ਅੰਮ੍ਰਿਤਸਰ,(ਪੰਜਾਬੀ ਰਾਈਟਰ)- ਅੰਮ੍ਰਿਤਸਰ ਧਮਾਕਾ: ਜਲੰਧਰ ਵਿੱਚ ਬੀਐੱਸਐੱਫ ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਤੋਂ ਅਜੇ ਕੁਝ ਹੀ ਘੰਟੇ ਬੀਤੇ ਸਨ ਕਿ ਹੁਣ ਅੰਮ੍ਰਿਤਸਰ ਵਿੱਚ ਫੌਜੀ ਛਾਉਣੀ ਨੇੜੇ ਇੱਕ ਹੋਰ ਧਮਾਕੇ ਨਾਲ ਸਰਹੱਦੀ ਖੇਤਰ ਵਿੱਚ ਸਨਸਨੀ ਫੈਲ ਗਈ। ਇਹ ਘਟਨਾ ਖ਼ਾਸਾ ਰੋਡ ’ਤੇ ਫੌਜੀ ਛਾਉਣੀ ਦੀ ਬਾਹਰੀ ਕੰਧ ਦੇ ਨੇੜੇ ਵਾਪਰੀ। ਹਾਲਾਂਕਿ ਇਹ ਇੱਕ ਘੱਟ ਤੀਬਰਤਾ ਵਾਲਾ ਧਮਾਕਾ ਸੀ, ਪਰ ਇਸ ਦੇ ਪ੍ਰਭਾਵ ਕਾਰਨ ਕੰਧ ’ਤੇ ਲੱਗੀ ਟਿਨ ਦੀ ਚਾਦਰ ਨੁਕਸਾਨੀ ਗਈ ਅਤੇ ਹੇਠਾਂ ਡਿੱਗ ਪਈ।
ਅੰਮ੍ਰਿਤਸਰ ਦਿਹਾਤੀ ਦੇ ਐੱਸਐੱਸਪੀ ਸੁਹੇਲ ਕਾਸਿਮ ਮੀਰ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੁਲੀਸ ਨੂੰ ਰਾਤ ਕਰੀਬ 11.15 ਵਜੇ ਖ਼ਾਸਾ ਰੋਡ ’ਤੇ ਜ਼ੋਰਦਾਰ ਆਵਾਜ਼ ਸੁਣਾਈ ਦੇਣ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਦੇ ਹੀ ਪੁਲਿਸ ਦੀਆਂ ਟੀਮਾਂ ਤੁਰੰਤ ਮੌਕੇ ’ਤੇ ਪਹੁੰਚੀਆਂ। ਮੌਕੇ ਦਾ ਮੁਆਇਨਾ ਕਰਨ ’ਤੇ ਪਤਾ ਲੱਗਿਆ ਕਿ ਫੌਜੀ ਛਾਉਣੀ ਦੀ ਸੁਰੱਖਿਆ ਕੰਧ ’ਤੇ ਲਗਾਈ ਗਈ ਟਿਨ ਦੀ ਚਾਦਰ ਨੂੰ ਨੁਕਸਾਨ ਪਹੁੰਚਿਆ ਹੈ। ਮੁਢਲੀ ਜਾਂਚ ਤੋਂ ਜਾਪਦਾ ਹੈ ਕਿ ਕਿਸੇ ਵੱਲੋਂ ਕੰਧ ’ਤੇ ਕੋਈ ਚੀਜ਼ ਸੁੱਟੀ ਗਈ ਸੀ, ਜਿਸ ਕਾਰਨ ਇਹ ਧਮਾਕਾ ਹੋਇਆ।
ਘਟਨਾ ਤੋਂ ਤੁਰੰਤ ਬਾਅਦ ਕੁਇੱਕ ਰਿਸਪਾਂਸ ਟੀਮਾਂ (QRT), ਫੋਰੈਂਸਿਕ ਮਾਹਿਰ ਅਤੇ ਬੰਬ ਨਿਰੋਧਕ ਦਸਤੇ ਮੌਕੇ ’ਤੇ ਪਹੁੰਚ ਗਏ। ਅਧਿਕਾਰੀਆਂ ਅਨੁਸਾਰ ਧਮਾਕੇ ਦੀ ਅਸਲ ਪ੍ਰਕਿਰਤੀ ਦਾ ਪਤਾ ਲਗਾਉਣ ਲਈ ਨਮੂਨੇ ਇਕੱਠੇ ਕੀਤੇ ਗਏ ਹਨ। ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ, ਪਰ ਸੁਰੱਖਿਆ ਏਜੰਸੀਆਂ ਹਾਈ ਅਲਰਟ ’ਤੇ ਹਨ। ਫੌਜ, ਬੀਐੱਸਐੱਫ ਅਤੇ ਪੰਜਾਬ ਪੁਲਿਸ ਵੱਲੋਂ ਇਲਾਕੇ ਵਿੱਚ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਸ਼ਰਾਰਤੀ ਅਨਸਰਾਂ ਦਾ ਪਤਾ ਲਗਾਇਆ ਜਾ ਸਕੇ।
.jpg)

.jpg)
.jpg)
.jpg)




















.jpg)





























.jpg)


























.jpg)




.jpg)
















