ਕੋੲੀ ਫ਼ੈਸਲਾ ਨਾ ਕੀਤਾ ਤਾਂ 26 ਨੂੰ ਪੰਜਾਬ ਯੂਨੀਵਰਸਿਟੀ ਬੰਦ ਕਰਨ ਦਾ ਐਲਾਨ
ਚੰਡੀਗੜ੍ਹ,(ਪੰਜਾਬੀ ਰਾਈਟਰ)- ਸੈਨੇਟ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਵਾਉਣ ਦੀ ਮੰਗ ਨੂੰ ਲੈ ਕੇ ਵਾਈਸ ਚਾਂਸਲਰ ਦਫ਼ਤਰ ਅੱਗੇ ਅਣਮਿੱਥੇ ਸਮੇਂ ਲਈ ਧਰਨਾ ਦੇ ਰਹੇ ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਨੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ 25 ਨਵੰਬਰ ਤੱਕ ਦਾ ਅਲਟੀਮੇਟਮ ਦਿੱਤਾ ਹੈ। ਮੋਰਚੇ ਨੇ ਕਿਹਾ ਕਿ ਜੇ ਤਰੀਕਾਂ ਦਾ ਐਲਾਨ ਨਾ ਹੋਇਆ ਤਾਂ 26 ਨਵੰਬਰ ਨੂੰ ਪੰਜਾਬ ਯੂਨੀਵਰਸਿਟੀ ਕੈਂਪਸ ਬੰਦ ਕਰ ਕੇ ਕੇਂਦਰ ਵਿਚਲੀ ਮੋਦੀ ਸਰਕਾਰ ਅਤੇ ਪੀ ਯੂ ਅਥਾਰਿਟੀ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ।
ਇਹ ਫ਼ੈਸਲਾ ਅੱਜ ਪੰਜਾਬ ਦੀਆਂ ਜਨਤਕ ਅਤੇ ਜਮੂਹਰੀ ਜਥੇਬੰਦੀਆਂ ਤੇ ਸਮਾਜਿਕ ਕਾਰਕੁਨਾਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਕੀਤਾ ਗਿਆ। ਕਿਸਾਨਾਂ, ਵਿਦਿਆਰਥੀਆਂ ਅਤੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਦੌਰਾਨ ਸਾਰੀਆਂ ਜਥੇਬੰਦੀਆਂ ਨੇ ਭਾਜਪਾ ਅਤੇ ਆਰ ਐੱਸ ਐੱਸ ਵੱਲੋਂ ਸਿੱਖਿਆ ਦੇ ਨਿੱਜੀਕਰਨ ਅਤੇ ਕੇਂਦਰੀਕਰਨ ਦੀਆਂ ਕੋਸ਼ਿਸ਼ਾਂ ਦੀ ਨਿਖੇਧੀ ਕੀਤੀ। ਉਨ੍ਹਾਂ ਨਵੀਂ ਸਿੱਖਿਆ ਨੀਤੀ-2020 ਦੀ ਭੂਮਿਕਾ ਬਾਰੇ ਵੀ ਚਰਚਾ ਕੀਤੀ, ਜਿਸ ਰਾਹੀਂ ਨਿੱਜੀਕਰਨ, ਕੇਂਦਰੀਕਰਨ ਅਤੇ ਸਿੱਖਿਆ ਦੇ ਭਗਵੇਂਕਰਨ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਯੂਨੀਵਰਸਿਟੀ ਦੀ ਸੈਨੇਟ ’ਤੇ ਹੋਇਆ ਹਮਲਾ ਵੀ ਇਸੇ ਯੋਜਨਾ ਦਾ ਹਿੱਸਾ ਦੱਸਿਆ ਗਿਆ। ਜਥੇਬੰਦੀਆਂ ਨੇ ਦੁਹਰਾਇਆ ਕਿ ਪੰਜਾਬ ਦਾ ਯੂਨੀਵਰਸਿਟੀ ਉਤੇ ਕਾਨੂੰਨੀ ਅਤੇ ਸੰਵਿਧਾਨਕ ਹੱਕ ਹੈ। ਇਸ ਲਈ ਇਹ ਸੰਘਰਸ਼ ਯੂਨੀਵਰਸਿਟੀ ਨਾਲ ਸਬੰਧਤ ਸਾਰੇ ਕਾਲਜਾਂ ਅਤੇ ਹੋਰ ਸਿੱਖਿਆ ਸੰਸਥਾਵਾਂ ਤੱਕ ਵਧਾਇਆ ਜਾਣਾ ਲਾਜ਼ਮੀ ਹੈ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਇਸ ਮਾਮਲੇ ਨੂੰ ਪੰਜਾਬ ਬਨਾਮ ਹਰਿਆਣਾ ਵਾਂਗ ਪੇਸ਼ ਕਰਕੇ ਲੋਕਾਂ ਵਿਚ ਫ਼ਰਕ ਪੈਦਾ ਕਰਨ ਦੀ ਕੋਸ਼ਿਸ਼ ਦੀ ਵੀ ਤਿੱਖੀ ਨਿੰਦਾ ਕੀਤੀ।
