ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ਦੇ ਸੰਦੇਸ਼ਖਲੀ ਪਿੰਡ ਵਿਚ ਹੋਈ ਹਿੰਸਾ ਦੇ ਮਾਮਲੇ ਦੀ ਕੋਰਟ ਦੀ ਨਿਗਰਾਨੀ ਹੇੇਠ ਸੀਬੀਆਈ ਜਾਂ ਵਿਸ਼ੇਸ਼ ਜਾਂਚ ਟੀਮ (ਸਿਟ) ਤੋਂ ਜਾਂਚ ਕਰਵਾਉਣ ਦੀ ਮੰਗ ਕਰਦੀ ਜਨਹਿਤ ਪਟੀਸ਼ਨ ਸੂਚੀਬੱਧ ਕਰਨ ਦੀ ਸਹਿਮਤੀ ਦੇ ਦਿੱਤੀ ਹੈ। ਉਧਰ ਅਨੁਸੂਚਿਤ ਜਾਤੀ ਬਾਰੇ ਕੌਮੀ ਕਮਿਸ਼ਨ ਨੇ ਰਾਸ਼ਟਰਪਤੀ ਨੂੰ ਸੌਂਪੀ ਰਿਪੋਰਟ ਵਿੱਚ ਪੱਛਮੀ ਬੰਗਾਲ ਵਿੱਚ ਰਾਸ਼ਟਰਪਤੀ ਰਾਜ ਲਾਉਣ ਦੀ ਸਿਫ਼ਾਰਿਸ਼ ਕੀਤੀ ਹੈ। ਵਕੀਲ ਅਲਖ ਆਲੋਕ ਸ੍ਰੀਵਾਸਤਵਾ ਵੱਲੋਂ ਸੁਪਰੀਮ ਕੋਰਟ ’ਚ ਦਾਇਰ ਪਟੀਸ਼ਨ ਵਿਚ ਸੰਦੇਸ਼ਖਾਲੀ ਹਿੰਸਾ ਦੇ ਪੀੜਤਾਂ ਲਈ ਮੁਆਵਜ਼ੇ, ਕਥਿਤ ਡਿਊਟੀ ਨਿਭਾਉਣ ਵਿਚ ਨਾਕਾਮ ਰਹੇ ਪੱਛਮੀ ਬੰਗਾਲ ਪੁਲੀਸ ਦੇ ਅਧਿਕਾਰੀਆਂ ਖਿਲਾਫ਼ ਕਾਰਵਾਈ ਅਤੇ ਕੇਸ ਦੀ ਜਾਂਚ ਤੇ ਟਰਾਇਲ ਪੱਛਮੀ ਬੰਗਾਲ ਤੋਂ ਬਾਹਰ ਚਲਾਉਣ ਦੀ ਮੰਗ ਵੀ ਕੀਤੀ ਗਈ ਹੈ। ਚੀਫ ਜਸਟਿਸ ਡੀ.ਵਾਈ.ਚੰਦਰਚੂੜ ਅਤੇ ਜਸਟਿਸ ਜੇ.ਬੀ.ਪਾਰਦੀਵਾਲਾ ਤੇ ਜਸਟਿਸ ਮਨੋਜ ਮਿਸ਼ਰਾ ਦੀ ਸ਼ਮੂਲੀਅਤ ਵਾਲੇ ਬੈਂਚ ਨੇ ਫੌਰੀ ਸੁਣਵਾਈ ਦੀ ਮੰਗ ਕਰਦੀ ਪਟੀਸ਼ਨ ਨੂੰ ਸੂਚੀਬੰਦ ਕੀਤੇ ਜਾਣ ਦੀ ਸਹਿਮਤੀ ਦਿੱਤੀ ਹੈ। ਕਾਬਿਲੇਗੌਰ ਹੈ ਕਿ ਪੱਛਮੀ ਬੰਗਾਲ ਦੇ ਉੱਤਰੀ 24 ਪਰਗਨਾ ਜ਼ਿਲ੍ਹੇ ਦੇ ਪਿੰਡ ਸੰਦੇਸ਼ਖਲੀ ਵਿੱਚ ਸਥਾਨਕ ਟੀਐੱਮਸੀ ਆਗੂ ਵੱਲੋਂ ਮਹਿਲਾਵਾਂ ਦਾ ਜਿਨਸੀ ਸ਼ੋਸ਼ਣ ਕੀਤੇ ਜਾਣ ਦੇ ਦੋਸ਼ਾਂ ਮਗਰੋਂ ਰੋਸ ਪ੍ਰਦਰਸ਼ਨਾਂ ਨੇ ਹਿੰਸਕ ਰੂਪ ਲੈ ਲਿਆ ਸੀ। ਇਸ ਦੌਰਾਨ ਅਨੁਸੂਚਿਤ ਜਾਤਾਂ ਬਾਰੇ ਕੌਮੀ ਕਮਿਸ਼ਨ (ਐੱਨਸੀਐੱਸਸੀ) ਨੇ ਸੰਦੇਸ਼ਖਲੀ ਹਿੰਸਾ ਨੂੰ ਲੈ ਕੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੌਂਪੀ ਰਿਪੋਰਟ ਵਿੱਚ ਪੱਛਮੀ ਬੰਗਾਲ ਵਿੱਚ ਰਾਸ਼ਟਰਪਤੀ ਰਾਜ ਲਾਉਣ ਦੀ ਸਿਫਾਰਸ਼ ਕੀਤੀ ਹੈ। ਕਮਿਸ਼ਨ ਦੇ ਮੁਖੀ ਅਰੁਣ ਹਲਦਰ ਨੇ ਰਾਸ਼ਟਰਪਤੀ ਨੂੰ ਰਿਪੋਰਟ ਸੌਂਪਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘‘ਅਸੀਂ ਰਾਸ਼ਟਰਪਤੀ ਨੂੰ ਧਾਰਾ 338, ਜੋ ਅਨੁਸੂਚਿਤ ਜਾਤਾਂ ਦੇ ਹਿੱਤਾਂ ਦੀ ਸੁਰੱਖਿਆ ਯਕੀਨੀ ਬਣਾਉਂਦੀ ਹੈ, ਦੇ ਹਵਾਲੇ ਨਾਲ ਪੱਛਮੀ ਬੰਗਾਲ ਵਿਚ ਰਾਸ਼ਟਰਪਤੀ ਰਾਜ ਲਾਉਣ ਦੀ ਸਿਫਾਰਸ਼ ਕੀਤੀ ਹੈ।’’ ਹਲਦਰ ਨੇ ਕਿਹਾ ਕਿ ਰਾਸ਼ਟਰਪਤੀ ਮੁਰਮੂ ਨੇ ਕਮਿਸ਼ਨ ਨੂੰ ਰਿਪੋਰਟ ’ਤੇ ਗੌਰ ਕਰਨ ਤੇ ਢੁੱਕਵੀਂ ਕਾਰਵਾਈ ਦਾ ਭਰੋਸਾ ਦਿੱਤਾ ਹੈ। ਕਮਿਸ਼ਨ ਦੇ ਵਫ਼ਦ ਨੇ ਵੀਰਵਾਰ ਨੂੰ ਸੰਦੇਸ਼ਖਲੀ ਦਾ ਦੌਰਾ ਕੀਤਾ ਸੀ। ਉਧਰ ਬਾਲ ਹੱਕਾਂ ਦੀ ਸੁਰੱਖਿਆ ਬਾਰੇ ਕੌਮੀ ਕਮਿਸ਼ਨ (ਐੱਨਸੀਪੀਸੀਆਰ) ਨੇ ਹਿੰਸਾ ਦੇ ਝੰਬੇ ਸੰਦੇਸ਼ਖਲੀ ਵਿਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇਕ ਮਹਿਲਾ ਦੇ ਘਰ ਵਿਚ ਵੜ ਕੇ ਕੀਤੇ ਹਮਲੇ ਦੌਰਾਨ ਉਸ ਦੀ ਨਵਜੰਮੀ ਧੀ ਖੋਹ ਕੇ ਸੁੱਟਣ ਦੇ ਮਾਮਲੇ ਦਾ ਨੋਟਿਸ ਲੈਂਦਿਆਂ ਜਾਂਚ ਦੀ ਮੰਗ ਕੀਤੀ ਹੈ। ਕਮਿਸ਼ਨ ਨੇ ਪੀੜਤ ਪਰਿਵਾਰ ਦੇ ਮੁੜਵਸੇਬੇ ਲਈ ਆਖਦਿਆਂ ਹਮਲਾਵਰਾਂ ਖਿਲਾਫ਼ ਸਖ਼ਤ ਕਾਰਵਾਈ ਦੀ ਹਦਾਇਤ ਕੀਤੀ ਹੈ। ਇਸੇ ਦੌਰਾਨ ਉੱਘੇ ਅਦਾਕਾਰ ਤੇ ਭਾਜਪਾ ਆਗੂ ਮਿਥੁਨ ਚੱਕਰਵਰਤੀ ਨੇ ਸੰਦੇਸ਼ਖਲੀ ਘਟਨਾ ਨੂੰ ਲੈ ਕੇ ਪੱਛਮੀ ਬੰਗਾਲ ਦੀ ਮਮਤਾ ਬੈਨਰਜੀ ਸਰਕਾਰ ਨੂੰ ਭੰਡਦਿਆਂ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਨੂੰ ਆਪਣੇ ਵੱਖਰੇਵੇਂ ਭੁਲਾ ਕੇ ਅਜਿਹੀਆਂ ਘਟਨਾਵਾਂ ਖਿਲਾਫ਼ ਆਵਾਜ਼ ਉਠਾਉਣੀ ਚਾਹੀਦੀ ਹੈ। ਚੱਕਰਵਰਤੀ ਨੇ ਕਿਹਾ, ‘‘ਇਸ ਤੋਂ ਘਿਣਾਉਣਾ ਹੋਰ ਕੀ ਹੋ ਸਕਦਾ ਹੈ। ਤੁਸੀਂ ਮਹਿਲਾਵਾਂ ਨਾਲ ਇਸ ਕਦਰ ਖੇਡ ਖੇਡ ਰਹੇ ਹੋ? ਯਕੀਨ ਨਹੀਂ ਆਉਂਦਾ। ਅਸੀਂ ਸਾਰੇ ਸਿਆਸਤ ਕਰਦੇ ਹਾਂ, ਪਰ ਇਹ ਸਿਆਸਤ ਤੋਂ ਵੀ ਪਰ੍ਹੇ ਹੈ।’’
.jpg)

.jpg)
.jpg)
.jpg)





















.jpg)






























.jpg)
























.jpg)






.jpg)














