ਚੰਡੀਗੜ੍ਹ ਦੇ ਤਿੰਨ ਸਕੂਲਾਂ ਨੂੰ ਬੰਬ ਦੀ ਧਮਕੀ, ਜਾਂਚ ਸ਼ੁਰ

ਚੰਡੀਗੜ੍ਹ ਦੇ ਤਿੰਨ ਸਕੂਲਾਂ ਨੂੰ ਬੰਬ ਦੀ ਧਮਕੀ, ਜਾਂਚ ਸ਼ੁਰ

ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਨ੍ਹਾਂ ਸਕੂਲਾਂ ਵਿੱਚ ਸੈਕਟਰ-38 ਸਥਿਤ ਵਿਵੇਕ ਹਾਈ ਸਕੂਲ (Vivek High School), ਕਾਰਮਲ ਕਾਨਵੈਂਟ ਸਕੂਲ (Carmel Convent School) ਅਤੇ ਸੇਂਟ ਜੋਨਸ ਹਾਈ ਸਕੂਲ (St. John's High...

ਚੰਡੀਗੜ੍ਹ,(ਪੰਜਾਬੀ ਰਾਈਟਰ)- ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਨ੍ਹਾਂ ਸਕੂਲਾਂ ਵਿੱਚ ਸੈਕਟਰ-38 ਸਥਿਤ ਵਿਵੇਕ ਹਾਈ ਸਕੂਲ (Vivek High School), ਕਾਰਮਲ ਕਾਨਵੈਂਟ ਸਕੂਲ (Carmel Convent School) ਅਤੇ ਸੇਂਟ ਜੋਨਸ ਹਾਈ ਸਕੂਲ (St. John's High School) ਸ਼ਾਮਲ ਹਨ।

ਇਨ੍ਹਾਂ ਸਕੂਲਾਂ ਨੂੰ ਈਮੇਲ ਰਾਹੀਂ ਧਮਕੀ ਭਰਿਆ ਸੰਦੇਸ਼ ਭੇਜਿਆ ਗਿਆ। ਧਮਕੀ ਦੀ ਸੂਚਨਾ ਮਿਲਦੇ ਹੀ ਪ੍ਰਸ਼ਾਸਨ ਅਤੇ ਪੁਲੀਸ ਵਿਭਾਗ ਤੁਰੰਤ ਹਰਕਤ ਵਿੱਚ ਆ ਗਿਆ।ਪੁਲੀਸ, ਡੌਗ ਸਕੁਐਡ, ਬੰਬ ਨਿਰੋਧਕ ਦਸਤਾ ਅਤੇ ਖੁਫੀਆ ਏਜੰਸੀਆਂ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਸੁਰੱਖਿਆ ਜਾਂਚ ਕੀਤੀ ਜਾ ਰਹੀ ਹੈ।

ਪੁਲੀਸ ਅਧਿਕਾਰੀਆਂ ਮੁਤਾਬਕ ਸਾਰੇ ਸਕੂਲਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਹਰ ਕੋਨੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਸ਼ੱਕੀ ਵਸਤੂ ਦਾ ਪਤਾ ਲਗਾਇਆ ਜਾ ਸਕੇ। ਫਿਲਹਾਲ ਕਿਸੇ ਵੀ ਤਰ੍ਹਾਂ ਦੀ ਇਤਰਾਜ਼ਯੋਗ ਵਸਤੂ ਮਿਲਣ ਦੀ ਪੁਸ਼ਟੀ ਨਹੀਂ ਹੋਈ ਹੈ, ਪਰ ਜਾਂਚ ਜਾਰੀ ਹੈ। ਜਾਂਚ ਏਜੰਸੀਆਂ ਧਮਕੀ ਭਰੀ ਈਮੇਲ ਦੀ ਤਕਨੀਕੀ ਜਾਂਚ ਵਿੱਚ ਜੁਟੀਆਂ ਹੋਈਆਂ ਹਨ ਅਤੇ ਸਾਈਬਰ ਸੈੱਲ ਦੀ ਮਦਦ ਨਾਲ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਹ ਈਮੇਲ ਕਿੱਥੋਂ ਭੇਜੀ ਗਈ ਸੀ।

ਬੀਤ ਸਮੇਂ ਤੋਂ ਲਗਾਤਾਰ ਦੇਸ਼ ਵਿੱਚ ਵੱਖ ਵੱਚ ਸਕੂਲਾਂ ਨੂੰ ਅਜਿਹੀਆਂ ਧਮਕੀਆਂ ਆ ਰਹੀਆਂ ਹਨ।