ਬਾਅਦ ’ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿਦਿਆਰਥੀ ਆਗੂਆਂ ਪ੍ਰਭਜੋਤ ਸਿੰਘ ਅਤੇ ਨਵਪ੍ਰੀਤ ਨੇ ਦੱਸਿਆ ਕਿ ਯੂਨੀਵਰਸਿਟੀ ਅਥਾਰਿਟੀ ਨੇ ਸੈਨੇਟ ਚੋਣਾਂ ਦਾ ਸ਼ਡਿਊਲ ਜਾਰੀ ਕਰਾਉਣ ਲਈ 25 ਨਵੰਬਰ ਤੱਕ ਦਾ ਸਮਾਂ ਮੰਗਿਆ ਹੈ। ਜੇ 25 ਨਵੰਬਰ ਤੱਕ ਸੈਨੇਟ ਚੋਣਾਂ ਦਾ ਐਲਾਨ ਨਹੀਂ ਹੁੰਦਾ ਹੈ ਤਾਂ 26 ਨਵੰਬਰ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਾਰੇ ਗੇਟ ਬੰਦ ਕਰਕੇ ਹਰ ਪ੍ਰਕਾਰ ਦਾ ਦਫ਼ਤਰੀ ਕੰਮ-ਕਾਜ ਠੱਪ ਕੀਤਾ ਜਾਵੇਗਾ।
ਭਾਜਪਾ ਦਫ਼ਤਰਾਂ ਦੇ ਘਿਰਾਓ ਬਾਰੇ ਵੀ ਹੋ ਰਿਹੈ ਵਿਚਾਰ
ਵਿਦਿਆਰਥੀ ਆਗੂਆਂ ਨੇ ਕਿਹਾ ਕਿ ਸੈਨੇਟ ਚੋਣਾਂ ਸਬੰਧੀ ਚੱਲ ਰਹੇ ਸੰਘਰਸ਼ ਦਾ ਮੁੱਖ ਟਕਰਾਅ ਕੇਂਦਰ ਵਿਚਲੀ ਮੋਦੀ ਸਰਕਾਰ ਨਾਲ ਹੈ। ਇਸ ਲਈ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਭਾਜਪਾ ਦਫ਼ਤਰਾਂ ਦਾ ਘਿਰਾਓ ਕਰਨ ਬਾਰੇ ਵੀ ਵਿਚਾਰ ਕੀਤਾ ਜਾ ਸਕਦਾ ਹੈ।
ਐਡਵੋਕੇਟ ਅਮਨ ਨੂੰ ਮਿਲ ਰਹੀਆਂ ਧਮਕੀਆਂ ਦੀ ਨਿੰਦਾ
ਮੀਟਿੰਗ ਦੌਰਾਨ ਮੋਰਚੇ ਨਾਲ ਸਬੰਧਤ ਐਡਵੋਕੇਟ ਅਮਨਦੀਪ ਕੌਰ ਨੂੰ ਅਣਪਛਾਤੇ ਸ਼ਖ਼ਸ ਵੱਲੋਂ ਫੋਨ ਅਤੇ ਵੱਟਸਐਪ ਉਤੇ ਮਿਲ ਰਹੀਆਂ ਧਮਕੀਆਂ ਦੀ ਸਖ਼ਤ ਨਿੰਦਾ ਕੀਤੀ ਗਈ। ਚੰਡੀਗੜ੍ਹ ਪੁਲੀਸ ਤੋਂ ਮੰਗ ਕੀਤੀ ਗਈ ਕਿ ਛੇਤੀ ਤੋਂ ਛੇਤੀ ਉਸ ਸ਼ਖ਼ਸ ਖ਼ਿਲਾਫ਼ ਕੇਸ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਜਾਵੇ।
.jpg)
.jpg)

.jpg)
.jpg)
















.jpg)
































.jpg)























.jpg)





.jpg)



















