ਅਧਿਕਾਰੀ ਦੀ ਖੁਦਕੁਸ਼ੀ ਤੋਂ ਬਾਅਦ ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਵੱਲੋਂ ਅਸਤੀਫ਼ਾ

ਅਧਿਕਾਰੀ ਦੀ ਖੁਦਕੁਸ਼ੀ ਤੋਂ ਬਾਅਦ ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਵੱਲੋਂ ਅਸਤੀਫ਼ਾ

ਅਧਿਕਾਰੀ ਦੀ ਖੁਦਕੁਸ਼ੀ ਤੋਂ ਬਾਅਦ ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਵੱਲੋਂ ਅਸਤੀਫ਼ਾ
ਚੰਡੀਗੜ੍ਹ-ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਅਨੁਸਾਰ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਇੱਕ ਸੀਨੀਅਰ ਅਧਿਕਾਰੀ ਦੀ ਖ਼ੁਦਕੁਸ਼ੀ ਤੋਂ ਬਾਅਦ ਪੈਦਾ ਹੋਏ ਵਿਵਾਦ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਤੋਂ ਅਸਤੀਫ਼ੇ ਦੀ ਮੰਗ ਕੀਤੀ ਸੀ। ਅਧਿਕਾਰੀ ਦੀ ਮੌਤ ਦੇ ਮਾਮਲੇ ਵਿੱਚ ਲਾਲਜੀਤ ਭੁੱਲਰ ਦਾ ਨਾਮ ਸਾਹਮਣੇ ਆਉਣ ਤੋਂ ਬਾਅਦ ਸਰਕਾਰ ’ਤੇ ਲਗਾਤਾਰ ਦਬਾਅ ਬਣ ਰਿਹਾ ਸੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਪੂਰੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅਧਿਕਾਰੀ ਦੀ ਮੌਤ ਦੇ ਹਾਲਾਤ ਦੀ ਜਾਂਚ ਦੇ ਹੁਕਮ ਦਿੱਤੇ ਹਨ। ਸਰਕਾਰੀ ਬੁਲਾਰੇ ਅਨੁਸਾਰ ਇਸ ਜਾਂਚ ਵਿੱਚ ਇਹ ਦੇਖਿਆ ਜਾਵੇਗਾ ਕਿ ਕੀ ਇਸ ਖ਼ੁਦਕੁਸ਼ੀ ਪਿੱਛੇ ਲਾਲਜੀਤ ਭੁੱਲਰ ਦੀ ਕੋਈ ਭੂਮਿਕਾ ਸੀ। ਮੁੱਖ ਮੰਤਰੀ ਨੇ ਸਪਸ਼ਟ ਕਰ ਦਿੱਤਾ ਹੈ ਕਿ ਸਰਕਾਰ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਨਿਯਮੀ ਜਾਂ ਗਲਤ ਵਿਹਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਕਦਮ ਰਾਹੀਂ ਇਹ ਸੰਦੇਸ਼ ਦੇਣ ਦੀ ਕੋਸ਼ਿਸ਼ ਕੀਤੀ ਹੈ ਕਿ ਭ੍ਰਿਸ਼ਟਾਚਾਰ ਜਾਂ ਸੱਤਾ ਦੀ ਦੁਰਵਰਤੋਂ ਦੇ ਮਾਮਲੇ ਵਿੱਚ ਕੋਈ ਵੀ ਮੰਤਰੀ ਜਾਂ ਵਿਧਾਇਕ ਕਾਨੂੰਨ ਤੋਂ ਉੱਪਰ ਨਹੀਂ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਇਸ ਅਸਤੀਫ਼ੇ ਤੋਂ ਬਾਅਦ ਹੁਣ ਪੰਜਾਬ ਕੈਬਨਿਟ ਵਿੱਚ ਨਵੇਂ ਚਿਹਰੇ ਨੂੰ ਸ਼ਾਮਲ ਕਰਨ ਦੀਆਂ ਚਰਚਾਵਾਂ ਵੀ ਤੇਜ਼ ਹੋ ਗਈਆਂ ਹਨ। ਅੰਮ੍ਰਿਤਸਰ ਵਿੱਚ ਇੱਕ ਅਧਿਕਾਰੀ ਵੱਲੋਂ ਕੀਤੀ ਗਈ ਖੁਦਕੁਸ਼ੀ ਅਤੇ ਉਸ ਤੋਂ ਬਾਅਦ ਮੌਜੂਦਾ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਦਿੱਤੇ ਗਏ ਅਸਤੀਫੇ ਨੇ ਵਿਰੋਧੀ ਧਿਰ ਨੂੰ ਸੱਤਾਧਾਰੀ ਸਰਕਾਰ 'ਤੇ ਹਮਲਾ ਕਰਨ ਦਾ ਵੱਡਾ ਮੁੱਦਾ ਦੇ ਦਿੱਤਾ ਹੈ। ਇਸ ਖੁਦਕੁਸ਼ੀ ਮਾਮਲੇ ਵਿੱਚ ਮੰਤਰੀ ਦਾ ਨਾਮ ਸਾਹਮਣੇ ਆਇਆ ਸੀ।
ਸ਼੍ਰੋਮਣੀ ਅਕਾਲੀ ਦਲ ਨੇ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕਰਦਿਆਂ ਖਦਸ਼ਾ ਜਤਾਇਆ ਹੈ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਅੰਮ੍ਰਿਤਸਰ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਡਾ. ਗਗਨਦੀਪ ਰੰਧਾਵਾ ਦੀ ਮੌਤ ਦੇ ਮਾਮਲੇ ਵਿੱਚ ਆਪਣੇ ਮੰਤਰੀ ਤੋਂ ਅਸਤੀਫਾ ਲੈ ਕੇ ਮਹਿਜ਼ 'ਖਾਨਾਪੂਰਤੀ' ਕਰ ਰਹੀ ਹੈ। ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਇਸ ਨੂੰ ਸਰਕਾਰ ਵੱਲੋਂ ਮਾਮਲੇ 'ਤੇ ਪਰਦਾ ਪਾਉਣ ਦੀ ਕਾਰਵਾਈ ਕਰਾਰ ਦਿੰਦਿਆਂ ਕਿਹਾ ਕਿ ਜੇ ਸਰਕਾਰ ਇਨਸਾਫ਼ ਪ੍ਰਤੀ ਗੰਭੀਰ ਹੈ ਤਾਂ ਤੁਰੰਤ ਧਾਰਾ 302 ਤਹਿਤ ਕਤਲ ਦਾ ਕੇਸ ਦਰਜ ਕਰਕੇ ਮੰਤਰੀ ਨੂੰ ਹਿਰਾਸਤ ਵਿੱਚ ਲਿਆ ਜਾਣਾ ਚਾਹੀਦਾ ਹੈ।