ਚੰਡੀਗੜ੍ਹ (ਪੰਜਾਬੀ ਰਾਈਟਰ)- ਮਾਈਨਿੰਗ ਵਿਭਾਗ ਨੇ ਉਨ੍ਹਾਂ ਜ਼ਮੀਨ ਮਾਲਕਾਂ ਨੂੰ 34 ਲੱਖ ਰੁਪਏ ਦਾ ਵਸੂਲੀ ਨੋਟਿਸ ਜਾਰੀ ਕੀਤਾ ਹੈ, ਜਿਨ੍ਹਾਂ ਦੀ ਜ਼ਮੀਨ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਕੁਰਕ ਕੀਤੇ ਜਾਣ ਦੇ ਬਾਵਜੂਦ ਉੱਥੇ ਨਜਾਇਜ਼ ਮਾਈਨਿੰਗ ਕੀਤੀ ਜਾ ਰਹੀ ਸੀ। ਮਾਈਨਿੰਗ ਵਿਭਾਗ ਵੱਲੋਂ ਇਹ ਕਾਰਵਾਈ 'ਟ੍ਰਿਬਿਊਨ ਸਮੂਹ' ਵੱਲੋਂ ਪ੍ਰਕਾਸ਼ਿਤ ਖ਼ਬਰ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।
ਐੱਸ ਡੀ ਐੱਮ ਨੰਗਲ ਸਚਿਨ ਪਾਠਕ ਨੇ ਕਾਰਵਾਈ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪਿੰਡ ਖੇੜਾ ਕਾਲਮੋਟ ਵਿੱਚ ਜਿਸ ਜ਼ਮੀਨ ’ਤੇ ਨਜਾਇਜ਼ ਮਾਈਨਿੰਗ ਹੋ ਰਹੀ ਸੀ, ਜਿਸ ਕਾਰਨ ਉਸ ਦੇ ਮਾਲਕਾਂ ਨੂੰ 34 ਲੱਖ ਰੁਪਏ ਦਾ ਵਸੂਲੀ ਨੋਟਿਸ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇ ਮਾਲਕ ਇਹ ਰਕਮ ਜਮ੍ਹਾਂ ਕਰਵਾਉਣ ਵਿੱਚ ਅਸਫਲ ਰਹਿੰਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਐੱਫ ਆਈ ਆਰ ਦਰਜ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਰੋਪੜ ਜ਼ਿਲ੍ਹੇ ਦੇ ਪਿੰਡ ਖੇੜਾ ਕਾਲਮੋਟ ਵਿੱਚ ਈਡੀ ਵੱਲੋਂ ਜ਼ਬਤ ਕੀਤੀ ਗਈ ਜ਼ਮੀਨ ’ਤੇ ਪਾਬੰਦੀਆਂ ਦੇ ਬਾਵਜੂਦ ਮਾਈਨਿੰਗ ਮਾਫ਼ੀਆ ਦੀ ਸਰਗਰਮੀ ਬਾਰੇ 'ਟ੍ਰਿਬਿਊਨ ਸਮੂਹ' ਨੇ ਰਿਪੋਰਟ ਕੀਤੀ ਸੀ। ਪਿੰਡ ਵਾਸੀਆਂ ਦਾ ਦੋਸ਼ ਸੀ ਕਿ ਮਨੀ ਲਾਂਡਰਿੰਗ ਕੇਸ ਵਿੱਚ ਕੇਂਦਰੀ ਏਜੰਸੀ ਵੱਲੋਂ ਸੀਲ ਕੀਤੀ ਗਈ ਪਹਾੜੀ ’ਤੇ ਰਾਤ ਦੇ ਹਨ੍ਹੇਰੇ ਵਿੱਚ ਮਾਈਨਿੰਗ ਕੀਤੀ ਜਾ ਰਹੀ ਸੀ। ਸਥਾਨਕ ਲੋਕਾਂ ਮੁਤਾਬਿਕ ਖਣਿਜ ਪਦਾਰਥਾਂ ਨਾਲ ਲੱਦੇ ਭਾਰੀ ਟਿੱਪਰ ਉਨ੍ਹਾਂ ਦੇ ਘਰਾਂ ਨੇੜਲੀਆਂ ਤੰਗ ਕੱਚੀਆਂ ਸੜਕਾਂ ਤੋਂ ਲੰਘਦੇ ਹਨ, ਜਿਸ ਕਾਰਨ ਹਾਦਸਿਆਂ ਦਾ ਡਰ ਬਣਿਆ ਰਹਿੰਦਾ ਹੈ।
.jpg)

.jpg)
.jpg)
.jpg)



















.jpg)































.jpg)

























.jpg)

.jpg)



















