ਨਵੀਂ ਦਿੱਲੀ-ਸੰਸਦ ਦਾ ਬਜਟ ਇਜਲਾਸ ਬੁੱਧਵਾਰ ਤੋਂ ਸ਼ੁਰੂ ਹੋਵੇਗਾ। ਅਪਰੈਲ ਮਈ ਵਿੱਚ ਹੋਣ ਵਾਲੀਆਂ ਆਮ ਚੋਣਾਂ ਦੇ ਮੱਦੇਨਜ਼ਰ ਮੌਜੂਦਾ ਲੋਕ ਸਭਾ ਦਾ ਇਹ ਆਖਰੀ ਇਜਲਾਸ ਹੋਵੇਗਾ। 9 ਫਰਵਰੀ ਤੱਕ ਚੱਲਣ ਵਾਲੇ ਸੰਖੇਪ ਬਜਟ ਇਜਲਾਸ ਦਾ ਆਗਾਜ਼ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਸੰਸਦ ਦੇ ਦੋਵਾਂ ਸਦਨਾਂ ਨੂੰ ਸਾਂਝੇ ਸੰਬੋਧਨ ਨਾਲ ਹੋਵੇਗਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬੁੱਧਵਾਰ ਨੂੰ ਅੰਤਰਿਮ ਬਜਟ ਪੇਸ਼ ਕਰਨਗੇ। ਲੋਕ ਸਭਾ ਚੋਣਾਂ ਮਗਰੋਂ ਨਵੀਂ ਸਰਕਾਰ ਮੁਕੰਮਲ ਬਜਟ ਪੇਸ਼ ਕਰੇਗੀ। ਇਸ ਦੌਰਾਨ ਸਰਕਾਰ ਨੇ ਬਜਟ ਇਜਲਾਸ ਦੀ ਪੂਰਬਲੀ ਸੰਧਿਆ ਸੱਦੀ ਸਰਬ ਪਾਰਟੀ ਮੀਟਿੰਗ ਦੌਰਾਨ ਅੱਜ ਦਾਅਵਾ ਕੀਤਾ ਕਿ ਉਹ ਸੰਖੇਪ ਇਜਲਾਸ ਦੌਰਾਨ ਹਰੇਕ ਮੁੱਦੇ ’ਤੇ ਚਰਚਾ ਲਈ ਤਿਆਰ ਹੈ। ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ ਸਰਬ ਪਾਰਟੀ ਬੈਠਕ ‘ਬਹੁਤ ਦੋਸਤਾਨਾ’ ਮਾਹੌਲ ਵਿੱਚ ਹੋਈ। ਸਰਕਾਰ ਨੇ ਵਿਰੋਧੀ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਸਦਨ ਦੀ ਕਾਰਵਾਈ ਸੁਚਾਰੂ ਢੰਗ ਨਾਲ ਚਲਾਉਣ ਵਿਚ ਸਹਿਯੋਗ ਦੇਣ।ਸਰਬ ਪਾਰਟੀ ਮੀਟਿੰਗ ਵਿੱਚ ਸਰਕਾਰ ਵੱਲੋਂ ਰੱਖਿਆ ਮੰਤਰੀ ਤੇ ਲੋਕ ਸਭਾ ਵਿਚ ਡਿਪਟੀ ਆਗੂ ਰਾਜਨਾਥ ਸਿੰਘ, ਸੰਸਦੀ ਮਾਮਲਿਆਂ ਬਾਰੇ ਮੰਤਰੀ ਜੋਸ਼ੀ ਤੇ ਉਨ੍ਹਾਂ ਦੇ ਡਿਪਟੀ ਅਰਜੁਨ ਰਾਮ ਮੇਘਵਾਲ ਸ਼ਾਮਲ ਹੋਏ। ਪਾਰਲੀਮੈਂਟ ਹਾਊਸ ਕੰਪਲੈਕਸ ਵਿੱਚ ਹੋਈ ਮੀਟਿੰਗ ਵਿੱਚ ਕਾਂਗਰਸ ਦੇ ਕੇ.