‘ਆਪ’ ਆਗੂ ਦੀ ਗੋਲੀਆਂ ਮਾਰ ਕੇ ਹੱਤਿਆ

‘ਆਪ’ ਆਗੂ ਦੀ ਗੋਲੀਆਂ ਮਾਰ ਕੇ ਹੱਤਿਆ

ਦੋ ਐਕਟਿਵਾ ਸਵਾਰਾਂ ਨੇ ਚਲਾਈਆਂ ਗੋਲੀਆਂ 

ਜਲੰਧਰ,(ਪੰਜਾਬੀ ਰਾਈਟਰ)- ਅੱਜ ਸਵੇਰੇ ਮਾਡਲ ਟਾਊਨ ਵਿੱਚ ਗੁਰਦੁਆਰਾ ਸਾਹਿਬ ਦੇ ਨੇੜੇ ਬਦਮਾਸ਼ਾਂ ਨੇ ਆਮ ਆਦਮੀ ਪਾਰਟੀ ਦੇ ਆਗੂ ਲੱਕੀ ਉਬਰਾਏ ਗੋਲੀਆਂ ਚਲਾਈਆਂ ਹਨ। ਇਸ ਘਟਨਾ ਵਿੱਚ ਲੱਕੀ ਉਬਰਾਏ ਦੇ ਪੰਜ ਗੋਲੀਆਂ ਲੱਗਣ ਕਾਰਨ ਮੌਤ ਹੋ ਗਈ ਹੈ। ਘਟਨਾ ਤੋਂ ਬਾਅਦ ਉਸ ਨੂੰ ਤੁਰੰਤ ਸ਼ਹਿਰ ਦੇ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਲਜਾਇਆ ਗਿਆ ਸੀ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨਿਆ।

ਸ਼ਹਿਰ ਦੇ ਪੌਸ਼ ਇਲਾਕੇ ਵਿੱਚ ਗੋਲੀ ਚੱਲਣ ਦੀ ਵਾਰਦਾਤ ਨਾਲ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਲੱਕੀ ਉਬਰਾਏ ਰੋਜ਼ਾਨਾ ਦੀ ਤਰ੍ਹਾਂ ਗੁਰਦੁਆਰਾ ਸਾਹਿਬ ਵਿੱਚ ਮੱਥਾ ਟੇਕਣ ਲਈ ਆਏ ਸਨ। ਬਦਮਾਸ਼ਾਂ ਨੇ ਪਾਰਕਿੰਗ ਵਿੱਚ ਖੜੀ ਕਾਰ ਵਿੱਚ ਬੈਠਣ ਸਮੇਂ ਲੱਕੀ ਉਬਰਾਏ ਉੱਪਰ ਗੋਲੀਆਂ ਚਲਾਈਆਂ ਸਨ। ਮੁਢਲੀ ਜਾਣਕਾਰੀ ਅਨੁਸਾਰ ਬਦਮਾਸ਼ਾਂ ਨੇ ਅੱਠ ਤੋਂ 10 ਗੋਲੀਆਂ ਚਲਾਈਆਂ ਹਨ।
ਗੋਲੀ ਚੱਲਣ ਦੀ ਘਟਨਾ ਤੋਂ ਬਾਅਦ ਇਲਾਕੇ ਵਿੱਚ ਪੁਲੀਸ ਆਪਸ ਪਾਸ ਦੇ ਸੀਸੀ ਟੀਵੀ ਕੈਮਰਿਆਂ ਦੀ ਜਾਂਚ ਕਰਨ ਵਿੱਚ ਜੁਟ ਗਈ ਹੈ।