ਡੀ ਜੀ ਪੀ ਅਰਪਿਤ ਸ਼ੁਕਲਾ ਵੱਲੋਂ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ
ਫ਼ਤਹਿਗੜ੍ਹ ਸਾਹਿਬ,(ਪੰਜਾਬੀ ਰਾਈਟਰ)- ਪੰਜਾਬ ਪੁਲੀਸ ਦੇ ਵਿਸ਼ੇਸ਼ ਡੀ ਜੀ ਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਇੱਥੇ ਸ਼ਹੀਦੀ ਜੋੜ ਮੇਲ ਦੇ ਮੱਦੇਨਜ਼ਰ ਜ਼ਿਲ੍ਹਾ ਪੁਲੀਸ ਵੱਲੋਂ ਅਮਨ ਅਤੇ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਸਬੰਧੀ ਸ੍ਰੀ ਸ਼ੁਕਲਾ ਵੱਲੋਂ ਡੀ ਆਈ ਜੀ ਨਾਨਕ ਸਿੰਘ ਅਤੇ ਐੱਸ ਐੱਸ ਪੀ ਸ਼ੁਭਮ ਅਗਰਵਾਲ ਦੀ ਮੌਜੂਦਗੀ ਵਿੱਚ ਪੁਲੀਸ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਵੱਡੀ ਗਿਣਤੀ ਵਿੱਚ ਆਉਣ ਵਾਲੀ ਸੰਗਤ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਨੇੜਲੇ ਜ਼ਿਲ੍ਹਿਆਂ ਤੋਂ ਪੁਲੀਸ ਅਧਿਕਾਰੀ ਅਤੇ ਮੁਲਾਜ਼ਮ ਸੱਦੇ ਗਏ ਹਨ ਤਾਂ ਜੋਂ ਸ਼ਰਧਾਲੂਆਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਵਾਹਨ ਖੜ੍ਹਾਉਣ ਲਈ 22 ਪਾਰਕਿੰਗ ਸਥਾਨਾਂ ਨੂੰ ਤੈਅ ਕੀਤਾ ਗਿਆ ਅਤੇ ਮੁਫ਼ਤ ਬੱਸ ਅਤੇ ਈ-ਰਿਕਸ਼ਾ ਦੀ ਸਹੁੂਲਤ ਦਿੱਤੀ ਗਈ ਹੈ। ਪ੍ਰਸ਼ਾਸਨ ਅਤੇ ਪੁਲੀਸ ਵੱਲੋਂ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਇਸੇ ਤਰ੍ਹਾਂ ਡਰੋਨਾਂ ਰਾਹੀਂ ਚੌਕਸੀ ਰੱਖੀ ਜਾਵੇਗੀ ਅਤੇ ਸ਼ਹੀਦੀ ਸਭਾ ਦੇ ਖੇਤਰ ਨੂੰ ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਪਹਿਲੀ ਵਾਰ ਕੋਈ ਵੀ ਵੀ ਵੀ ਆਈ ਪੀ ਸਟਿੱਕਰ ਜਾਰੀ ਨਹੀਂ ਕੀਤਾ ਗਿਆ ਤਾਂ ਜੋ ਸ਼ਰਧਾਲੂਆਂ ਨੂੰ ਮੁਸ਼ਕਲ ਨਾ ਆਵੇ। ਪਿਛਲੇ ਸਾਲ ਨਾਲੋਂ ਇਸ ਵਾਰ ਸੀ ਸੀ ਟੀ ਵੀ ਕੈਮਰਿਆਂ ਦੀ ਗਿਣਤੀ ਵਧਾ ਕੇ 300 ਕੀਤੀ ਗਈ ਅਤੇ ਭੀੜ ਵਾਲੇ ਇਲਾਕਿਆਂ ਵਿੱਚ ਵਧੇਰੇ ਚੌਕਸੀ ਵਰਤੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਸੇਵਾ ਭਾਵਨਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਅਪੀਲ ਕੀਤੀ।
.jpg)

.jpg)
.jpg)
.jpg)
















.jpg)
































.jpg)























.jpg)





.jpg)



