ਸੁਰੇਸ਼, ਐੱਨਸੀਪੀ ਪ੍ਰਧਾਨ ਸ਼ਰਦ ਪਵਾਰ, ਟੀਐੱਮਸੀ ਦੇ ਸੁਦੀਪ ਬੰਧੋਪਾਧਿਆਏ, ਡੀਐੱਮਕੇ ਦੇ ਟੀ.ਆਰ.ਬਾਲੂ, ਸ਼ਿਵ ਸੈਨਾ ਦੇ ਰਾਹੁਲ ਸ਼ਿਵਾਲੇ, ਸਮਾਜਵਾਦੀ ਪਾਰਟੀ ਦੇ ਐੱਸ.ਟੀ.ਹਸਨ, ਜੇਡੀਯੂ ਦੇ ਰਾਮ ਨਾਥ ਠਾਕੁਰ ਤੇ ਟੀਡੀਪੀ ਦੇ ਜੈਦੇਵ ਗਾਲਾ ਮੌਜੂਦ ਸਨ। ਸ੍ਰੀ ਜੋਸ਼ੀ ਨੇ ਬੈਠਕ ਦੌਰਾਨ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਦੱਸਿਆ ਕਿ ਸੀਤਾਰਮਨ ਰਾਸ਼ਟਰਪਤੀ ਸ਼ਾਸਨ ਵਾਲੇ ਜੰਮੂ ਕਸ਼ਮੀਰ ਲਈ ਵੀ ਬਜਟ ਪੇਸ਼ ਕਰਨਗੇ। ਉਨ੍ਹਾਂ ਕਿਹਾ ਕਿ 17ਵੀਂ ਲੋਕ ਸਭਾ ਦੇ ਸੰਖੇਪ ਇਜਲਾਸ ਦੇ ਮੁੱਖ ਏਜੰਡੇ ਵਿਚ ਰਾਸ਼ਟਰਪਤੀ ਦਾ ਸੰਬੋਧਨ, ਅੰਤਰਿਮ ਬਜਟ ਦੀ ਪੇਸ਼ਕਾਰੀ ਤੇ ਰਾਸ਼ਟਰਪਤੀ ਦੇ ਭਾਸ਼ਣ ’ਤੇ ਪੇਸ਼ ਧੰਨਵਾਦ ਮਤੇ ’ਤੇ ਹੋਣ ਵਾਲੀ ਬਹਿਸ ਦਾ ਪ੍ਰਧਾਨ ਮੰਤਰੀ ਮੋਦੀ ਵੱਲੋਂ ਜਵਾਬ, ਸ਼ਾਮਲ ਹਨ। ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਮਲਿਕਾਰਜੁਨ ਖੜਗੇ ਵੱਲੋਂ ਪੇਸ਼ ਕਾਂਗਰਸ ਦੇ ਸੰਸਦ ਮੈਂਬਰ ਪ੍ਰਮੋਦ ਤਿਵਾੜੀ ਨੇ ਕਿਹਾ ਕਿ ਉਨ੍ਹਾਂ ਰਾਹੁਲ ਗਾਂਧੀ ਦੀ ਅਗਵਾਈ ਵਾਲੀ ‘ਭਾਰਤ ਜੋੜੋ ਨਿਆਏ ਯਾਤਰਾ’ ਉੱਤੇ ਅਸਾਮ ਵਿਚ ਹੋਏ ‘ਹਿੰਸਕ ਹਮਲੇ’ ਤੇ ਸੂਬਾ ਸਰਕਾਰ ਵੱਲੋਂ ਲਾਈਆਂ ਰੋਕਾਂ ਦਾ ਮਸਲਾ ਉਭਾਰਿਆ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ‘ਜ਼ੁਬਾਨੀ ਕਲਾਮੀ ਤਾਨਾਸ਼ਾਹੀ’ ਦਾ ਬੋਲਬਾਲਾ ਹੈ ਤੇ ਕੇਂਦਰ ਸਰਕਾਰ ਸੀਬੀਆਈ ਤੇ ਈਡੀ ਜਿਹੀਆਂ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਕੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਤੇ ਆਰਜੇਡੀ ਸੁਪਰੀਮੋ ਲਾਲੂ ਪ੍ਰਸਾਦ ਜਿਹੇ ਆਗੂਆਂ ਨੂੰ ਨਿਸ਼ਾਨਾ ਬਣਾ ਰਹੀ ਹੈ। ਤਿਵਾੜੀ ਨੇ ਕਿਹਾ ਕਿ ਉਨ੍ਹਾਂ ਵਿਰੋਧੀ ਪਾਰਟੀਆਂ ਨਾਲ ਸਲਾਹ ਮਸ਼ਵਰੇ ਮਗਰੋਂ ਇਹ ਮਸਲੇ ਰੱਖੇ। ਕਾਂਗਰਸ ਆਗੂ ਕੇ.ਸੁਰੇਸ਼ ਨੇ ਕਿਹਾ ਕਿ ਪਾਰਟੀ ਇਜਲਾਸ ਦੌਰਾਨ ਬੇਰੁਜ਼ਗਾਰੀ, ਮਹਿੰਗਾਈ, ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ, ਨਸਲੀ ਹਿੰਸਾ ਦੇ ਝੰਬੇ ਮਨੀਪੁਰ ਦੇ ਹਾਲਾਤ ਨਾਲ ਜੁੜੇ ਮਸਲੇ ਰੱਖੇਗੀ। ਤ੍ਰਿਣਮੂਲ ਕਾਂਗਰਸ ਦੇ ਆਗੂ ਸੁਦੀਪ ਬੰਧੋਪਾਧਿਆਏ ਨੇ ਕਿਹਾ ਕਿ ਵਿੱਤ ਮੰਤਰੀ ਨੂੰ ਅੰਤਰਿਮ ਬਜਟ ਵਿੱਚ ਪੱਛਮੀ ਬੰਗਾਲ ਦੇ ਵੱਖ ਵੱਖ ਕੇਂਦਰੀ ਸਕੀਮਾਂ ਦੇ ਬਕਾਇਆਂ ਨੂੰ ਸ਼ਾਮਲ ਕਰਨਾ ਚਾਹੀਦਾ ਹੈ। ਸਪਾ ਆਗੂ ਐੱਸ.ਟੀ.ਹਸਨ ਨੇ ਪੂਜਾ ਅਸਥਾਨਾਂ ਐਕਟ ਮਜ਼ਬੂਤ ਕਰਨ ਲਈ ਕਦਮ ਚੁੱਕੇ ਜਾਣ ਦੀ ਮੰਗ ਕੀਤੀ। ਜੋਸ਼ੀ ਨੇ ਕਿਹਾ ਕਿ ਬਜਟ ਇਜਲਾਸ ਲਈ ਸਰਕਾਰ ਕੋਲ ਕੋਈ ਵਿਧਾਨਕ ਏਜੰਡਾ ਨਹੀਂ ਹੈ। ਉਸ ਦਾ ਜ਼ੋਰ ਰਾਸ਼ਟਰਪਤੀ ਦੇ ਭਾਸ਼ਣ, ਧੰਨਵਾਦ ਮਤੇ ’ਤੇ ਬਹਿਸ, ਅੰਤਰਿਮ ਬਜਟ ਦੀ ਪੇਸ਼ਕਾਰੀ ਤੇ ਜੰਮੂ ਕਸ਼ਮੀਰ ਲਈ ਬਜਟ ’ਤੇ ਹੋਵੇਗਾ।
.jpg)
.jpg)
.jpg)
.jpg)





















.jpg)





























.jpg)


























.jpg)






.jpg)














