ਲੋਕ ਸਭਾ ਚੋਣਾਂ ਦੀਆਂ ਤਿਆਰੀਆਂ: ਚੋਣ ਕਮਿਸ਼ਨ ਦੀ ਗ੍ਰਹਿ ਸਕੱਤਰ ਨਾਲ ਮੀਟਿੰਗ ਅੱਜ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਵੇਗਾ ਜਾਇਜ਼ਾ

ਲੋਕ ਸਭਾ ਚੋਣਾਂ ਦੀਆਂ ਤਿਆਰੀਆਂ: ਚੋਣ ਕਮਿਸ਼ਨ ਦੀ ਗ੍ਰਹਿ ਸਕੱਤਰ ਨਾਲ ਮੀਟਿੰਗ ਅੱਜ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਵੇਗਾ ਜਾਇਜ਼ਾ

ਨਵੀਂ ਦਿੱਲੀ-ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਪਹਿਲਾਂ ਚੋਣ ਕਮਿਸ਼ਨ ਦੇ ਅਧਿਕਾਰੀ ਸੁਰੱਖਿਆ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਗ੍ਰਹਿ ਮੰਤਰਾਲੇ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਗ੍ਰਹਿ ਸਕੱਤਰ ਅਜੈ ਭੱਲਾ ਅੱਜ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਅਤੇ ਚੋਣ ਕਮਿਸ਼ਨਰ ਅਰੁਣ ਗੋਇਲ ਨਾਲ ਮੁਲਾਕਾਤ ਕਰਕੇ ਸੂਬਿਆਂ ‘ਚ ਕੇਂਦਰੀ ਬਲਾਂ ਦੀ ਤਾਇਨਾਤੀ ‘ਤੇ ਚਰਚਾ ਕਰਨਗੇ। ਇਹ ਮੀਟਿੰਗ ਚੋਣ ਤਿਆਰੀਆਂ ਦਾ ਜਾਇਜ਼ਾ ਲੈਣ ਕਮਿਸ਼ਨ ਦੇ ਜੰਮੂ-ਕਸ਼ਮੀਰ ਦੌਰੇ ਤੋਂ ਕੁਝ ਦਿਨ ਪਹਿਲਾਂ ਹੋ ਰਹੀ ਹੈ। ਚੋਣ ਕਮਿਸ਼ਨ ਨੇ ਲੋਕ ਸਭਾ ਅਤੇ ਚਾਰ ਵਿਧਾਨ ਸਭਾ ਚੋਣਾਂ ਲਈ ਕੇਂਦਰੀ ਹਥਿਆਰਬੰਦ ਪੁਲੀਸ ਬਲਾਂ ਦੇ 3.4 ਲੱਖ ਜਵਾਨਾਂ ਦੀ ਮੰਗ ਕੀਤੀ ਹੈ। ਦੇਸ਼ ਭਰ ਵਿੱਚ ਕਰੀਬ 97 ਕਰੋੜ ਵੋਟਰ ਹਨ। ਕਮਿਸ਼ਨ ਦੇਸ਼ ਭਰ ਵਿੱਚ ਕਰੀਬ 12.5 ਲੱਖ ਪੋਲਿੰਗ ਸਟੇਸ਼ਨ ਬਣਾਏਗਾ। ਚੋਣ ਕਮਿਸ਼ਨ ਰੇਲਵੇ ਦੇ ਉੱਚ ਅਧਿਕਾਰੀਆਂ ਨਾਲ ਵੀ ਮੀਟਿੰਗ ਕਰੇਗਾ।