ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਭੂਦਨ ਵਿੱਚ ਇੱਕ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕੋ ਪਰਿਵਾਰ ਦੇ ਤਿੰਨ ਜੀਆਂ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕਾਂ ਦੀ ਪਛਾਣ 31 ਸਾਲਾ ਇੰਦਰਪਾਲ ਕੌਰ, ਉਸ ਦੀ ਬਜ਼ੁਰਗ ਸੱਸ...
ਮਾਲੇਰਕੋਟਲਾ (ਪੰਜਾਬੀ ਰਾਈਟਰ)- ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਭੂਦਨ ਵਿੱਚ ਇੱਕ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕੋ ਪਰਿਵਾਰ ਦੇ ਤਿੰਨ ਜੀਆਂ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕਾਂ ਦੀ ਪਛਾਣ 31 ਸਾਲਾ ਇੰਦਰਪਾਲ ਕੌਰ, ਉਸ ਦੀ ਬਜ਼ੁਰਗ ਸੱਸ ਹਰਦੀਪ ਕੌਰ ਅਤੇ 9 ਸਾਲਾ ਪੁੱਤਰ ਜੌਰਡਨ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਇੰਦਰਪਾਲ ਕੌਰ ਦੇ ਪਤੀ ਪਵਨਦੀਪ ਸਿੰਘ ਦੀ ਕੁਝ ਸਾਲ ਪਹਿਲਾਂ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਉਸ ਦੀ ਮਾਂ ਉਸ ਨਾਲ ਰਹਿ ਰਹੀ ਸੀ।
ਦੱਸਿਆ ਜਾ ਰਿਹਾ ਹੈ ਕਿ ਇੰਦਰਪਾਲ ਕੌਰ ਅਤੇ ਹਰਦੀਪ ਕੌਰ ਦੀ ਮੌਤ ਰਾਤ ਸਮੇਂ ਹੀ ਹੋ ਗਈ ਸੀ, ਜਦਕਿ ਮਾਸੂਮ ਬੱਚੇ ਜੌਰਡਨ ਨੇ ਸਵੇਰੇ ਉੱਠ ਕੇ ਆਪਣੀ ਮਾਂ ਤੇ ਦਾਦੀ ਦੀਆਂ ਲਾਸ਼ਾਂ ਦੇਖੀਆਂ ਅਤੇ ਬਾਅਦ ਵਿੱਚ ਹਸਪਤਾਲ ਲਿਜਾਂਦੇ ਸਮੇਂ ਉਸ ਨੇ ਵੀ ਦਮ ਤੋੜ ਦਿੱਤਾ। ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਇੰਦਰਪਾਲ ਕੌਰ ਨੇ ਇੱਕ ਵੀਡੀਓ ਰਿਕਾਰਡ ਕੀਤੀ ਸੀ, ਜਿਸ ਵਿੱਚ ਉਸ ਨੇ ਆਪਣੀ ਮੌਤ ਲਈ ਗੁਆਂਢੀਆਂ ਅਤੇ ਰਿਸ਼ਤੇਦਾਰਾਂ ਸਮੇਤ 10 ਲੋਕਾਂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਲੱਖਾਂ ਰੁਪਏ ਦੇ ਲੈਣ-ਦੇਣ ਦਾ ਜ਼ਿਕਰ ਕੀਤਾ ਹੈ।
ਸੰਦੌੜ ਪੁਲਿਸ ਨੇ ਵੀਡੀਓ ਦੇ ਆਧਾਰ ’ਤੇ 10 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

.jpg)
.jpg)
.jpg)
.jpg)



















.jpg)































.jpg)

























.jpg)
.jpg)




















