਰਦਿਆਂ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਤੇ ਆਪਣੇ ਜਹਾਜ਼ਾਂ ਅਤੇ ਰੇਲਵੇ ਸਟੇਸ਼ਨ ’ਤੇ ਰੇਲ ਗੱਡੀਆਂ ਦੀ ਉਡੀਕ ਕਰਦੇ ਰਹੇ।
.jpg)

.jpg)
.jpg)
.jpg)
















.jpg)
































.jpg)























.jpg)





.jpg)



















