Mohali Schools Bomb Threat: ਪੁਲੀਸ ਵੱਲੋਂ ਸਕੂਲ ਬੰਦ ਕਰਵਾ ਕੇ ਤਲਾਸ਼ੀ ਮੁਹਿੰਮ ਸ਼ੁਰੂ
ਮੁਹਾਲੀ (ਪੰਜਾਬੀ ਰਾਈਟਰ)- Mohali Schools Bomb Threat: ਮੁਹਾਲੀ ਦੇ ਕਈ ਸਕੂਲਾਂ ਨੂੰ ਬੁੱਧਵਾਰ ਤੜਕੇ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਈਮੇਲ ਰਾਹੀਂ ਮਿਲੀ ਧਮਕੀ ਤੋਂ ਬਾਅਦ ਸਕੂਲ ਪ੍ਰਬੰਧਕਾਂ ਵੱਲੋਂ ਤੁਰੰਤ ਸਕੂਲ ਬੰਦ ਕਰ ਦਿੱਤੇ ਗਏ ਹਨ ਅਤੇ ਸਬੰਧੀ ਪੁਲੀਸ ਨੂੰ ਸੂਚਿਤ ਕੀਤਾ ਗਿਆ ਹੈ।
ਡੀਐੱਸਪੀ ਹਰਸਿਮਰਨ ਸਿੰਘ ਬੱਲ ਨੇ ਸਕੂਲਾਂ ਨੂੰ ਧਮਕੀ ਮਿਲਣ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸਕੂਲਾਂ ਨੂੰ ਬੰਦ ਕਰਵਾ ਕੇ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ। ਜਿਨ੍ਹਾਂ ਸਕੂਲਾਂ ਨੂੰ ਧਮਕੀ ਮਿਲੀ ਹੈ ਉਨ੍ਹਾਂ ਵਿੱਚ ਯਾਦਵਿੰਦਰਾ ਪਬਲਿਕ ਸਕੂਲ, ਮਾਨਵ ਮੰਗਲ ਪਬਲਿਕ ਸਕੂਲ, ਰਿਆਨ ਇੰਟਰਨੈਸ਼ਨਲ ਸਕੂਲ ਸਮੇਤ ਕਈ ਵੱਡੇ ਸਕੂਲ ਸ਼ਾਮਲ ਹਨ।
ਮੁਹਾਲੀ ਦੀ ਜ਼ਿਲ੍ਹਾ ਸਿੱਖਿਆ ਅਫਸਰ ਡਾਕਟਰ ਗਿੰਨੀ ਦੁੱਗਲ ਨੇ ਕਿਹਾ ਕਿ ਹਾਲੇ ਤੱਕ ਕਿਸੇ ਵੀ ਸਰਕਾਰੀ ਸਕੂਲ ਵਿੱਚੋਂ ਧਮਕੀ ਸਬੰਧੀ ਜਾਣਕਾਰੀ ਨਹੀਂ ਮਿਲੀ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਦੇ ਅੱਠ ਤੋਂ 10 ਪ੍ਰਾਈਵੇਟ ਸਕੂਲਾਂ ਵੱਲੋਂ ਉਨ੍ਹਾਂ ਨੂੰ ਧਮਕੀ ਭਰੇ ਈਮੇਲ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਜਿਸ ਸਬੰਧੀ ਉਨ੍ਹਾਂ ਤੁਰੰਤ ਮੁਹਾਲੀ ਦੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਪੁਲੀਸ ਅਧਿਕਾਰੀਆਂ ਨੂੰ ਜਾਣੂ ਕਰਾਇਆ ਹੈ।।
ਉਨ੍ਹਾਂ ਦੱਸਿਆ ਕਿ ਕੁਝ ਈਮੇਲ ਉੱਤੇ 11 ਫਰਵਰੀ ਦਾ ਸਮਾਂ ਪਾਇਆ ਹੋਇਆ ਹੈ ਅਤੇ ਕੁਝ ਈਮੇਲ ਉੱਤੇ 13 ਫਰਵਰੀ ਦੀ ਵੀ ਮਿਤੀ ਦਰਜ ਕੀਤੀ ਹੋਈ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਸਕੂਲਾਂ ਵਿੱਚ ਟੀਮਾਂ ਭੇਜੀਆਂ ਜਾ ਰਹੀਆਂ ਹਨ ਅਤੇ ਸਾਰੇ ਸਕੂਲ ਪ੍ਰਬੰਧਕਾਂ ਨੂੰ ਸਕੂਲ ਬੰਦ ਕਰਕੇ ਪੁਲੀਸ ਨੂੰ ਤਲਾਸ਼ੀ ਲਈ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਿਆਦਾਤਰ ਸਕੂਲ ਖੁੱਲਣ ਤੋਂ ਪਹਿਲਾਂ ਹੀ ਮਾਪਿਆਂ ਨੂੰ ਸਕੂਲ ਪ੍ਰਬੰਧਕਾਂ ਵੱਲੋਂ ਸੁਨੇਹੇ ਭੇਜ ਦਿੱਤੇ ਗਏ ਸਨ, ਜਿਸ ਕਰਕੇ ਬੱਚੇ ਸਕੂਲਾਂ ਵਿੱਚ ਨਹੀਂ ਆਏ।
.jpg)

.jpg)
.jpg)
.jpg)
















.jpg)

































.jpg)






















.jpg)





.jpg)



















