ਚੰਡੀਗਡ਼੍ਹ/ਪਟਿਆਲਾ,(ਪੰਜਾਬੀ ਰਾਈਟਰ)- ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਵਧ ਰਹੀ ਗਰਮੀ ਕਾਰਨ ਆਮ ਜਨ-ਜੀਵਨ ਪ੍ਰਭਾਵਿਤ ਹੋ ਰਿਹਾ ਹੈ। ਤਿੱਖੀ ਧੁੱਪ ਅਤੇ ਵਧਦੇ ਤਾਪਮਾਨ ਕਾਰਨ ਲੋਕਾਂ ਦਾ ਦਿਨ ਵੇਲੇ ਘਰੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ। ਤਾਪਮਾਨ ਵਿੱਚ ਹੋ ਰਹੇ ਲਗਾਤਾਰ ਵਾਧੇ ਕਾਰਨ ਪਾਵਰਕੌਮ ਦੀਆਂ ਚਿੰਤਾਵਾਂ ਵੀ ਵਧ ਗਈਆਂ ਹਨ। ਅੱਜ ਸੂਬੇ ਵਿੱਚ ਬਿਜਲੀ ਦੀ ਮੰਗ 10,396 ਮੈਗਾਵਾਟ ਤੱਕ ਪਹੁੰਚ ਗਈ। ਸ਼ਾਮ ਵੇਲੇ ਇਹ ਘਟ ਕੇ 8,500 ਮੈਗਾਵਾਟ ਰਹਿ ਗਈ ਸੀ, ਪਰ ਰਾਤ ਹੁੰਦਿਆਂ ਹੀ ਇਸ ਵਿੱਚ ਮੁੜ ਉਛਾਲ ਦੇਖਣ ਨੂੰ ਮਿਲਿਆ।
ਅੰਕੜਿਆਂ ਮੁਤਾਬਕ ਸਾਲ 2024 ਵਿੱਚ ਅੱਜ ਦੇ ਦਿਨ ਬਿਜਲੀ ਦੀ ਮੰਗ 8,000 ਮੈਗਾਵਾਟ ਅਤੇ ਸਾਲ 2025 ਵਿੱਚ 9,430 ਮੈਗਾਵਾਟ ਸੀ। ਪਿਛਲੇ ਸਾਲ ਬਿਜਲੀ ਦੀ ਵੱਧ ਤੋਂ ਵੱਧ ਮੰਗ 17,233 ਮੈਗਾਵਾਟ ਦਰਜ ਹੋਈ ਸੀ, ਜਿਸ ਰਿਕਾਰਡ ਦੇ ਇਸ ਵਾਰ ਟੁੱਟਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ ਬਠਿੰਡਾ ਅਤੇ ਫਰੀਦਕੋਟ ਅੱਜ ਸਭ ਤੋਂ ਵੱਧ ਗਰਮ ਰਹੇ, ਜਿੱਥੇ ਵੱਧ ਤੋਂ ਵੱਧ ਤਾਪਮਾਨ 41.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਨਾਲੋਂ ਇੱਕ ਤੋਂ ਦੋ ਡਿਗਰੀ ਵਧੇਰੇ ਹੈ। ਸੂਬੇ ਦੇ ਹੋਰ ਸ਼ਹਿਰਾਂ ਵਿੱਚ ਵੀ ਤਾਪਮਾਨ 36 ਤੋਂ 40 ਡਿਗਰੀ ਦੇ ਵਿਚਕਾਰ ਰਿਹਾ।
ਵਧ ਰਹੀ ਗਰਮੀ ਅਤੇ ਬਿਜਲੀ ਦੇ ਕੱਟਾਂ ਨੇ ਸਬਜ਼ੀ ਕਾਸ਼ਤਕਾਰਾਂ ਲਈ ਮੁਸ਼ਕਲਾਂ ਖੜ੍ਹੀਆਂ ਕਰ ਦਿੱਤੀਆਂ ਹਨ। ਕਿਸਾਨ ਆਗੂ ਸ਼ਰਨਜੀਤ ਸਿੰਘ ਜੋਗੀਪੁਰ ਅਤੇ ਅਕਾਲੀ ਆਗੂ ਕ੍ਰਿਸ਼ਨ ਸਿੰਘ ਸਨੌਰ ਨੇ ਕਿਹਾ ਕਿ ਸਨੌਰ ਇਲਾਕਾ ਸਬਜ਼ੀ ਦੀ ਕਾਸ਼ਤ ਲਈ ਜਾਣਿਆ ਜਾਂਦਾ ਹੈ, ਪਰ ਬਿਜਲੀ ਕੱਟ ਫ਼ਸਲਾਂ ਨੂੰ ਨੁਕਸਾਨ ਪਹੁੰਚਾ ਰਹੇ ਹਨ। ਕਿਸਾਨ ਆਗੂ ਸਤਿਨਾਮ ਸਿੰਘ ਬਹਿਰੂ ਨੇ ਖੇਤੀ ਲਈ ਦਿੱਤੀ ਜਾ ਰਹੀ ਚਾਰ ਘੰਟੇ ਦੀ ਸਪਲਾਈ ਵਿੱਚ ਵਾਧਾ ਕਰਨ ਦੀ ਮੰਗ ਕੀਤੀ ਹੈ। ਖੇਤੀ ਵਿਗਿਆਨੀਆਂ ਅਨੁਸਾਰ ਇਸ ਨਾਜ਼ੁਕ ਪੜਾਅ ’ਤੇ ਸਿੰਜਾਈ ਵਿੱਚ ਦੇਰੀ ਸਬਜ਼ੀਆਂ ਨੂੰ ਬਰਬਾਦ ਕਰ ਸਕਦੀ ਹੈ।
ਤਿੰਨ ਦਿਨਾਂ ਲਈ ਯੈਲੋ ਅਲਰਟ
ਮੌਸਮ ਵਿਗਿਆਨੀਆਂ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਗਰਮੀ ਹੋਰ ਵਧਣ ਦੇ ਆਸਾਰ ਹਨ। ਇਸ ਲਈ ਵਿਭਾਗ ਨੇ 22, 23 ਅਤੇ 24 ਅਪਰੈਲ ਲਈ ‘ਯੈਲੋ ਅਲਰਟ’ ਜਾਰੀ ਕਰਦਿਆਂ ਲੋਕਾਂ ਨੂੰ ਬਿਨਾਂ ਕਾਰਨ ਧੁੱਪ ਵਿੱਚ ਨਾ ਨਿਕਲਣ ਦੀ ਸਲਾਹ ਦਿੱਤੀ ਹੈ। ਮਾਹਿਰਾਂ ਅਨੁਸਾਰ ਸਿਹਤ ਦਾ ਖ਼ਿਆਲ ਰੱਖਣ ਲਈ ਤਰਲ ਪਦਾਰਥਾਂ ਦੀ ਵਰਤੋਂ ਵਧਾਉਣੀ ਚਾਹੀਦੀ ਹੈ।
.jpg)
.jpg)
.jpg)

.jpg)



















.jpg)































.jpg)

























.jpg)

.jpg)



















