ਨਵੀਂ ਦਿੱਲੀ,- ਤਿੰਨ ਨਵੇਂ ਫ਼ੌਜਦਾਰੀ ਕਾਨੂੰਨ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) 2023, ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ (ਬੀਐੱਨਐੱਸਐੱਸ) 2023 ਅਤੇ ਭਾਰਤੀ ਸਾਕਸ਼ਯ ਅਧਿਨਿਯਮ (ਬੀਐੱਸਏ) ਅੱਜ ਤੋਂ ਦੇਸ਼ ਵਿੱਚ ਲਾਗੂ ਹੋ ਗਏ ਹਨ ਅਤੇ ਇਨ੍ਹਾਂ ਨਾਲ ਭਾਰਤੀ ਫ਼ੌਜਦਾਰੀ ਨਿਆਂ ਪ੍ਰਣਾਲੀ ਵਿੱਚ ਵੱਡੇ ਪੱਧਰ ’ਤੇ ਤਬਦੀਲੀ ਆਏਗੀ। ਇਹ ਨਵੇਂ ਕਾਨੂੰਨ ਬਰਤਾਨਵੀ ਰਾਜ ਦੇ ਕਾਨੂੰਨਾਂ ਕ੍ਰਮਵਾਰ ਇੰਡੀਅਨ ਪੀਨਲ ਕੋਡ, ਕੋਡ ਆਫ ਕ੍ਰਿਮੀਨਲ ਪ੍ਰੋਸੀਜ਼ਰ ਅਤੇ ਇੰਡੀਅਨ ਐਵੀਡੈਂਸ ਐਕਟ ਦੀ ਥਾਂ ਲੈਣਗੇ। ਅੱਜ ਤੋਂ ਸਾਰੇ ਨਵੇਂ ਕੇਸ ਆਈਪੀਸੀ ਦੀ ਥਾਂ ਬੀਐੱਨਐੱਸ ਤਹਿਤ ਦਰਜ ਕੀਤੇ ਜਾਣਗੇ। ਹਾਲਾਂਕਿ ਜੋ ਕੇਸ ਇਹ ਕਾਨੂੰਨ ਲਾਗੂ ਹੋਣ ਤੋਂ ਪਹਿਲਾਂ ਦਰਜ ਕੀਤੇ ਗਏ ਹਨ ਉਨ੍ਹਾਂ ਦੇ ਆਖਰੀ ਨਿਬੇੜੇ ਤੱਕ ਉਨ੍ਹਾਂ ਮਾਮਲਿਆਂ ’ਚ ਪੁਰਾਣੇ ਕਾਨੂੰਨਾਂ ਤਹਿਤ ਮੁਕੱਦਮਾ ਚਲਦਾ ਰਹੇਗਾ।
ਨਵੇਂ ਕਾਨੂੰਨਾਂ ਨਾਲ ਇੱਕ ਆਧੁਨਿਕ ਨਿਆਂ ਪ੍ਰਣਾਲੀ ਸਥਾਪਤ ਹੋਵੇਗੀ ਜਿਸ ਵਿੱਚ ‘ਜ਼ੀਰੋ ਐੱਫਆਈਆਰ’, ਪੁਲੀਸ ’ਚ ਆਨਲਾਈਨ ਸ਼ਿਕਾਇਤ ਦਰਜ ਕਰਾਉਣਾ, ਇਲੈਕਟ੍ਰੌਨਿਕਸ ਮਾਧਿਅਮਾਂ ਜਿਵੇਂ ਕਿ ‘ਐੱਸਐਮਐੱਸ’ (ਮੋਬਾਈਲ ਫੋਨ ’ਤੇ ਸੰਦੇਸ਼) ਰਾਹੀਂ ਸੰਮਨ ਭੇਜਣੇ ਅਤੇ ਸਾਰੇ ਗੰਭੀਰ ਅਪਰਾਧਾਂ ਵਾਲੇ ਘਟਨਾ ਸਥਾਨ ਦੀ ਲਾਜ਼ਮੀ ਵੀਡੀਓਗ੍ਰਾਫੀ ਜਿਹੀਆਂ ਮੱਦਾਂ ਸ਼ਾਮਲ ਹੋਣਗੀਆਂ। ‘ਜ਼ੀਰੋ ਐੱਫਆਈਆਰ’ ਨਾਲ ਹੁਣ ਕੋਈ ਵੀ ਵਿਅਕਤੀ ਕਿਸੇ ਵੀ ਥਾਣੇ ’ਚ ਐੱਫਆਈਆਰ ਦਰਜ ਕਰਵਾ ਸਕਦਾ ਹੈ, ਭਾਵੇਂ ਅਪਰਾਧ ਉਸ ਦੇ ਅਧਿਕਾਰ ਖੇਤਰ ’ਚ ਨਾ ਹੋਇਆ ਹੈ। ਇਸ ਨਾਲ ਕਾਨੂੰਨੀ ਕਾਰਵਾਈ ਸ਼ੁਰੂ ਕਰਨ ’ਚ ਹੋਣ ਵਾਲੀ ਦੇਰੀ ਖਤਮ ਹੋ ਜਾਵੇਗੀ ਤੇ ਕੇਸ ਤੁਰੰਤ ਦਰਜ ਕੀਤਾ ਜਾ ਸਕੇਗਾ।
.jpg)
.jpg)

.jpg)
.jpg)



















.jpg)






























.jpg)


























.jpg)

.jpg)



















